
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੁਨਾਮ ’ਚ ਕਾਂਗਰਸ ਦਫ਼ਤਰ ਤੇ ਤਿਰੰਗਾ ਲਹਿਰਾਇਆ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਦੀ ਅਗਵਾਈ ਹੇਠ 80ਵੇਂ ਸੁਤੰਤਰਤਾ ਦਿਵਸ ਦੇ ਮੌਕੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਵੱਲੋਂ ਪਾਰਟੀ ਦਫਤਰ ਵਿਖੇ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਗਾਗਾ, ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ, ਸੋਨੀਆ ਦੀਪਾ, ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਅਤੇ ਕਰਮਜੀਤ ਕੌਰ ਮਾਡਲ ਟਾਊਨ ਨੇ ਆਖਿਆ ਕਿ ਮੁਲਕ ਨੂੰ ਆਜ਼ਾਦ ਕਰਵਾਉਣ ਵਾਲਿਆਂ ਦੀ ਘਾਲਣਾ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਆਖਿਆ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਕ੍ਰਾਂਤੀਕਾਰੀ ਯੋਧਿਆਂ ਨੇ ਜਾਨਾਂ ਨਿਛਾਵਰ ਕਰਕੇ ਨੂੰ ਦੇਸ਼ ਅਜ਼ਾਦ ਕਰਵਾਇਆ ਪਰੰਤੂ ਸੂਬੇ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਨੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ, ਬਲਕਿ ਅਜ਼ਾਦੀ ਦੇ ਪ੍ਰਵਾਨਿਆਂ ਦੇ ਨਾਮ ਤੇ ਰਾਜਨੀਤੀ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ।
ਇਸ ਮੌਕੇ ਪਰਵਿੰਦਰ ਬੱਬੂ ਚੀਮਾ,ਅਨਿਰੁੱਧ ਵਸ਼ਿਸ਼ਟ,ਹੈਪੀ ਮੰਗਲਾ,ਯਸ਼ਪਾਲ ਸਹਿਗਲ, ਗੁਰਮੀਤ ਸ਼ਰਮਾ, ਨਛੱਤਰ ਸਿੰਘ ਸਰਪੰਚ, ਸ਼ਿਵਦਰਸ਼ਨ ਸਿੰਘ, ਜਾਫਰ ਖ਼ਾਨ, ਗੁਰਵਿੰਦਰ ਸਿੰਘ, ਬਲਵਿੰਦਰ ਸਿੰਘ ਬੋਘਾ, ਕਰਮਜੀਤ, ਸ਼ਸ਼ੀ ਬਾਲਾ ਹਾਜ਼ਰ ਸਨ।