ਬੀਬੀ ਲੂੰਬਾ ਦੀ ਅਗਵਾਈ ਹੇਠ ਸਖੀਆਂ ਨੇ ਮਨਾਈਆਂ ਤੀਆਂ ਬੀਬੀ ਲੂੰਬਾ ਦੀ ਅਗਵਾਈ ਹੇਠ ਸਖੀਆਂ ਨੇ ਮਨਾਈਆਂ ਤੀਆਂ
Publish Date: Tue, 01 Sep 2026 04:43 PM (IST)
Updated Date: Tue, 01 Sep 2026 04:46 PM (IST)
ਫੋਟੋ 1 ਪੀਟੀਐਲ: 7: ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਘੱਗਾ ਰੈਲੀ ਤੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਤੀਆਂ ਦੇ ਬਹਾਨੇ ਕੀਤੇ ਸ਼ਕਤੀ ਪ੍ਰਦਰਸ਼ਨ ਤੋਂ ਬਾਅਦ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਨੇ ਵੀ ਆਪਣੀ ਸਿਆਸੀ ਤਾਕਤ ਦਾ ਇਜ਼ਹਾਰ ਕੀਤਾ। ਉਨ੍ਹਾਂ ਵੱਲੋਂ ਸਥਾਨਕ ਗਰਗ ਪੈਲੇਸ ਵਿਖੇ ‘ਸਖੀ ਮਿਲਣੀ’ ਪ੍ਰੋਗਰਾਮ ਤਹਿਤ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਵੱਡੀ ਗਿਣਤੀ ਵਿੱਚ ਔਰਤਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਔਰਤਾਂ ਨੇ ਗਿੱਧਾ ਅਤੇ ਭੰਗੜਾ ਪਾ ਕੇ ਤੀਆਂ ਦੀਆਂ ਖੁਸ਼ੀਆਂ ਮਨਾਈਆਂ। ਬੀਬੀ ਵਨਿੰਦਰ ਕੌਰ ਲੂੰਬਾ ਨੇ ਖੁਦ ਵੀ ਸਖੀਆਂ ਨਾਲ ਗਿੱਧਾ ਪਾ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ। ਵੱਡਾ ਇਕੱਠ ਹੋਣ ਕਾਰਨ ਇਹ ਸਮਾਗਮ ਰੈਲੀ ਦਾ ਰੂਪ ਧਾਰ ਗਿਆ। ਬੀਬੀ ਲੂੰਬਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਤੋਂ ਇਲਾਵਾ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 1000 ਰੁਪਏ ਮਹੀਨਾ ਦੇਣ ਦਾ ਵਾਅਦਾ ਵੀ ਪੂਰਾ ਕੀਤਾ ਗਿਆ ਹੈ। ਉਨ੍ਹਾਂ ਰਜਿਸਟ੍ਰੇਸ਼ਨ ਵਿੱਚ ਸਹਿਯੋਗ ਦੇਣ ਵਾਲੀਆਂ ਸਖੀਆਂ ਦਾ ਧੰਨਵਾਦ ਕੀਤਾ। ਡੀਟੀਓ ਕਰਨ ਸਿੰਘ ਨੇ ਕਿਹਾ ਕਿ ਸਮਾਗਮ ਵਿੱਚ ਹੋਇਆ ਵੱਡਾ ਇਕੱਠ ਸਰਕਾਰ ਦੀਆਂ ਨੀਤੀਆਂ ਪ੍ਰਤੀ ਲੋਕਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਮਾਰਕੀਟ ਕਮੇਟੀ ਪਾਤੜਾਂ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ ਨੇ ਵੀ ਬੀਬੀ ਲੂੰਬਾ ਨੂੰ ਵੱਡੇ ਇਕੱਠ ਲਈ ਵਧਾਈ ਦਿੱਤੀ।