- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਿੰਡ ਦੇ ਖੇਡ ਗਰਾਊਂਡ ਵਿੱਚ ਆਉਣ ਵਾਲੇ ਐਤਵਾਰ ਨੂੰ ਹਰ ਸਾਲ ਦੀ ਤਰ੍ਹਾ ਪਿੰਡ ਵਿੱਚ ਤੀਆਂ ਦਾ ਪ੍ਰੋਗਰਾਮ ਕਰਵਾਇਆ ਜਾਣਾ ਸੀ। ਇਸ ਲਈ ਤਿਉਹਾਰ ਮਨਾਉਣ ਨੂੰ ਲੈ ਕੇ ਖੇਡ ਗਰਾਊਂਡ ਵਿੱਚ ਨਰੇਗਾ ਮਜ਼ਦੂਰਾ ਵੱਲੋਂ ਸਾਫ-ਸਫਾਈ ਕੀਤੀ ਜਾ ਰਹੀ ਸੀ

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਬੁੱਧਵਾਰ ਦੁਪਿਹਰ ਸਮੇਂ ਨਜ਼ਦੀਕੀ ਪਿੰਡ ਤਲਵੰਡੀ ਮਲਿਕ ਵਿੱਖੇ ਖੇਡ ਗਰਾਊਂਡ ਵਿੱਚ ਤੀਆਂ ਦੀ ਤਿਆਰੀ ਨੂੰ ਲੈ ਕੇ ਪੋਲ ਗੱਡ ਰਹੇ ਦੋ ਵਿਅਕਤੀਆਂ ਨੂੰ ਹਾਈ ਵੋਲਟੇਜ ਦਾ ਕੰਰਟ ਲੱਗਣ ਕਾਰਨ ਉਨ੍ਹਾ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜਗਤਾਰ ਸਿੰਘ (35) ਪੁੱਤਰ ਗੁਰਮੇਲ ਸਿੰਘ ਅਤੇ ਦੀਨਾ ਨਾਥ (40) ਪੁੱਤਰ ਅਜਮੇਰ ਸਿੰਘ ਵਾਸੀਆਨ ਪਿੰਡ ਤਲਵੰਡੀ ਮਲਿਕ ਵਜੋਂ ਹੋਈ ਹੈ। ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ।
ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਿੰਡ ਦੇ ਖੇਡ ਗਰਾਊਂਡ ਵਿੱਚ ਆਉਣ ਵਾਲੇ ਐਤਵਾਰ ਨੂੰ ਹਰ ਸਾਲ ਦੀ ਤਰ੍ਹਾ ਪਿੰਡ ਵਿੱਚ ਤੀਆਂ ਦਾ ਪ੍ਰੋਗਰਾਮ ਕਰਵਾਇਆ ਜਾਣਾ ਸੀ। ਇਸ ਲਈ ਤਿਉਹਾਰ ਮਨਾਉਣ ਨੂੰ ਲੈ ਕੇ ਖੇਡ ਗਰਾਊਂਡ ਵਿੱਚ ਨਰੇਗਾ ਮਜ਼ਦੂਰਾ ਵੱਲੋਂ ਸਾਫ-ਸਫਾਈ ਕੀਤੀ ਜਾ ਰਹੀ ਸੀ ਅਤੇ ਗਰਾਊਂਡ ਵਿੱਚ ਬਿਜਲੀ ਦਾ ਪ੍ਰਬੰਧ ਕਰਨ ਲਈ ਬਿਜਲੀ ਦੇ ਪੋਲ ਗੱਡੇ ਜਾ ਰਹੇ ਸਨ ਕਿ ਇਸ ਦੌਰਾਨ ਜਦੋਂ ਉਹ ਪੋਲ ਧਰਤੀ ਵਿੱਚ ਗੱਡਣ ਲੱਗੇ ਤਾ ਪੋਲ ਉੱਪਰ ਦੀ ਜਾ ਰਹੀ 11 ਹਜ਼ਾਰ ਵੋਲਟ ਦੀਆਂ ਤਾਰਾਂ ਨਾਲ ਟਕਰਾ ਗਿਆ ਜਿਸ ਕਾਰਨ ਪੋਲ ਵਿੱਚ ਕੰਰਟ ਆ ਗਿਆ ਤੇ ਦੋਵਾਂ ਨੂੰ ਜ਼ੋਰਦਾਰ ਕੰਰਟ ਲੱਗਾ। ਪਿੰਡ ਵਾਸੀਆਂ ਤੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦੇ ਕੇ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਦੋਵਾਂ ਨੂੰ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਜਗਤਾਰ ਸਿੰਘ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਹ ਬਿਜਲੀ ਮਕੈਨਿਕ ਸੀ ਉਹ ਆਪਣੇ ਪਿੱਛੇ ਦੋ ਛੋਟੇ ਬੱਚੇ ਛੱਡ ਗਿਆ ਜਦੋਂਕਿ ਦੀਨਾ ਨਾਥ ਮਜ਼ਦੂਰੀ ਕਰਦਾ ਸੀ ਅਤੇ ਕੁਆਰਾ ਸੀ। ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ, ਹਲਕਾ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ, ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਸਾਬਕਾ ਵਿਧਾਇਕ ਰਾਜਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ,ਕਾਂਗਰਸ ਆਗੂ ਰਛਪਾਲ ਸਿੰਘ ਜੋੜਾਮਜਰਾ ਤੇ ਹੋਰਨਾਂ ਨੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਗਾਜੇਵਾਸ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।