- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੌਣਕਲਾਂ ਵਾਸੀਆਂ ਨੇ ਰਾਕੇਸ਼ ਬੱਗਾ ਨੂੰ ਦਿੱਤਾ ਸਮਰਥਨ

ਹਰਜੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਬਹਾਦਰਗੜ੍ਹ : ਹਲਕਾ ਸਨੌਰ ਚ ਅਜ਼ਾਦ ਉਮੀਦਵਾਰ ਵਜੋਂ ਸਰਗਰਮ ਸਮਾਜਸੇਵੀ ਰਾਕੇਸ਼ ਬੱਗਾ ਵਲੋਂ ਹਲਕੇ ਵਿੱਚ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਬਹਾਦਰਗੜ੍ਹ ਸਰਕਲ ਦੇ ਪਿੰਡ ਦੌਣਕਲਾਂ ਵਿਖੇ ਰਾਕੇਸ਼ ਬੱਗਾ ਦੇ ਸਮੱਰਥਕ ਦਰਬਾਰਾ ਸਿੰਘ, ਇੰਦਰਵੀਰ ਸਿੰਘ, ਲਾਡੀ, ਧਰਮ ਸਿੰਘ ਅਤੇ ਬਿਕਰ ਸਿੰਘ ਵਲੋਂ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਵਲੋਂ ਸ਼ਮੂਲੀਅਤ ਕਰਦਿਆਂ ਰਾਕੇਸ਼ ਬੱਗਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਰਾਕੇਸ਼ ਬੱਗਾ ਨੇ ਪਿੰਡ ਵਾਸੀਆਂ ਵਲੋਂ ਦਿੱਤੇ ਗਏ ਸਮਰਥਨ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵਲੋਂ ਦਿਖਾਇਆ ਗਿਆ ਭਰੋਸਾ ਉਨ੍ਹਾਂ ਲਈ ਬਹੁਤ ਮਹੱਤਵ ਰੱਖਦਾ ਹੈ ਅਤੇ ਉਹ ਲੋਕਾਂ ਦੀਆਂ ਆਸਾਂ ਉਮੀਦਾਂ ਤੇ ਖਰਾ ਉਤਰਨ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ। ਪਿੰਡ ਵਾਸੀਆਂ ਵਲੋਂ ਰਾਕੇਸ਼ ਬੱਗਾ ਦਾ ਸਿਰੋਪਾਉ ਭੇਂਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਕਾਮਰੇਡ ਹਰੀ ਸਿੰਘ ਦੌਣਕਲਾਂ, ਸਤਪਾਲ ਸਿੰਘ ਖ਼ਾਨਪੁਰ, ਸਵਰਨ ਸਿੰਘ ਬਾਜਵਾ, ਸੁਰਜੀਤ ਸਿੰਘ ਖ਼ਾਨਪੁਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।