- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਸਿਟੀ ਰਾਜਪੁਰਾ ਦੇ ਇੰਚਾਰਜ ਇੰਸਪੈਕਟਰ ਸੁਮਿਤ ਮੋਰ ਨੇ ਦੱਸਿਆ ਕਿ ਹਥਿਆਰ ਮੁਹੱਈਆ ਕਰਵਾਉਣ ਵਾਲੇ ਮੱਧ ਪ੍ਰਦੇਸ਼ ਦੇ ਸਪਲਾਇਰਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਮੁੱਢਲੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਹਥਿਆਰ ਮੱਧ ਪ੍ਰਦੇਸ਼ ਤੋਂ ਲਿਆਂਦੇ ਗਏ ਸਨ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਰੰਜਿਸ਼ ਕਾਰਨ ਹੱਤਿਆ ਦੀ ਵਾਰਦਾਤ ਨੂੰ ਅੰਜਾਮ ਦੇਣ ਅਤੇ ਬੰਬੀਹਾ ਗੈਂਗ ਨੂੰ ਹਥਿਆਰ ਸਪਲਾਈ ਕਰਨ ਲਈ ਲਿਆਂਦੇ ਗਏ ਹਥਿਆਰਾਂ ਸਮੇਤ ਗ੍ਰਿਫ਼ਤਾਰ ਤਿੰਨ ਮੁਲਜ਼ਮਾਂ ਨੂੰ ਪੁਲਿਸ ਨੇ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਿਰ ਸਿੰਘ ਵਾਲਾ ਵਾਸੀ ਜਸਵਿੰਦਰ ਸਿੰਘ ਉਰਫ਼ ਗੋਰਾ, ਪਟਿਆਲਾ ਜ਼ਿਲ੍ਹੇ ਦੇ ਪਿੰਡ ਅਲੀਪੁਰ ਮੰਡਵਾਲ ਵਾਸੀ ਲਖਵੀਰ ਸਿੰਘ ਉਰਫ਼ ਲਾਡੀ ਅਤੇ ਰਾਜਪੁਰਾ ਦੀ ਅਮੀਰ ਕਾਲੋਨੀ ਵਾਸੀ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨੂੰ ਤਿੰਨ ਨਵੰਬਰ ਤੱਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ .32 ਬੋਰ ਦੀਆਂ ਨੌਂ ਪਿਸਤੌਲਾਂ, 10 ਕਾਰਤੂਸ, 16 ਮੈਗਜ਼ੀਨ ਅਤੇ ਚਿੱਟੇ ਰੰਗ ਦੀ ਕਾਰ ਬਰਾਮਦ ਕੀਤੀ ਗਈ ਹੈ। ਇਹ ਕਾਰ ਰਾਜਪੁਰਾ ਵਾਸੀ ਗੁਰਪ੍ਰੀਤ ਸਿੰਘ ਦੀ ਹੈ।
ਥਾਣਾ ਸਿਟੀ ਰਾਜਪੁਰਾ ਦੇ ਇੰਚਾਰਜ ਇੰਸਪੈਕਟਰ ਸੁਮਿਤ ਮੋਰ ਨੇ ਦੱਸਿਆ ਕਿ ਹਥਿਆਰ ਮੁਹੱਈਆ ਕਰਵਾਉਣ ਵਾਲੇ ਮੱਧ ਪ੍ਰਦੇਸ਼ ਦੇ ਸਪਲਾਇਰਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਮੁੱਢਲੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਹਥਿਆਰ ਮੱਧ ਪ੍ਰਦੇਸ਼ ਤੋਂ ਲਿਆਂਦੇ ਗਏ ਸਨ। ਜਸਵਿੰਦਰ ਸਿੰਘ ਦੇ ਬੰਬੀਹਾ ਗੈਂਗ ਨਾਲ ਸਬੰਧ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ। ਪੁਲਿਸ ਨੂੰ ਸ਼ੱਕ ਹੈ ਕਿ ਹਥਿਆਰਾਂ ਦੀ ਇਹ ਖੇਪ ਗੈਂਗ ਦੇ ਮੈਂਬਰਾਂ ਤੱਕ ਪਹੁੰਚਾਈ ਜਾਣੀ ਸੀ। ਜਸਵਿੰਦਰ ਸਿੰਘ ਦੀ ਆਪਣੇ ਪਿੰਡ ਦੇ ਦੋ ਵਿਅਕਤੀਆਂ ਨਾਲ ਨਿੱਜੀ ਰੰਜਿਸ਼ ਸੀ ਅਤੇ ਉਹ ਉਨ੍ਹਾਂ ਦੀ ਹੱਤਿਆ ਦੀ ਯੋਜਨਾ ਬਣਾ ਰਿਹਾ ਸੀ। ਪੁਲਿਸ ਮੁਤਾਬਕ ਜਸਵਿੰਦਰ ਸਿੰਘ ਖ਼ਿਲਾਫ਼ ਪਹਿਲਾਂ ਵੀ ਅਸਲਾ ਐਕਟ ਅਤੇ ਚੋਰੀ ਦੇ ਮਾਮਲੇ ਦਰਜ ਹਨ, ਜਦਕਿ ਲਖਵੀਰ ਸਿੰਘ ਖ਼ਿਲਾਫ਼ ਅਸਲਾ ਐਕਟ ਤੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਹਨ।