ਖੇਡ ਮੁਕਾਬਲਿਆਂ ’ਚ ਦ ਰੂਟਸ ਮਿਲੇਨੀਅਮ ਸਕੂਲ ਖਨੌਰੀ ਦੀ ਸ਼ਾਨਦਾਰ ਪ੍ਰਾਪਤੀ
ਖੇਡ ਮੁਕਾਬਲਿਆਂ ’ਚ ਦ ਰੂਟਸ ਮਿਲੇਨੀਅਮ ਸਕੂਲ ਖਨੌਰੀ ਦੀ ਸ਼ਾਨਦਾਰ ਪ੍ਰਾਪਤੀ
Publish Date: Wed, 19 Aug 2026 07:44 PM (IST)
Updated Date: Fri, 21 Aug 2026 11:12 AM (IST)
ਹਰਜੀਤ ਸਿੰਘ, ਪੰਜਾਬੀ ਜਾਗਰਣ, ਖਨੌਰੀ : ਦ ਰੂਟਸ ਮਿਲੇਨੀਅਮ ਸਕੂਲ, ਖਨੌਰੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਅੰਡਰ-14 ਕ੍ਰਿਕਟ ਮੁਕਾਬਲੇ ’ਚ ਸਕੂਲ ਦੀ ਟੀਮ ਨੇ ਬੇਮਿਸਾਲ ਖੇਡ ਦਾ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕੀਤਾ। ਟੀਮ ਦੇ ਖਿਡਾਰੀ ਲਕਸ਼ਿਆ, ਵਿਨੀਤ ਅਤੇ ਸਿਮਰਤਪਾਲ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ, ਮਿਹਨਤ ਅਤੇ ਟੀਮ ਭਾਵਨਾ ਦਾ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਕਬੱਡੀ ਮੁਕਾਬਲੇ ਵਿੱਚ ਸਕੂਲ ਦੇ ਵਿਦਿਆਰਥੀਆਂ ਕੇਨਜਲ, ਅੰਮ੍ਰਿਤਾ ਅਤੇ ਖੁਸ਼ਪ੍ਰੀਤ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਖੇਡ ਪ੍ਰਤਿਭਾ ਅਤੇ ਜਜ਼ਬੇ ਦਾ ਪਰਚਾ ਦਿੱਤਾ। ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ’ਤੇ ਸਕੂਲ ਦੇ ਮੈਨੇਜਮੈਂਟ ਡਾ. ਸੰਨੀ ਮਹਿਤਾ, ਡਾ. ਸ਼ਵੇਤਾ ਮਹਿਤਾ, ਸੰਜੀਵ ਸਿੰਗਲਾ ਅਤੇ ਰੇਖਾ ਨੇ ਸਾਰੇ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਦਿਲੋਂ ਵਧਾਈ ਦਿੱਤੀ। ਸਕੂਲ ਦੀ ਪ੍ਰਿੰਸੀਪਲ ਡਾ. ਰਮਨਦੀਪ ਕੌਰ ਨੇ ਵੀ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਵਰਕ ਅਤੇ ਖੇਡ ਭਾਵਨਾ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।