ਬੱਚਿਆਂ ਦਾ ਵਿੱਦਿਅਕ ਟੂਰ ਧਾਰਮਿਕ ਅਸਥਾਨਾਂ ਲਈ ਰਵਾਨਾ ਬੱਚਿਆਂ ਦਾ ਵਿਦਿਅਕ ਟੂਰ ਧਾਰਮਿਕ ਸਥਾਨਾਂ ਦੇ ਲਈ ਰਵਾਨਾ
Publish Date: Wed, 25 Nov 2026 04:40 PM (IST)
Updated Date: Wed, 25 Nov 2026 04:43 PM (IST)
ਐੱਚਐੱਸ ਸੈਣੀ•, ਪੰਜਾਬੀ ਜਾਗਰਣ• ਪਟਿਆਲਾ : ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਵੱਲੋਂ ਪ੍ਰਿੰਸੀਪਲ ਕੁਲਵੰਤ ਸਿੰਘ ਸਰਦਾਰਗੜ੍ਹ ਦੀ ਅਗਵਾਈ ਹੇਠ ਵਿਦਿਆਰਥੀਆਂ ਲਈ ਇਕ ਰੋਜ਼ਾ ਧਾਰਮਿਕ ਵਿੱਦਿਅਕ ਟੂਰ ਦਾ ਪ੍ਰਬੰਧ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰ ਕੇ ਗੁਰੂ ਸਾਹਿਬਾਨ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ। ਟੂਰ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਕਟਾਣਾ ਸਾਹਿਬ ਦੇ ਦਰਸ਼ਨਾਂ ਨਾਲ ਹੋਈ। ਇੱਥੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਨਾਲ ਸਬੰਧਤ ਇਤਿਹਾਸ ਪੜ੍ਹਿਆ। ਇਸ ਉਪਰੰਤ ਉਹ ਗੁਰਦੁਆਰਾ ਸ੍ਰੀ ਮਾਛੀਵਾੜਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬਾਨ ਨਾਲ ਸਬੰਧਿਤ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਗੁਰਦੁਆਰਾ ਝਾੜ ਸਾਹਿਬ ਦੇ ਦਰਸ਼ਨ ਕੀਤੇ। ਟੂਰ ਦੌਰਾਨ ਵਿਦਿਆਰਥੀ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਵੀ ਪਹੁੰਚੇ, ਜਿੱਥੇ ਉਨ੍ਹਾਂ ਨੇ ਗੁਰੂ ਸਾਹਿਬਾਨ ਦੀਆਂ ਸ਼ਹਾਦਤਾਂ ਨਾਲ ਸਬੰਧਿਤ ਇਤਿਹਾਸਕ ਫਿਲਮ ਦੇਖੀ। ਇਸ ਤੋਂ ਬਾਅਦ ਟੂਰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਲਈ ਰਵਾਨਾ ਹੋਇਆ। ਇਸ ਮੌਕੇ ਪ੍ਰਿੰਸੀਪਲ ਕੁਲਵੰਤ ਸਿੰਘ ਸਰਦਾਰਗੜ੍ਹ ਤੋਂ ਇਲਾਵਾ ਕਪਿਲ ਸ਼ਰਮਾ, ਪਰਵਿੰਦਰ ਕੌਰ, ਮੋਹਿਤ ਕੁਮਾਰ, ਸਲੋਚਨਾ ਅਤੇ ਕਿਰਨ ਬਾਲਾ ਨੇ ਵਿਦਿਆਰਥੀਆਂ ਨਾਲ ਪੂਰਾ ਸਹਿਯੋਗ ਦਿੱਤਾ। ਪ੍ਰਿੰਸੀਪਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ-ਸਮੇਂ ’ਤੇ ਅਜਿਹੇ ਇਤਿਹਾਸਕ ਸਥਾਨਾਂ ਦੀ ਯਾਤਰਾ ਕਰਵਾਈ ਜਾਂਦੀ ਹੈ, ਤਾਂ ਜੋ ਉਹ ਆਪਣੇ ਗੁਰੂ ਸਾਹਿਬਾਨ ਦੇ ਜੀਵਨ, ਇਤਿਹਾਸ ਅਤੇ ਮਹਾਨ ਕੁਰਬਾਨੀਆਂ ਤੋਂ ਜਾਣੂ ਹੋ ਸਕਣ।