- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬੀ ਯੂਨੀਵਰਸਿਟੀ ਦੇ ਗੈਸਟ ਪ੍ਰੋਫੈਸਰਾਂ ਦਾ ਵੀ.ਸੀ. ਦਫ਼ਤਰ ਅੱਗੇ ਧਰਨਾ

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਨੇਬਰਹੁੱਡ ਕੈਂਪਸਾਂ ਤੇ ਕਾਂਸਟੀਚਿਊਐਂਟ ਕਾਲਜਾਂ ਵਿਚ ਸੇਵਾਵਾਂ ਨਿਭਾਅ ਰਹੇ ਗੈਸਟ ਫੈਕਲਟੀ ਪ੍ਰੋਫੈਸਰਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵਾਈਸ ਚਾਂਸਲਰ ਦਫ਼ਤਰ ਅੱਗੇ ਲਾਇਆ ਗਿਆ ਪੱਕਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਦੱਸਿਆ ਕਿ ਉਹ ਪਿਛਲੇ ਦੋ ਸਾਲਾਂ ਤੋਂ ਆਪਣੀਆਂ ਮੰਗਾਂ ਸਬੰਧੀ ਯੂਨੀਵਰਸਿਟੀ ਪ੍ਰਸ਼ਾਸਨ ਨਾਲ ਰਾਬਤਾ ਕਰ ਰਹੇ ਸਨ। ਇਸ ਤੋਂ ਬਾਅਦ ਯੂਨੀਵਰਸਿਟੀ ਦੀ ਸਿੰਡੀਕੇਟ ਮੀਟਿੰਗ ’ਚ ਗੈਸਟ ਪ੍ਰੋਫੈਸਰਾਂ ਦੀਆਂ ਸੇਵਾਵਾਂ ਪੂਰੇ ਸਾਲ ਲਈ 45 ਹਜ਼ਾਰ ਰੁਪਏ ਪ੍ਰਤੀ ਮਹੀਨਾ ਫਿਕਸ ਕਰਨ ਦਾ ਮਤਾ ਪਾਸ ਕੀਤਾ ਗਿਆ ਸੀ। ਯੂਨੀਵਰਸਿਟੀ ਦੇ ਜ਼ਿੰਮੇਵਾਰ ਅਧਿਕਾਰੀਆਂ ਵੱਲੋਂ ਇਸ ਫ਼ੈਸਲੇ ਦੀ ਪੁਸ਼ਟੀ ਕਰਨ ਦੇ ਨਾਲ-ਨਾਲ ਇਸ ਸਬੰਧੀ ਅਖ਼ਬਾਰਾਂ ’ਚ ਖ਼ਬਰਾਂ ਵੀ ਪ੍ਰਕਾਸ਼ਿਤ ਕਰਵਾਈਆਂ ਗਈਆਂ ਸਨ। ਆਗੂਆਂ ਨੇ ਦੋਸ਼ ਲਾਇਆ ਕਿ ਜਦੋਂ ਨੋਟੀਫਿਕੇਸ਼ਨ ਜਾਰੀ ਨਾ ਹੋਣ ਕਾਰਨ ਉਨ੍ਹਾਂ ਨੇ ਡੀਨ ਅਕਾਦਮਿਕ ਅਤੇ ਰਜਿਸਟਰਾਰ ਨਾਲ ਮੁਲਾਕਾਤ ਕੀਤੀ, ਤਾਂ ਲਗਾਤਾਰ ਟਾਲ-ਮਟੋਲ ਕੀਤੀ ਗਈ। ਹੁਣ ਵਾਈਸ ਚਾਂਸਲਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਤਨਖ਼ਾਹ 11 ਮਹੀਨਿਆਂ ਲਈ 45 ਹਜ਼ਾਰ ਰੁਪਏ ਅਤੇ ਇੱਕ ਮਹੀਨੇ ਲਈ 35 ਹਜ਼ਾਰ ਰੁਪਏ ਫਿਕਸ ਕੀਤੀ ਗਈ ਹੈ। ਪ੍ਰੋਫੈਸਰਾਂ ਨੇ ਰੋਸ ਜਤਾਇਆ ਕਿ ਯੂਨੀਵਰਸਿਟੀ ਦੇ ਇਤਿਹਾਸ ’ਚ ਇਹ ਪਹਿਲੀ ਵਾਰ ਹੋਇਆ ਹੈ ਕਿ ਸਿੰਡੀਕੇਟ ਵੱਲੋਂ ਪਾਸ ਕੀਤੀ ਪ੍ਰੋਸੀਡਿੰਗ ਨੂੰ ਪ੍ਰਸ਼ਾਸਨਿਕ ਪੱਧਰ