ਸਵਦੇਸ਼ੀ ਕਰਾਫਟ ਮੇਲਾ ਤੇ ਫੁੱਲਾਂ ਦੀ ਪ੍ਰਦਰਸ਼ਨੀ ਉੱਪਰ ਟੂਰ ਲਾਇਆ
ਸਵਦੇਸ਼ੀ ਕਰਾਫਟ ਮੇਲਾ ਅਤੇ ਫੁੱਲਾਂ ਦੀ ਪ੍ਰਦਰਸ਼ਨੀ ਉੱਪਰ ਟੂਰ ਲਾਇਆ
Publish Date: Sun, 01 Mar 2026 03:29 PM (IST)
Updated Date: Mon, 02 Mar 2026 03:58 AM (IST)
ਵਰਿੰਦਰ ਸਿੰਘ, ਪੰਜਾਬੀ ਜਾਗਰਣ, ਧੂਰੀ : ਦੇਸ਼ ਭਗਤ ਕਾਲਜ ਬਰੜਵਾਲ ਦੇ ਪ੍ਰਿੰਸੀਪਲ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਬੀਐਸਸੀ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ ਇੱਕ ਰੋਜ਼ਾ ਸਵਦੇਸ਼ੀ ਕਰਾਫਟ ਅਤੇ ਫੁੱਲਾਂ ਦੀ ਪ੍ਰਦਰਸ਼ਨੀ ਮੇਲੇ ਉੱਤੇ ਸ਼ੈਖ਼ੀਅਤੀ ਟੂਰ ਲਿਜਾਇਆ ਗਿਆ। ਇਸ ਟੂਰ ਦੀ ਅਗਵਾਈ ਵਿਭਾਗ ਮੁਖੀ ਕਮਲਦੀਪ ਕੌਰ ਨੇ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਸਵਦੇਸ਼ੀ ਉਤਪਾਦਾਂ, ਹੱਥਕਲਾ ਦੇ ਨਮੂਨਿਆਂ ਅਤੇ ਵੱਖ-ਵੱਖ ਕਿਸਮਾਂ ਦੇ ਸੁੰਦਰ ਫੁੱਲਾਂ ਦੀ ਪ੍ਰਦਰਸ਼ਨੀ ਦਾ ਦਿੱਖ-ਭਾਲ ਕੀਤਾ। ਟੂਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੰਸਕ੍ਰਿਤੀ, ਸਵਦੇਸ਼ੀ ਵਸਤਾਂ ਅਤੇ ਫੁੱਲਾਂ ਦੀ ਸਜਾਵਟ ਦੇ ਨਵੇਂ ਰੁਝਾਨਾਂ ਬਾਰੇ ਜਾਣੂ ਕਰਵਾਉਣਾ ਸੀ। ਵਿਦਿਆਰਥੀਆਂ ਨੇ ਵੱਖ-ਵੱਖ ਸਟਾਲਾਂ ਤੋਂ ਡਿਜ਼ਾਈਨਿੰਗ ਦੇ ਨਵੇਂ ਵਿਚਾਰ ਪ੍ਰਾਪਤ ਕੀਤੇ ਅਤੇ ਪ੍ਰਯੋਗਾਤਮਕ ਜਾਣਕਾਰੀ ਹਾਸਲ ਕੀਤੀ। ਪ੍ਰਿੰਸੀਪਲ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਟੂਰ ਵਿਦਿਆਰਥੀਆਂ ਦੇ ਵਿਅਕਤੀਗਤ ਅਤੇ ਵਿਦਿਅਕ ਵਿਕਾਸ ਲਈ ਬਹੁਤ ਲਾਭਕਾਰੀ ਸਾਬਤ ਹੁੰਦੇ ਹਨ। ਵਿਭਾਗ ਮੁਖੀ ਕਮਲਦੀਪ ਕੌਰ ਨੇ ਵੀ ਵਿਦਿਆਰਥੀਆਂ ਨੂੰ ਸਵਦੇਸ਼ੀ ਉਤਪਾਦਾਂ ਦੀ ਮਹੱਤਤਾ ਸਮਝਾਉਂਦੇ ਹੋਏ ਉਨ੍ਹਾਂ ਨੂੰ ਰਚਨਾਤਮਕ ਸੋਚ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਾਰੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਪ੍ਰੋ. ਜਸਪ੍ਰੀਤ ਕੌਰ ਮੌਜੂਦ ਸਨ।