- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਮਜ਼ਾਲ ਖੁਰਦ ਦੀ ਮੁੱਖ ਸੜਕ ਦੀ ਖਸਤਾ ਹਾਲਤ, ਸਰਪੰਚ ਲਾਲ ਰੋੜੀ ਨਾਲ ਪੂਰਨ ਲੱਗਾ ਟੋਏ

ਰਵਿੰਦਰ ਸਿੰਘ ਪੰਜੇਟਾ, ਪੰਜਾਬੀ ਜਾਗਰਣ, ਸਨੌਰ : ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਦੇ ਲਗਾਤਾਰ ਦਾਅਵੇ ਕਰ ਰਹੀ ਹੈ, ਪਰ ਜ਼ਿਲ੍ਹਾ ਪਟਿਆਲਾ ਦੇ ਪਿੰਡ ਮਜ਼ਾਲ ਖੁਰਦ ਦੀ ਜ਼ਮੀਨੀ ਹਕੀਕਤ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਰਹੀ ਹੈ। ਪਿੰਡ ਦੀ ਮੁੱਖ ਸੜਕ ਦੀ ਬੁਰੀ ਤਰ੍ਹਾਂ ਖਸਤਾ ਹਾਲਤ ਹੋਣ ਕਾਰਨ ਪਿੰਡ ਦੀ ਪੰਚਾਇਤ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਬਿਲਕੁਲ ਵੀ ਖੁਸ਼ ਨਜ਼ਰ ਨਹੀਂ ਆ ਰਹੀ। ਜਾਣਕਾਰੀ ਅਨੁਸਾਰ ਪਿੰਡ ਮਜ਼ਾਲ ਖੁਰਦ ਦੀ ਮੇਨ ਸੜਕ ਤੇ ਪਿਛਲੇ ਕਈ ਮਹੀਨਿਆਂ ਤੋਂ ਥਾਂ-ਥਾਂ ਤੇ ਡੂੰਘੇ ਟੋਏ ਪਏ ਹੋਏ ਹਨ। ਬਰਸਾਤਾਂ ਤੋਂ ਬਾਅਦ ਇਨ੍ਹਾਂ ਟੋਇਆਂ ਦੀ ਗਿਣਤੀ ਹੋਰ ਵੱਧ ਗਈ ਹੈ ਅਤੇ ਇਨ੍ਹਾਂ ਵਿਚ ਪਾਣੀ ਭਰ ਜਾਣ ਕਾਰਨ ਰਾਹਗੀਰਾਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੋ-ਪਹੀਆ ਵਾਹਨ ਚਾਲਕ ਅਕਸਰ ਇਨ੍ਹਾਂ ਟੋਇਆਂ ਵਿਚ ਡਿੱਗ ਕੇ ਜ਼ਖਮੀ ਹੋ ਰਹੇ ਹਨ। ਸਕੂਲੀ ਬੱਚਿਆਂ ਅਤੇ ਬਜ਼ੁਰਗਾਂ ਨੂੰ ਲੰਘਣ ਵਿਚ ਸਭ ਤੋਂ ਵੱਧ ਦਿੱਕਤ ਆਉਂਦੀ ਹੈ। ਇਸ ਸਬੰਧੀ ਪਿੰਡ ਦੇ ਸਰਪੰਚ ਬਲਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਹ ਕਈ ਵਾਰ ਬਲਾਕ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਇਸ ਸੜਕ ਦੀ ਮੁਰੰਮਤ ਲਈ ਲਿਖਤੀ ਤੇ ਜ਼ੁਬਾਨੀ ਬੇਨਤੀ ਕਰ ਚੁੱਕੇ ਹਨ, ਪਰ ਅਜੇ ਤੱਕ ਕਿਸੇ ਵੀ ਅਧਿਕਾਰੀ ਨੇ ਸਾਰ ਨਹੀਂ ਲਈ। ਸਰਕਾਰ ਵੱਲੋਂ ਕੋਈ ਗਰਾਂਟ ਜਾਂ ਸਹਾਇਤਾ ਨਾ ਮਿਲਣ ਕਾਰਨ ਉਨ੍ਹਾਂ ਨੂੰ ਮਜਬੂਰਨ ਆਪਣੇ ਪੱਧਰ ਤੇ ਹੀ ਹੱਲ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ