- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੋ ਰੋਜ਼ਾ ਮੇਲਾ ਸ਼ਰਧਾ ਤੇ ਧੂਮਧਾਮ ਨਾਲ ਸੰਪੰਨ

ਰਾਕੇਸ਼ ਸ਼ਰਮਾ, ਪੰਜਾਬੀ ਜਾਗਰਣ, ਭੁਨਰਹੇੜੀ : ਪਿੰਡ ਨੈਣ ਕਲਾਂ ਵਿਖੇ ਸਥਿਤ ਪ੍ਰਾਚੀਨ ਗੁੱਗਾ ਮਾੜੀ ਮੰਦਰ ਵਿਖੇ ਦੋ ਰੋਜ਼ਾ ਸਾਲਾਨਾ ਮੇਲਾ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਮੇਲੇ ਦੌਰਾਨ ਗੁੱਗਾ ਜ਼ਾਹਰ ਵੀਰ ਜੀ ਦੇ ਦਰਬਾਰ ਵਿਚ ਮੱਥਾ ਟੇਕਣ ਤੇ ਆਸ਼ੀਰਵਾਦ ਪ੍ਰਾਪਤ ਕਰਨ ਲਈ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਸਮੇਤ ਵੱਖ-ਵੱਖ ਸੂਬਿਆਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚੀਆਂ। ਮੇਲੇ ਦੇ ਪਹਿਲੇ ਦਿਨ ਧਾਰਮਿਕ ਸਮਾਗਮ ਅਤੇ ਰਾਤ ਦੀ ਚੌਕੀ ਕੱਢੀ ਗਈ। ਸੰਗਤਾਂ ਵੱਲੋਂ ਗੁੱਗਾ ਜ਼ਾਹਰ ਵੀਰ ਜੀ ਦੀ ਪੂਜਾ-ਅਰਚਨਾ ਕਰਦਿਆਂ ਪਿੰਡ ਵਾਸੀਆਂ ਤੇ ਸੰਗਤਾਂ ਦੀ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ। ਦੂਜੇ ਦਿਨ ਮੇਲੇ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਮੰਦਰ ਵਿਖੇ ਪਹੁੰਚ ਕੇ ਮੱਥਾ ਟੇਕਿਆ ਅਤੇ ਗੁੱਗਾ ਜ਼ਾਹਰ ਵੀਰ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਮੰਦਰ ਪ੍ਰਬੰਧਕਾਂ ਅਤੇ ਸੇਵਾਦਾਰਾਂ ਵੱਲੋਂ ਸੰਗਤਾਂ ਦੀ ਸਹੂਲਤ ਲਈ ਲੰਗਰ, ਪਾਣੀ ਅਤੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਗਏ। ਇਸ ਮੇਲੇ ਵਿਚ ਗੁਗਾ ਮਾੜੀ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਮੇਲੇ ਵਿੱਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।