ਪਟਿਆਲਾ ਦੇ ਨਿੱਜੀ ਸਕੂਲ ਤੋਂ ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਮਗਰੋਂ ਤਿੰਨ ਨਾਬਾਲਗ ਵਿਦਿਆਰਥਣਾਂ ਲਾਪਤਾ, ਬੱਚੀਆਂ ਦੀ ਭਾਲ ਜਾਰੀ
ਪਟਿਆਲਾ ਥਾਣਾ ਸਿਵਲ ਲਾਈਨ ਇਲਾਕੇ ਅਧੀਨ ਆਉਂਦੇ ਸੇਂਟ ਪੀਟਰ ਸਕੂਲ ਤੋਂ ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੀ ਸਮਾਪਤੀ ਮਗਰੋਂ ਤਿੰਨ ਵਿਦਿਆਰਥਣਾਂ ਅਚਾਨਕ ਲਾਪਤਾ ਹੋਣ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਬੱਚੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਇਲਾਕੇ ’ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਲਗਾਤਾਰ ਖੰਗਾਲੀ ਜਾ ਰਹੀ ਹੈ।
Publish Date: Sun, 16 Aug 2026 11:15 AM (IST)
Updated Date: Sun, 16 Aug 2026 11:16 AM (IST)
ਸਟਾਫ ਰਿਪੋਰਟਰ, ਪਟਿਆਲਾ : ਪਟਿਆਲਾ ਥਾਣਾ ਸਿਵਲ ਲਾਈਨ ਇਲਾਕੇ ਅਧੀਨ ਆਉਂਦੇ ਸੇਂਟ ਪੀਟਰ ਸਕੂਲ ਤੋਂ ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੀ ਸਮਾਪਤੀ ਮਗਰੋਂ ਤਿੰਨ ਵਿਦਿਆਰਥਣਾਂ ਅਚਾਨਕ ਲਾਪਤਾ ਹੋਣ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਬੱਚੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਇਲਾਕੇ ’ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਲਗਾਤਾਰ ਖੰਗਾਲੀ ਜਾ ਰਹੀ ਹੈ।
ਬੱਚੀਆਂ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਨੇ ਸਵੇਰੇ ਕਰੀਬ 6:30 ਵਜੇ ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਲਈ ਬੱਚੀਆਂ ਨੂੰ ਸਕੂਲ ਛੱਡਿਆ ਸੀ। ਛੁੱਟੀ ਸਮੇਂ ਜਦੋਂ ਉਹ ਬੱਚੀਆਂ ਨੂੰ ਲੈਣ ਲਈ ਸਕੂਲ ਪਹੁੰਚੇ ਤਾਂ ਤਿੰਨੋਂ ਉੱਥੇ ਮੌਜੂਦ ਨਹੀਂ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਸਕੂਲ ਪ੍ਰਬੰਧਨ ਅਤੇ ਪੁਲਿਸ ਨੂੰ ਸੂਚਿਤ ਕੀਤਾ।
ਪੁਲਿਸ ਨੂੰ ਮੁੱਢਲੀ ਜਾਂਚ ਦੌਰਾਨ ਸ਼ੱਕ ਹੈ ਕਿ ਤਿੰਨੋਂ ਬੱਚੀਆਂ ਇਕੱਠੀਆਂ ਸਕੂਲ ਤੋਂ ਬਾਹਰ ਨਿਕਲੀਆਂ ਹਨ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਉਨ੍ਹਾਂ ਦੇ ਜਾਣ ਵਾਲੇ ਰਸਤੇ ਅਤੇ ਸੰਭਾਵਿਤ ਥਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ। ਥਾਣਾ ਸਿਵਲ ਲਾਈਨ ਦੇ ਇੰਚਾਰਜ ਵਿਨਰਪ੍ਰੀਤ ਸਿੰਘ ਨੇ ਦੱਸਿਆ ਕਿ ਬੱਚੀਆਂ ਦੀ ਭਾਲ ਕੀਤੀ ਜਾ ਰਹੀ ਹੈ। ਸੀਸੀਟੀਵੀ ਫੁਟੇਜ ਨੂੰ ਖੰਗਾਲ ਕੇ ਉਨ੍ਹਾਂ ਦੇ ਆਉਣ-ਜਾਣ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਬੱਚੀਆਂ ਨੂੰ ਲੱਭਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਤਿੰਨੋਂ ਬੱਚੀਆਂ ਦੀ ਉਮਰ ਕਰੀਬ 14 ਸਾਲ ਦੱਸੀ ਜਾ ਰਹੀ ਹੈ।