- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਾਰਡ ਨੰਬਰ 13 ਤੋਂ ਤੀਸਰੀ ਬੱਸ ਰਵਾਨਾ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਰਾਜਪੁਰਾ ਦੇ ਵਾਰਡ ਨੰਬਰ 13 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਤੀਸਰੀ ਬੱਸ ਰਵਾਨਾ ਹੋਈ। ਵਿਧਾਇਕਾ ਨੀਨਾ ਮਿੱਤਲ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਐਡਵੋਕੇਟ ਲਵੀਸ ਮਿੱਤਲ ਅਤੇ ਚੇਅਰਮੈਨ ਰਾਜੇਸ਼ ਬੋਵਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ਰਧਾਲੂਆਂ ਲਈ ਮਹੱਤਵਪੂਰਨ ਉਪਰਾਲਾ ਹੈ। ਇਸ ਤਹਿਤ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰਾਵਾਂ ਲੋਕਾਂ ਨੂੰ ਆਤਮਿਕ ਸ਼ਾਂਤੀ ਦੇ ਨਾਲ-ਨਾਲ ਸੇਵਾ, ਭਾਈਚਾਰਕ ਸਾਂਝ ਅਤੇ ਆਪਣੀ ਵਿਰਾਸਤ ਨਾਲ ਜੋੜਦੀਆਂ ਹਨ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 13 ਤੋਂ ਰਵਾਨਾ ਹੋਈ ਬੱਸ ਰਾਹੀਂ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਦੁਰਗਿਆਨਾ ਮੰਦਰ, ਰਾਮ ਤੀਰਥ, ਜਲਿਆਂਵਾਲਾ ਬਾਗ ਅਤੇ ਵਾਹਗਾ ਬਾਰਡਰ ਦੇ ਦਰਸ਼ਨ ਕਰਨਗੇ। ਬੱਸ ਰਵਾਨਗੀ ਤੋਂ ਪਹਿਲਾਂ ਸ਼ਰਧਾਲੂਆਂ ਵੱਲੋਂ ਅਰਦਾਸ ਕੀਤੀ ਗਈ ਅਤੇ ਸਰਕਾਰ ਦੇ ਇਸ ਉਪਰਾਲੇ ਲਈ ਧੰਨਵਾਦ ਕੀਤਾ ਗਿਆ। ਨੀਨਾ ਮਿੱਤਲ ਨੇ ਕਿਹਾ ਕਿ ਵਾਰਡ ਤੋਂ ਤੀਸਰੀ ਬੱਸ ਰਵਾਨਾ ਹੋਣਾ ਯੋਜਨਾ ਪ੍ਰਤੀ ਲੋਕਾਂ ਦੇ ਉਤਸ਼ਾਹ ਨੂੰ ਦਰਸਾਉਂਦਾ ਹੈ। ਇਸ ਮੌਕੇ ਕੌਂਸਲਰ ਰਾਜਬੀਰ ਕੌਰ ਵਿਰਕ, ਗੁਰਸ਼ਰਨ ਸਿੰਘ ਵਿਰਕ, ਵਰਿੰਦਰ ਕੁਮਾਰ ਮੌਜੀ, ਰੋਮਾ ਗਿੱਲ, ਮਲਕੀਤ ਸਿੰਘ ਸਾਬਕਾ ਪੰਚ, ਰਾਜਨ ਅਤੇ ਜਗਤ ਸਿੰਘ ਜੱਗਾ ਆਦਿ ਹਾਜ਼ਰ ਸਨ।