- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੰਨਾਂ ਦੀ ਸਿਹਤ ਪ੍ਰਤੀ ਜਾਗਰੂਕ ਹੋਣ ਦੀ ਲੋੜ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸਿਹਤ ਵਿਭਾਗ ਪਟਿਆਲਾ ਵੱਲੋਂ ਵਿਸ਼ਵ ਬੋਲਾਪਣ ਸਪਤਾਹਿਕ ਦਿਵਸ ਮੌਕੇ ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਮੈਡੀਕਲ ਸੁਪਰਡੈਂਟ ਮਾਤਾ ਕੁਸ਼ੱਲਿਆ ਹਸਪਤਾਲ ਡਾ.ਵਿਕਾਸ ਗੋਇਲ ਦੀ ਅਗਵਾਈ ਹੇਠ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਕੰਨਾਂ ਦੀ ਸਿਹਤ ਅਤੇ ਸੁਣਨ ਸ਼ਕਤੀ ਦੀ ਸੰਭਾਲ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਮੈਡੀਕਲ ਸੁਪਰਡੈਂਟ ਡਾ. ਵਿਕਾਸ ਗੋਇਲ ਨੇ ਕਿਹਾ ਕਿ ਬੱਚਿਆਂ ਵਿਚ ਸੁਣਨ ਦੀ ਸਮੱਸਿਆ ਦੀ ਜਲਦ ਪਛਾਣ ਬਹੁਤ ਮਹੱਤਵਪੂਰਨ ਹੈ ਕਿਉਂਕਿ ਸੁਣਨ ਦੀ ਸਮਰੱਥਾ ਦਾ ਬੱਚੇ ਦੀ ਬੋਲੀ, ਭਾਸ਼ਾ ਤੇ ਸਿੱਖਿਆ ਦੇ ਵਿਕਾਸ ਨਾਲ ਸਿੱਧਾ ਸਬੰਧ ਹੈ। ਮਾਪਿਆਂ ਨੂੰ ਚਾਹੀਦਾ ਹੈ ਕਿ ਬੱਚੇ ਵਿਚ ਸੁਣਨ ਸਬੰਧੀ ਕੋਈ ਸਮੱਸਿਆ ਨਜ਼ਰ ਆਉਣ ਤੇ ਤੁਰੰਤ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ। ਇਸ ਮੌਕੇ ਈਐਨਟੀ ਮਾਹਿਰ ਡਾ. ਗਗਨਦੀਪ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤੇਜ਼ ਆਵਾਜ਼ ਤੇ ਲੰਬੇ ਸਮੇਂ ਤੱਕ ਉੱਚੀ ਆਵਾਜ਼ ਦੇ ਸੰਪਰਕ ਤੋਂ ਬਚਿਆ ਜਾਵੇ, ਕੰਨਾਂ ਵਿਚ ਨੁਕੀਲੀਆਂ ਵਸਤਾਂ ਨਾ ਪਾਈਆਂ ਜਾਣ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਕੰਨਾਂ ਦੀ ਸਿਹਤ ਬਾਰੇ ਜਾਗਰੂਕ ਰਹਿਣ ਤੇ ਸੁਣਨ ਸ਼ਕਤੀ ਦੀ ਨਿਯਮਤ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਸਰਕਾਰੀ ਹਸਪਤਾਲਾਂ ਵਿਚ ਰਾਸ਼ਟਰੀ ਬੋਲਾਪਣ ਦੀ ਰੋਕਥਾਮ ਅਤੇ ਕੰਟਰੋਲ ਪ੍ਰੋਗਰਾਮ ਤਹਿਤ ਮੁਫਤ ਜਾਂਚ ਅਤੇ ਜਾਗਰੂਕਤਾ ਕੈਂਪ ਵੀ ਲਾਏ ਜਾ ਰਹੇ ਹਨ।