- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮ੍ਰਿਤਕ ਬਲਬੀਰ ਸਿੰਘ ਨੇ ਕੁਝ ਦਿਨ ਬਾਅਦ ਹੀ ਕਨੇਡਾ ਵਿਖੇ ਜਾਣਾ ਸੀ ਕਿਉਂਕਿ ਉਸਦੇ ਦੋਵੇਂ ਬੱਚੇ ਵਿਦੇਸ਼ ਵਿੱਚ ਰਹਿੰਦੇ ਹਨ। ਮ੍ਰਿਤਕ ਬਲਬੀਰ ਸਿੰਘ ਦਾ ਅੱਜ ਉਸਦੇ ਜੱਦੀ ਪਿੰਡ ਫਤਿਹਪੁਰ ਗੜੀ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ।

ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ ਬਨੂੜ : ਪਿੰਡ ਫਤਿਹਪੁਰ ਗੜ੍ਹੀ ਦੇ ਵਸਨੀਕ ਅਤੇ ਅਕਾਲੀ ਦਲ ਦੇ ਹਲਕਾ ਰਾਜਪੁਰਾ ਦੇ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜੀ ਦੇ ਭਤੀਜਾ ਜੋ ਕਿ ਬੀਤੇ ਦਿਨੀ ਬਿਜਲੀ ਦਾ ਕਰੰਟ ਲੱਗਣ ਕਾਰਨ ਜ਼ਖਮੀ ਹੋ ਗਿਆ ਸੀ ਦੀ ਬੀਤੀ ਰਾਤ ਇਲਾਜ ਦੌਰਾਨ ਮੋਤ ਹੋ ਗਈ।
ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਜਥੇਦਾਰ ਸੁਰਜੀਤ ਸਿੰਘ ਗੜੀ ਨੇ ਦੱਸਿਆ ਕਿ ਉਸ ਦਾ ਭਤੀਜਾ ਬਲਬੀਰ ਸਿੰਘ ਉਮਰ 55 ਸਾਲ ਪੁੱਤਰ ਸਾਬਕਾ ਸਰਪੰਚ ਗੁਰਦੀਪ ਸਿੰਘ 30 ਜੁਲਾਈ ਨੂੰ ਆਪਣੇ ਘਰ ਦੀ ਛੱਤ ਉੱਪਰ ਚੜਿਆ ਹੋਇਆ ਸੀ ਤਾਂ ਉਥੋਂ ਲੰਘ ਰਹੀਆਂ ਢਿੱਲੀਆਂ ਬਿਜਲੀ ਦੀਆਂ ਤਾਰਾਂ ਨਾਲ ਉਸਦਾ ਹੱਥ ਲੱਗਣ ਨਾਲ ਕਰੰਟ ਲੱਗ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਮੋਹਾਲੀ ਦੇ ਨਿੱਜੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਜਿਸ ਦੀ ਬੀਤੀ ਰਾਤ ਇਲਾਜ ਦੌਰਾਨ ਮੌਤ ਹੋ ਗਈ। ਜਥੇਦਾਰ ਸੁਰਜੀਤ ਸਿੰਘ ਗੜੀ ਨੇ ਦੱਸਿਆ ਕਿ ਪਿੰਡ ਵਿੱਚ ਬਿਜਲੀ ਦੀਆਂ ਢਿਲੀਆਂ ਤਾਰਾਂ ਨੂੰ ਠੀਕ ਕਰਨ ਲਈ ਕਈ ਵਾਰ ਪਾਵਰਕੌਮ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਹੈ ਪਰ ਇਸਦੇ ਬਾਵਜੂਦ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਮ੍ਰਿਤਕ ਬਲਬੀਰ ਸਿੰਘ ਨੇ ਕੁਝ ਦਿਨ ਬਾਅਦ ਹੀ ਕੈਨੇਡਾ ਵਿਖੇ ਜਾਣਾ ਸੀ ਕਿਉਂਕਿ ਉਸਦੇ ਦੋਵੇਂ ਬੱਚੇ ਵਿਦੇਸ਼ ਵਿੱਚ ਰਹਿੰਦੇ ਹਨ। ਮ੍ਰਿਤਕ ਬਲਬੀਰ ਸਿੰਘ ਦਾ ਅੱਜ ਉਸਦੇ ਜੱਦੀ ਪਿੰਡ ਫਤਿਹਪੁਰ ਗੜੀ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ।