ਕਿਸਾਨੀ ਮੰਗਾਂ ਨੂੰ ਲੈ ਕੇ ਦੇਵੀਗਡ਼੍ਹ ਵਿਖੇ ਟਰੈਕਟਰ ਮਾਰਚ ਕੱਢਿਆ
ਕਿਸਾਨੀ ਮੰਗਾਂ ਨੂੰ ਲੈ ਕੇ ਦੇਵੀਗਡ਼੍ਹ ਵਿਖੇ ਟਰੈਕਟਰ ਮਾਰਚ ਕੱਢਿਆ ਗਿਆ
Publish Date: Tue, 27 Jan 2026 05:30 PM (IST)
Updated Date: Tue, 27 Jan 2026 05:34 PM (IST)
ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਕੱਠੇ ਹੋ ਕੇ ਜਿੱਥੇ ਸਾਰੇ ਦੇਸ਼ ਵਿਚ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਕੱਢਿਆ ਗਿਆ, ਉੱਥੇ ਹੀ ਦੇਵੀਗਡ਼੍ਹ ਵਿਖੇ ਵੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਲੇਹਲਾਂ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਖੇਡ਼ੀ ਰਾਜੂ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬੁੱਟਰ ਦੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਤੇ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਦੀ ਅਗਵਾਈ ’ਚ ਬਿਜਲੀ ਗਰਿੱਡ ਦੇਵੀਗਡ਼੍ਹ ਨੇਡ਼ੇ ਇਕੱਠੇ ਹੋ ਕੇ ਤਹਿਸੀਲ ਦੁੱਧਨਸਾਧਾਂ ਤੱਕ ਟੈ੍ਰਕਟਰ ਮਾਰਚ ਕੱਢਿਆ ਗਿਆ। ਇਸ ਮੌਕੇ ਸਾਰੇ ਹੀ ਕਿਸਾਨ ਆਗੂਆਂ ਨੇ ਇਕਮੁੱਠ ਹੋ ਕਿਹਾ ਕਿ ਸੀਡ ਬਿੱਲ ਅਤੇ ਅਤੇ ਬਿਜਲੀ ਬਿੱਲ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਾਇਆ ਕਿ ਕਿਵੇਂ ਕੇਂਦਰ ਸਰਕਾਰ ਕਿਸਾਨਾਂ ਨੂੰ ਤੰਗ ਕਰਨ ਦੀ ਨੀਤੀ ਨਾਲ ਅਜਿਹੇ ਬਿੱਲ ਪਾਸ ਕਰਨ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਇਹ ਕਾਨੂੰਨ ਵਾਪਸ ਨਾ ਲਏ ਤਾਂ ਇਸ ਅੰਦੋਲਨ ਨੂੰ ਹੋਰ ਵੱਡਾ ਕੀਤਾ ਜਾਵੇਗਾ ਤੇ 2027 ਦੀਆਂ ਚੋਣਾਂ ’ਚ ਕੇਂਦਰ ਸਰਕਾਰ ਨੂੰ ਠੋਕਵਾਂ ਜਵਾਬ ਦਿੱਤਾ ਜਾਵੇਗਾ।