- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੇਢ ਲੱਖ ਤੋਂ ਵੱਧ ਕੱਪੜੇ ਤੇ ਜੂਟ ਦੇ ਥੈਲੇ ਵੰਡ ਚੁੱਕੀ ਹੈ ਸੋਸਾਇਟੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪਟਿਆਲਾ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਸਮਾਜ ਭਲਾਈ ਦੇ ਨਾਲ-ਨਾਲ ਵਾਤਾਵਰਨ ਦੀ ਸੰਭਾਲ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸੁਸਾਇਟੀ ਵੱਲੋਂ ਲੋਕਾਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਾ ਕਰਨ ਤੇ ਇਸ ਦੀ ਥਾਂ ਕੱਪੜੇ ਜਾਂ ਜੂਟ ਦੇ ਥੈਲੇ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਲੋਕਾਂ ਨੂੰ ਜੂਟ ਦੇ ਥੈਲੇ ਵੰਡੇ ਗਏ। ਇਸ ਮੌਕੇ ਸੁਸਾਇਟੀ ਦੇ ਵਾਈਸ ਪ੍ਰਧਾਨ ਅਜੀਤ ਸਿੰਘ ਭੱਟੀ ਨੇ ਦੱਸਿਆ ਕਿ ਹੁਣ ਤੱਕ ਸੰਸਥਾ ਵੱਲੋਂ ਡੇਢ ਲੱਖ ਤੋਂ ਵੱਧ ਕੱਪੜੇ ਅਤੇ ਜੂਟ ਦੇ ਥੈਲੇ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਲਾਸਟਿਕ ਦੀ ਵਰਤੋਂ ਮਨੁੱਖੀ ਸਿਹਤ ਅ ਵਾਤਾਵਰਨ ਦੋਵਾਂ ਲਈ ਨੁਕਸਾਨਦੇਹ ਹੈ। ਲੋਕਾਂ ਨੂੰ ਰੋਜ਼ਾਨਾ ਜੀਵਨ ਵਿਚ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਥਾਂ ਮੁੜ ਵਰਤੋਂ ਯੋਗ ਥੈਲੇ ਅਪਣਾਉਣੇ ਚਾਹੀਦੇ ਹਨ। ਕਾਲਜ ਦੀ ਪ੍ਰਿੰਸੀਪਲ ਡਾ. ਵਨੀਤਾ ਰਾਣੀ ਨੇ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਖੁਦ ਵੀ ਬਾਜ਼ਾਰ ਜਾਂਦੇ ਸਮੇਂ ਕੱਪੜੇ ਦਾ ਥੈਲਾ ਵਰਤਦੇ ਹਨ। ਉਨ੍ਹਾਂ ਲੋਕਾਂ ਨੂੰ ਵੀ ਸਬਜ਼ੀ ਅਤੇ ਹੋਰ ਸਾਮਾਨ ਲੈਣ ਸਮੇਂ ਕੱਪੜੇ ਜਾਂ ਜੂਟ ਦੇ ਥੈਲੇ ਵਰਤਣ ਦੀ ਅਪੀਲ ਕੀਤੀ। ਇਸ ਮੌਕੇ ਦੀਪ ਕੌਰ, ਨਵਨੀਤ ਕੌਰ ਜੇਜੀ, ਡਾ. ਹਰਪ੍ਰੀਤ ਸਿੰਘ, ਰਾਮਪ੍ਰੀਤ ਕੌਰ, ਡਾ. ਹਰਦੀਪ ਕੌਰ ਸੈਣੀ ਅਤੇ ਪ੍ਰੋ. ਯਸ਼ਪ੍ਰੀਤ ਸਿੰਘ ਸਮੇਤ ਹੋਰ ਹਾਜ਼ਰ ਸਨ।