ਭਾਰਤ ਭੂਸ਼ਣ ਗੋਇਲ, ਸਮਾਣਾ: ਸੋਮਵਾਰ ਸ਼ਾਮ ਸਮੇਂ ਸਮਾਣਾ-ਪਟਿਆਲਾ ਸੜਕ ਤੇ ਸਥਿਤ ਪਿੰਡ ਢੈਂਠਲ ਨੇੜੇ ਇਕ ਪੀਕਅੱਪ ਗੱਡੀ ਤੇ ਮੋਟਰਸਾਈਕਲ ਦੀ ਟੱਕਰ ਉਪਰੰਤ ਮੋਟਰਸਾਈਕਲ ਸਵਾਰ ਚਾਰ ਨੌਜਵਾਨਾਂ ਵਿਚੋਂ ਤਿੰਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ ਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਪਟਿਆਲਾ ਭੇਜ ਦਿੱਤਾ ਗਿਆ ਹੈ। ਜਦੋਂ ਕਿ ਹਾਦਸੇ ਤੋਂ ਬਾਅਦ ਪੀਕਅੱਪ ਗੱਡੀ ਦਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ 'ਤੇ ਸਵਾਰ ਚਾਰ ਨੌਜਵਾਨ ਪਟਿਆਲਾ ਵੱਲ ਜਾ ਰਹੇ ਸਨ ਇਸ ਦੌਰਾਨ ਜਦੋਂ ਉਹ ਪਿੰਡ ਢੈਂਠਲ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਪੀਕਅੱਪ ਗੱਡੀ ਨਾਲ ਮੋਟਰਸਾਈਕਲ ਦੀ ਜ਼ਬਰਦਸਤ ਹੋਈ ਟਕੱਰ ਤੋਂ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ ਤੇ ਮੋਟਰਸਾਈਕਲ ਸਵਾਰਾਂ ਵਿਚੋਂ ਤਿੰਨ ਦੀ ਮੌਤ ਹੋ ਗਈ ਤੇ ਇਕ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਸਦਰ ਪੁਲਿਸ ਮੁਖੀ ਅਕੁੰਰਦੀਪ ਸਿੰਘ ਪੁਲਿਸ ਪਾਰਟੀ ਸਣੇ ਮੌਕੇ 'ਤੇ ਪਹੁੰਚ ਕੇ ਮਿ੍ਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ।

Posted By: Jagjit Singh