ਪਿੰਡ ਆਕੜੀ ਤੋਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਮੁੱਖ ਮੰਤਰੀ ਤੀਰਥ ਤੇ ਯਾਤਰਾ ਸਕੀਮ ਤਹਿਤ ਪਿੰਡ ਆਕੜੀ ਤੋਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
Publish Date: Sun, 15 Mar 2026 04:08 PM (IST)
Updated Date: Sun, 15 Mar 2026 04:10 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ ਰਾਜਪੁਰਾ : ਪਿੰਡ ਆਕੜੀ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈ ਮੁੱਖ ਮੰਤਰੀ ਤੀਰਥ ਯਾਤਰਾ ਦੇ ਸਬੰਧ ਵਿੱਚ ਸਰਪੰਚ ਜਸਵਿੰਦਰ ਸਿੰਘ ਦੀ ਅਗਵਾਈ ’ਚ ਸੰਗਤ ਨੂੰ ਗੁਰੂ ਧਾਮਾਂ ਦੇ ਦਰਸ਼ਨ ਕਰਨ ਦੇ ਲਈ ਰਵਾਨਾ ਕਰਨ ਮੌਕੇ ਇਕੱਠ ਰੱਖਿਆ ਗਿਆ, ਜਿਸ ਵਿਚ ਵਿਰਾਸਤ ਸੇਵਾ ਸੰਗਠਨ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਰਘਵੀਰ ਸਿੰਘ ਗੋਪਾਲਪੁਰ ਪਹੁੰਚੇ ਅਤੇ ਉਨ੍ਹਾਂ ਵੱਲੋਂ ਸੰਗਤਾਂ ਵਾਲੀ ਬੱਸ ਨੰ ਝੰਡੀ ਦੇ ਕੇ ਸ਼੍ਰੀ ਅੰਮ੍ਰਿਤਸਰ ਸਾਹਿਬ ਸਮੇਤ ਹੋਰਨਾਂ ਗੁਰੂਧਾਮਾਂ ਦੇ ਦਰਸ਼ਨਾਂ ਲਈ ਲਈ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਪਿੰਡਾਂ ’ਚ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਤਹਿਤ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਸੰਗਤਾਂ ’ਚ ਕਾਫੀ ਉਤਸ਼ਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਈ ਪਿੰਡਾਂ ’ਚ ਸੰਗਤਾਂ ਦੀ ਗਿਣਤੀ ਵੱਧ ਜਾਣ ਕਰਕੇ ਉੱਥੇ ਲੋਕਾਂ ਦੇ ਸਾਹਮਣੇ ਡਰਾਅ ਕੱਢ ਕੇ ਸੰਗਤਾਂ ਨੂੰ ਸੌਂਪੇ ਜਾਂਦੇ ਹਨ। ਇਸ ਮੌਕੇ ਜਸਵਿੰਦਰ ਸਿੰਘ ਸਰਪੰਚ ਆਕੜੀ, ਕੀਰਤ ਸਿੰਘ ਸੇਹਰਾ ਮੈਂਬਰ ਵਪਾਰ ਕਮਿਸ਼ਨ, ਪੰਚਾਇਤ ਅਫਸਰ ਅਤੇ ਹੋਰ ਵੀ ਪਤਵੰਤੇ ਆਗੂ ਸਾਹਿਬਾਨ ਮੌਜੂਦ ਸਨ।