
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਗਊਧਾਮ ਤੇ ਸ਼ਮਸ਼ਾਨਘਾਟ ਨੂੰ ਜਾਣ ਵਾਲੀ ਸੜਕ ਨੇ ਧਾਰਿਆ ਛੱਪੜ ਦਾ ਰੂਪ

ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੜ : ਨਗਰ ਕੌਂਸਲ ਵੱਲੋਂ ਸ਼ਹਿਰ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਓਦੋਂ ਖੋਖਲੇ ਨਜ਼ਰ ਆਏ ਜਦੋਂ ਵਾਰਡ ਨੰਬਰ ਦੋ ਵਿਚ ਬਣੀ ਗਊਧਾਮ ਅਤੇ ਸ਼ਮਸ਼ਾਨਘਾਟ ਨੂੰ ਜਾਣ ਵਾਲੀ ਸੜਕ ਤੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਇਸ ਸੜਕ ਨੇ ਛੱਪੜ ਦਾ ਰੂਪ ਧਾਰਨ ਕਰ ਲਿਆ। ਗਊਧਾਮ ਨੂੰ ਜਾਣ ਵਾਲੀ ਸੜਕ ਤੇ ਭਰੇ ਹੋਏ ਪਾਣੀ ਨੂੰ ਦਿਖਾਉਂਦੇ ਹੋਏ ਸਾਬਕਾ ਕੌਂਸਲਰ ਸੋਨੀ ਸੰਧੂ, ਰਕੇਸ਼ ਕੁਮਾਰ ਕੇਸ਼ੀ, ਬੀਰ ਚੰਦ, ਪ੍ਰਿੰਸ, ਹਰਪ੍ਰੀਤ ਸਿੰਘ, ਸੋਨੂੰ ਤੋਂ ਇਲਾਵਾ ਹੋਰ ਪੀੜਤ ਵਸਨੀਕਾਂ ਨੇ ਦੱਸਿਆ ਕਿ ਨਗਰ ਕੌਂਸਲ ਅਧਿਕਾਰੀਆਂ ਵੱਲੋਂ ਸ਼ਹਿਰ ਵਿਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਇਸ ਸੜਕ ਤੇ ਥੋੜੀ ਜਿਹੀ ਬਾਰਸ਼ ਕਾਰਨ ਪਾਣੀ ਭਰ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਤੇ ਹੀ ਗਊਧਾਮ ਤੇ ਸਮਸਾਨ ਘਾਟ ਬਣਿਆ ਹੋਇਆ ਹੈ ਪਰ ਇਸ ਸੜਕ ਤੇ ਪਾਣੀ ਖੜੇ ਰਹਿਣ ਕਾਰਨ ਸ਼ਮਸ਼ਾਨਘਾਟ ਤੇ ਗਊਧਾਮ ਜਾਣ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਦੇ ਉਕਤ ਵਸਨੀਕਾਂ ਨੇ ਲੋਕਾਂ ਦੀ ਪਰੇਸ਼ਾਨੀ ਨੂੰ ਦੇਖਦੇ ਹੋਏ ਨਗਰ ਕੌਂਸਲ ਦੇ ਅਧਿਕਾਰੀਆਂ ਤੋਂ ਇਸ ਸੜਕ ਤੇ ਖੜੇ ਪਾਣੀ ਦੀ ਨਿਕਾਸੀ ਦੇ ਯੋਗ ਪ੍ਰਬੰਧ ਕਰਨ ਦੀ ਮੰਗ ਕੀਤੀ ਤਾਂ ਜੋ ਸ਼ਹਿਰ ਵਾਸੀਆਂ ਨੂੰ ਹੋ ਰਹੀ ਪਰੇਸ਼ਾਨੀ ਤੋਂ ਬਚਾਇਆ ਜਾ ਸਕੇ।