- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਈਮੇਲ ਵਿੱਚ ਦੁਪਹਿਰ ਸਮੇਂ ਧਮਾਕਾ ਕਰਨ ਦਾ ਸਮਾਂ ਦਿੱਤਾ ਗਿਆ ਸੀ। ਇਸ ਧਮਕੀ ਤੋਂ ਬਾਅਦ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਐਸ.ਐਸ.ਪੀ. ਪਟਿਆਲਾ ਨਾਲ ਤੁਰੰਤ ਹੰਗਾਮੀ ਮੀਟਿੰਗ ਕੀਤੀ ਗਈ। ਐਸ.ਐਸ.ਪੀ. ਪਟਿਆਲਾ ਦੇ ਸੁਝਾਅ ਅਨੁਸਾਰ ਪੂਰੇ ਕੋਰਟ ਕੰਪਲੈਕਸ ਦੀ ਬਾਰੀਕੀ ਨਾਲ ਚੈਕਿੰਗ ਅਤੇ ਤਲਾਸ਼ੀ ਅਭਿਆਨ ਲਈ ਢੁਕਵੇਂ ਸਮੇਂ ਦੀ ਲੋੜ ਹੈ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ: ਪਟਿਆਲਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਦਫ਼ਤਰ ਨੂੰ ਮਿਲੀ ਇੱਕ ਈਮੇਲ ਰਾਹੀਂ ਪਟਿਆਲਾ ਸੈਸ਼ਨ ਡਿਵੀਜ਼ਨ ਦੇ ਜੁਡੀਸ਼ੀਅਲ ਕੋਰਟ ਕੰਪਲੈਕਸਾਂ ਵਿੱਚ ਧਮਾਕਾਖੇਜ਼ ਸਮੱਗਰੀ ਰੱਖਣ ਅਤੇ ਧਮਾਕਾ ਕਰਨ ਦੀ ਧਮਕੀ ਦਿੱਤੀ ਗਈ ਹੈ।
ਈਮੇਲ ਵਿੱਚ ਦੁਪਹਿਰ ਸਮੇਂ ਧਮਾਕਾ ਕਰਨ ਦਾ ਸਮਾਂ ਦਿੱਤਾ ਗਿਆ ਸੀ। ਇਸ ਧਮਕੀ ਤੋਂ ਬਾਅਦ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਐਸ.ਐਸ.ਪੀ. ਪਟਿਆਲਾ ਨਾਲ ਤੁਰੰਤ ਹੰਗਾਮੀ ਮੀਟਿੰਗ ਕੀਤੀ ਗਈ।
ਐਸ.ਐਸ.ਪੀ. ਪਟਿਆਲਾ ਦੇ ਸੁਝਾਅ ਅਨੁਸਾਰ ਪੂਰੇ ਕੋਰਟ ਕੰਪਲੈਕਸ ਦੀ ਬਾਰੀਕੀ ਨਾਲ ਚੈਕਿੰਗ ਅਤੇ ਤਲਾਸ਼ੀ ਅਭਿਆਨ ਲਈ ਢੁਕਵੇਂ ਸਮੇਂ ਦੀ ਲੋੜ ਹੈ।
ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਕਮ ਦਿੱਤੇ ਗਏ ਹਨ ਕਿ ਦੁਪਹਿਰ ਤਿੰਨ ਵਜੇ ਤੱਕ ਕਿਸੇ ਵੀ ਵਿਅਕਤੀ ਨੂੰ ਪਟਿਆਲਾ ਸੈਸ਼ਨ ਡਿਵੀਜ਼ਨ ਦੇ ਜੁਡੀਸ਼ੀਅਲ ਕੋਰਟ ਕੰਪਲੈਕਸਾਂ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ।
ਪੁਲਿਸ ਅਤੇ ਐਸ.ਐਸ.ਪੀ. ਵੱਲੋਂ ਸੁਰੱਖਿਆ ਸਬੰਧੀ ਕਲੀਅਰੈਂਸ ਮਿਲਣ ਤੋਂ ਬਾਅਦ ਹੀ ਅਦਾਲਤਾਂ ਦਾ ਕੰਮਕਾਜ ਮੁੜ ਸ਼ੁਰੂ ਕੀਤਾ ਜਾਵੇਗਾ।