ਕਿਸਾਨਾਂ ਨੇ ਕਾਲਾਝਾੜ ਟੌਲ ਪਲਾਜ਼ਾ ਕੀਤਾ 3 ਘੰਟੇ ਫਰੀ
ਮਾਮਲਾ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਦੀ ਰਿਹਾਈ ਦਾ
Publish Date: Mon, 12 Jan 2026 05:40 PM (IST)
Updated Date: Tue, 13 Jan 2026 04:07 AM (IST)
ਮਾਮਲਾ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਦੀ ਰਿਹਾਈ ਦਾ ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਕੌਮੀ ਇਨਸਾਫ਼ ਮੋਰਚੇ ਵੱਲੋਂ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਦਿੱਤੇ ਸੱਦੇ ਤੇ ਸੋਮਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜਗਿੱਲ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਚੰਡੀਗੜ-ਬਠਿੰਡਾ ਨੈਸ਼ਨਲ ਹਾਈਵੇਅ ਤੇ ਸਥਿਤ ਟੌਲ ਪਲਾਜ਼ਾ ਨੂੰ ਤਿੰਨ ਘੰਟੇ ਪਰਚੀ ਮੁਫ਼ਤ ਕੀਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਬੁਰਜਗਿੱਲ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਬਲਾਕ ਪ੍ਰਧਾਨ ਚਮਕੌਰ ਸਿੰਘ, ਧਿਆਨ ਸਿੰਘ, ਜਰਨੈਲ ਸਿੰਘ ਘਰਾਚੋਂ, ਮਿੱਠੂ ਸਿੰਘ, ਮਹਿੰਦਰ ਸਿੰਘ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਹਰਮੇਲ ਸਿੰਘ, ਬੰਤ ਸਿੰਘ ਤੁੰਗਾਂ ਤੇ ਕਰਮ ਸਿੰਘ ਨੇ ਕਿਹਾ ਕਿ ਅਦਾਲਤਾਂ ਵੱਲੋਂ ਦਿੱਤੀਆਂ ਗਈਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਬੰਦੀ ਸਿੰਘਾਂ ਸਮੇਤ ਸੈਂਕੜੇ ਕੈਦੀ ਪਿਛਲੇ ਲੰਬੇ ਸਮੇਂ ਤੋਂ ਜੇਲਾਂ ਵਿੱਚ ਡੱਕੇ ਹੋਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਇਸ ਬੇਇਨਸਾਫ਼ੀ ਖਿਲਾਫ ਅਵਾਜ਼ ਬੁਲੰਦ ਕਰਨ ਲਈ ਅੱਜ ਇਹ ਰੋਸ਼ ਪ੍ਰਦਰਸਨ ਕੀਤਾ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।