- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
8ਵਾਂ ਨਾਭਾ ਕਬੱਡੀ ਕੱਪ ਦੀ ਜੇਤੂ ਟੀਮ ਨੂੰ ਮਿਲੇਗਾ 1.75 ਲੱਖ ਦਾ ਇਨਾਮ: ਜੱਸੀ ਸੋਹੀਆਂ ਵਾਲਾ

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ ਨਾਭਾ : ਆਜ਼ਾਦ ਵੈਲਫੇਅਰ ਐਂਡ ਸਪੋਰਟਸ ਕਲੱਬ ਨਾਭਾ ਵੱਲੋਂ ਐਨਆਰਆਈ ਅਤੇ ਹਲਕਾ ਨਿਵਾਸੀਆਂ ਦੇ ਸਹਿਯੋਗ ਨਾਲ 8ਵਾਂ ਨਾਭਾ ਕਬੱਡੀ ਕੱਪ 14 ਤੇ 15 ਨਵੰਬਰ ਨੂੰ ਕਾਲਜ ਸਟੇਡੀਅਮ ਨਾਭਾ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਖੇਡ ਮੇਲਾ ਕਲੱਬ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ ਹੋਵੇਗਾ। ਜਾਣਕਾਰੀ ਦਿੰਦਿਆਂ ਜੱਸੀ ਸੋਹੀਆਂ ਵਾਲਾ ਨੇ ਦੱਸਿਆ ਕਿ 14 ਨਵੰਬਰ ਨੂੰ ਸਵੇਰੇ 11 ਵਜੇ ਆਮ ਆਦਮੀ ਪਾਰਟੀ ਦੇ ਪੰਜਾਬ ਮੀਡੀਆ ਇੰਚਾਰਜ ਅਤੇ ਜਨਰਲ ਸਕੱਤਰ ਬਲਤੇਜ ਪੰਨੂ ਕਬੱਡੀ ਕੱਪ ਦਾ ਉਦਘਾਟਨ ਕਰਨਗੇ। ਪਹਿਲੇ ਦਿਨ 45, 55 ਤੇ 65 ਕਿਲੋ ਭਾਰ ਵਰਗ ਦੇ ਮੁਕਾਬਲੇ ਹੋਣਗੇ, ਜਦਕਿ 15 ਨਵੰਬਰ ਨੂੰ ਆਲ ਓਪਨ ਵਰਗ ਦੀਆਂ ਅੱਠ ਸੱਦੇ ਵਾਲੀਆਂ ਕਲੱਬਾਂ ਦੀਆਂ ਟੀਮਾਂ ਭਿੜਨਗੀਆਂ। ਜੇਤੂ ਟੀਮ ਨੂੰ 1 ਲੱਖ 75 ਹਜ਼ਾਰ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ, ਜਦਕਿ ਬੈਸਟ ਰੇਡਰ ਅਤੇ ਬੈਸਟ ਜਾਫੀ ਨੂੰ 21-21 ਹਜ਼ਾਰ ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ। ਖੇਡ ਮੁਕਾਬਲਿਆਂ ਦੇ ਨਾਲ ਪੰਜਾਬੀ ਗਾਇਕੀ ਦਾ ਰੰਗ ਵੀ ਦੇਖਣ ਨੂੰ ਮਿਲੇਗਾ। ਇਸ ਮੌਕੇ ਹਰਭਜਨ ਮਾਨ, ਹਰਜੀਤ ਹਰਮਨ, ਗੀਤਾ ਜੈਲਦਾਰ, ਲਾਡੀ ਛਾਜਲਾ ਤੇ ਸੁਖਰੀਤ ਬੁੱਟਰ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਇਸ ਮੌਕੇ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ, ਵਿੱਤ ਤੇ ਯੋਜਨਾ, ਟਰਾਂਸਪੋਰਟ ਅਤੇ ਆਬਕਾਰੀ ਮੰਤਰੀ ਸ. ਹਰਪਾਲ ਸਿੰਘ ਚੀਮਾ, ਪੇਂਡੂ ਵਿਕਾਸ ਤੇ ਪੰਚਾਇਤਾਂ, ਸੱਭਿਆਚਾਰਕ ਮਾਮਲੇ ਅਤੇ ਸੈਰ-ਸਪਾਟਾ ਤੇ ਕਿਰਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਮਾਲ ਤੇ ਪੁਨਰਵਾਸ, ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆ ਵਿਸ਼ੇਸ਼ ਤੌਰ