ਕੰਬੋਜ ਭਲਾਈ ਬੋਰਡ ਦੇ ਡਾਇਰੈਕਟਰ ਬਣੇ ‘ਆਪ’ ਆਗੂ ਥਿੰਦ ਦਾ ਸਨਮਾਨ
ਕੰਬੋਜ ਭਲਾਈ ਬੋਰਡ ਦੇ ਡਾਇਰੈਕਟਰ ਬਣੇ ਆਪ ਆਗੂ ਥਿੰਦ ਦਾ ਸਨਮਾਨ
Publish Date: Sat, 17 Jan 2026 05:42 PM (IST)
Updated Date: Sat, 17 Jan 2026 05:45 PM (IST)

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ ਪਾਤੜਾਂ : ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਥਿੰਦ ਨੂੰ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੇ ਗਏ ਕੰਬੋਜ ਭਲਾਈ ਬੋਰਡ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨੂੰ ਲੈ ਕੇ ਹਲਕੇ ਦੇ ਕੰਬੋਜ ਭਾਈਚਾਰੇ ਨਾਲ ਸਬੰਧਿਤ ਲੋਕਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ। ਇਸ ਦੌਰਾਨ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ‘ਆਪ’ ਆਗੂ ਕੁਲਦੀਪ ਸਿੰਘ ਥਿੰਦ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਮੁਬਾਰਕਬਾਦ ਦਿੱਤੀ ਹੈ। ‘ਆਪ’ ਆਗੂ ਕੁਲਦੀਪ ਸਿੰਘ ਥਿੰਦ ਨੂੰ ਸਨਮਾਨਿਤ ਕਰਨ ਨੂੰ ਉਪਰੰਤ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਵਿੱਚ ਸਾਰੇ ਵਰਗਾਂ ਨੂੰ ਬਰਾਬਰ ਮਾਨ ਸਨਮਾਨ ਦਿੰਦੇ ਹੋਏ ਹਰ ਵਰਗ ਦੀ ਭਲਾਈ ਲਈ ਬੋਰਡ ਦਾ ਗਠਨ ਕੀਤਾ ਗਿਆ ਹੈ, ਜਿਸ ਦੇ ਤਹਿਤ ਕੰਬੋਜ ਭਾਈਚਾਰੇ ਦੀ ਬਿਹਤਰੀ ਲਈ ਕੰਬੋਜ ਭਾਈਚਾਰੇ ਦਾ ਗਠਨ ਕਰ ਕੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਗਠਿਤ ਕੀਤੇ ਗਏ ਬੋਰਡ ਵਿੱਚ ਹਲਕਾ ਸ਼ੁਤਰਾਣਾ ਦੇ ਕੰਬੋਜ ਭਾਈਚਾਰੇ ਨਾਲ ਸਬੰਧਿਤ ਆਗੂ ਕੁਲਦੀਪ ਸਿੰਘ ਥਿੰਦ ਨੂੰ ਕੰਬੋਜ ਭਲਾਈ ਬੋਰਡ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੁਲਦੀਪ ਸਿੰਘ ਥਿੰਦ ਆਮ ਆਦਮੀ ਪਾਰਟੀ ਦਾ ਜੁਝਾਰੂ ਯੋਧਾ ਹੈ ਉਥੇ ਉਹ ਇੱਕ ਮਿਹਨਤੀ ਵਰਕਰ ਹੈ ਅਤੇ ਉਸ ਦੀ ਮਿਹਨਤ ਨੂੰ ਦੇਖਦਿਆਂ ਹੋਇਆਂ ਪਾਰਟੀ ਵੱਲੋਂ ਉਸ ਨੂੰ ਮਾਨ ਸਨਮਾਨ ਦਿੱਤਾ ਗਿਆ ਹੈ। ਦੂਜੇ ਪਾਸੇ ਆਪ ਆਗੂ ਥਿੰਦ ਨੇ ਨਿਯੁਕਤੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਸਮੇਤ ਆਮ ਆਦਮੀ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਪਾਤੜਾਂ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ, ਟਰੱਕ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ ਵਿਰਕ ਡਰੋਲੀ, ਸ਼ਹਿਰੀ ਪ੍ਰਧਾਨ ਮਦਨ ਲਾਲ ਗੋਇਲ, ਸਰਪੰਚ ਬਲਜਿੰਦਰ ਸਿੰਘ ਜੋਗੇਵਾਲਾ, ਡਾ. ਡੀਡੀ ਸਿੰਗਲਾ, ਸਰਪੰਚ ਕਰਨੈਲ ਸਿੰਘ ਦੁਤਾਲ, ਲਾਭ ਸਿੰਘ ਡਰੋਲੀ, ਕੁਲਦੀਪ ਸਿੰਘ ਬਿੱਟੂ ਬੰਦੇਸਾ, ਮਨਵੀਰ ਸਿੰਘ ਸੰਧੂ ਮਿੰਟਾ ਮਤੌਲੀ ਅਤੇ ਬਲਜਿੰਦਰ ਸਿੰਘ ਸੋਨੀ ਠੇਕੇਦਾਰ ਆਦਿ ਹਾਜ਼ਰ ਸਨ।