ਰੋਡਵੇਜ, ਪੀਆਰਟੀਸੀ-ਪਨਬਸ ਦੇ ਕੱਚੇ ਮੁਲਾਜ਼ਮਾਂ ਦੀ 3 ਰੋਜ਼ਾ ਹੜਤਾਲ ਸ਼ੁਰੂ ਰੋਡਵੇਜ, ਪੀਆਰਟੀਸੀ-ਪਨਬਸ ਦੇ ਕੱਚੇ ਮੁਲਾਜ਼ਮਾਂ ਦੀ ਤਿੰਨ ਰੋਜਾ ਹੜਤਾਲ ਸ਼ੁਰੂ
Publish Date: Mon, 03 Aug 2026 06:19 PM (IST)
Updated Date: Tue, 04 Aug 2026 04:02 AM (IST)
ਹੜਤਾਲ ਦੇ ਚਲਦਿਆਂ ਯਾਤਰੀ ਹੋਏ ਪਰੇਸ਼ਾਨ ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਵੱਲੋ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਰੋਜ਼ਾ ਹੜਤਾਲ ਸੋਮਵਾਰ ਤੋਂ ਸ਼ੁਰੂ ਕਰ ਦਿੱਤੀ ਹੈ। ਹੜਤਾਲ ਦੇ ਪਹਿਲੇ ਦਿਨ ਕੱਚੇ ਮੁਲਾਜ਼ਮਾਂ ਨੇ ਬੱਸ ਸਟੈਡ ਵਿੱਚ ਧਰਨਾ ਲਾ ਕੇ ਆਪਣੇ ਵਿਭਾਗ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਦੂਜੇ ਪਾਸੇ, ਹੜਤਾਲ ਦੇ ਚਲਦਿਆਂ ਲੋਕਾਂ ਨੂੰ ਕਾਫੀ ਖੱਜਲ-ਖੁਆਰ ਹੋਣਾ ਪਿਆ ਤੇ ਉਹ ਬੱਸਾਂ ਦੀ ਉਡੀਕ ’ਚ ਇੱਧਰ-ਉੱਧਰ ਭਟਕਦੇ ਰਹੇ। ਧਰਨੇ ਦੌਰਾਨ ਡਿੱਪੂ ਪ੍ਰਧਾਨ ਹਰਪ੍ਰੀਤ ਸਿੰਘ ਗਰੇਵਾਲ ਨੇ ਕਿਹਾ ਕਿ ਸੱਤਾ ’ਚ ਆਉਣ ਸਮੇਂ ਸਰਕਾਰ ਨੇ ਵੱਡੇ ਵਾਅਦੇ ਕੀਤੇ ਸਨ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇਗਾ ਤੇ ਠੇਕੇਦਾਰੀ ਸਿਸਟਮ ਬੰਦ ਕਰਕੇ ਪੂਰੀਆਂ ਤਨਖਾਹਾਂ ਦਿੱਤੀਆਂ ਜਾਣਗੀਆਂ ਪ੍ਰੰਤੂ 4 ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਮੀਟਿੰਗਾ ਤੋਂ ਇਲਾਵਾ ਕੁਝ ਨਹੀਂ ਕੀਤਾ। ਹੁਣ ਤੱਕ ਸਰਕਾਰ ਨਾਲ ਲਗਪਗ 70 ਮੀਟਿੰਗਾ ਹੋ ਚੁੱਕੀਆਂ ਹਨ ਸਰਕਾਰ ਵੱਲੋਂ ਲਾਰੇ ਤੇ ਲਾਰਾ ਲਾ ਕੇ ਸਮਾਂ ਟਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਲਈ ਕਮੇਟੀਆ ਗਠਿਤ ਕਰਕੇ ਗੁੰਮਰਾਹ ਕੀਤਾ ਜਾ ਰਿਹਾ ਹੈ। ਡਿਪੂ ਕੈਸ਼ੀਅਰ ਸਤਵਿੰਦਰ ਸਿੰਘ ਦਿਆਲਗੜ੍ਹ, ਵਾਈਸ ਪ੍ਰਧਾਨ ਲਖਵਿੰਦਰ ਸਿੰਘ ਬਿੱਟੂ ਨੇ ਕਿਹਾ ਕਿ ਵੱਖ- ਵੱਖ ਕੰਮਾ ਤੋ ਸੰਗਰੂਰ ਡੀਪੂ ਦੇ ਵਿੱਚ 25 ਬੱਸਾਂ ਇਸ ਸਰਕਾਰ ਦੇ ਕਾਰਜਕਾਲ ਵਿਚ ਕੰਡਮ ਹੋ ਚੁੱਕੀਆ ਹਨ ਅਤੇ ਇਕ ਵੀ ਬੱਸ ਸਰਕਾਰ ਵਲੋ ਨਵੀ ਨਹੀ ਪਾਈ ਗਈ ਸਪੇਆਰ ਪਾਰਟ ਤੋਂ ਬਿਨਾਂ ਖੜੀਆਂ ਹਨ ਅਤੇ ਵਿਭਾਗ ਦੀਆ ਬੱਸਾਂ ਨੂੰ ਖੜੀਆ ਕਰਕੇ ਦੂਸਰੇ ਪਾਸੇ ਸਰਕਾਰ ਕਿਲੋਮੀਟਰ ਬੱਸਾ ਪਾ ਕੇ ਪ੍ਰਾਈਵੇਟ ਘਰਾਣਿਆ ਨੂੰ ਵੱਡਾ ਫਾਇਦਾ ਪਹੁੰਚਾਇਆ ਜਾ ਰਿਹਾ ਹੈ। ਮੀਤ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ, ਰਿੰਕੂ ਨਾਥ, ਗਗਨਦੀਪ ਸਿੰਘ ਨੇ ਕਿਹਾ ਕਿ ਸਰਕਾਰ ਵਲੋ 24 ਜੂਨ ਦੀ ਮੀਟਿੰਗ ਵਿੱਚ 10 ਦਿਨ ਦਾ ਸਮਾਂ ਮੰਗਿਆ ਗਿਆ ਸੀ ਕਿ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਖਰੜਾ ਤਿਆਰ ਕੀਤਾ ਜਾਵੇਗਾ। ਆਊਟ ਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ਤੇ ਕਰਨ ਲਈ ਸਮਾਂ ਸੀਮਾ 3 ਸਾਲ ਕੀਤੀ ਜਾਵੇਗੀ ਅਤੇ ਬਾਕੀ ਮੰਗਾਂ ਦਾ ਹੱਲ ਤਰੁੰਤ ਕੱਢਿਆ ਜਾਵੇਗਾ ਪ੍ਰੰਤੂ ਕੋਈ ਹੱਲ ਨਹੀਂ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਜਦੋ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨਨਹੀ ਕੀਤਾ ਜਾਂਦਾ, ਉਦੋ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।