ਸੜਕ ਹਾਦਸੇ ਦਾ ਦੁਖਦਾਈ ਅੰਤ, ਹਸਪਤਾਲ 'ਚ ਜ਼ਿੰਦਗੀ ਤੇ ਮੌਤ ਦੀ ਜੰਗ ਹਾਰਿਆ ਜ਼ਖ਼ਮੀ ਵਿਅਕਤੀ ਸਮਾਣਾ-ਰਾਮਨਗਰ ਸੜਕ ਤੇ ਸਥਿਤ ਪਿੰਡ ਬਦਨਪੁਰ ਨਜ਼ਦੀਕ ਕਰੀਬ ਤਿੰਨ ਹਫਤੇ ਪਹਿਲਾ ਕਾਰ ਤੇ ਮੋਟਰਸਾਈਕਲ ਦੀ ਹੋਈ ਟੱਕਰ ਵਿਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਸਿਵਲ ਹਸਪਤਾਲ ਵਿਚ ਮ੍ਰਿਤਕ ਲਖਵਿੰਦਰ ਸਿੰਘ (59) ਪੁੱਤਰ ਦਰਸਨ ਸਿੰਘ ਵਾਸੀ ਕੋਟਲਾ ਨੱਸਰੂ ਦਾ ਪੋਸਟਮਾਰਟਮ ਕਰਵਾਉਣ ਆਏ ਮਾਮਲੇ ਦੇ ਜਾਂਚ ਅਧਿਕਾਰੀ ਸਬ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਪ੍ਰਗਟ ਸਿੰਘ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ 5 ਜੁਲਾਈ ਨੂੰ ਉਸ ਦਾ ਭਰਾ ਮੋਟਰਸਾਈਕਲ ਤੇ ਸਵਾਰ ਹੋ ਕੇ ਕਿਸੇ ਕੰਮ ਲਈ ਸਮਾਣਾ ਜਾ ਰਿਹਾ ਸੀ ਕਿ ਇਸ ਦੌਰਾਨ ਜਦੋਂ
Publish Date: Thu, 30 Jul 2026 12:18 PM (IST)
Updated Date: Thu, 30 Jul 2026 12:19 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਮਾਣਾ : ਸਮਾਣਾ-ਰਾਮਨਗਰ ਸੜਕ ਤੇ ਸਥਿਤ ਪਿੰਡ ਬਦਨਪੁਰ ਨਜ਼ਦੀਕ ਕਰੀਬ ਤਿੰਨ ਹਫਤੇ ਪਹਿਲਾ ਕਾਰ ਤੇ ਮੋਟਰਸਾਈਕਲ ਦੀ ਹੋਈ ਟੱਕਰ ਵਿਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਸਿਵਲ ਹਸਪਤਾਲ ਵਿਚ ਮ੍ਰਿਤਕ ਲਖਵਿੰਦਰ ਸਿੰਘ (59) ਪੁੱਤਰ ਦਰਸਨ ਸਿੰਘ ਵਾਸੀ ਕੋਟਲਾ ਨੱਸਰੂ ਦਾ ਪੋਸਟਮਾਰਟਮ ਕਰਵਾਉਣ ਆਏ ਮਾਮਲੇ ਦੇ ਜਾਂਚ ਅਧਿਕਾਰੀ ਸਬ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਪ੍ਰਗਟ ਸਿੰਘ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ 5 ਜੁਲਾਈ ਨੂੰ ਉਸ ਦਾ ਭਰਾ ਮੋਟਰਸਾਈਕਲ ਤੇ ਸਵਾਰ ਹੋ ਕੇ ਕਿਸੇ ਕੰਮ ਲਈ ਸਮਾਣਾ ਜਾ ਰਿਹਾ ਸੀ ਕਿ ਇਸ ਦੌਰਾਨ ਜਦੋਂ ਉਹ ਰਾਮਨਗਰ ਰੋਡ ਤੇ ਸਥਿਤ ਦੁੱਖ ਭੰਜਨ ਗੁਰਦੁਆਰਾ ਸਾਹਿਬ ਪਿੰਡ ਬਦਨਪੁਰ ਨਜ਼ਦੀਕ ਪਹੁੰਚਿਆ ਤਾਂ ਇਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ ਸੀ ਤੇ ਹਾਦਸੇ ਤੋਂ ਬਾਅਦ ਚਾਲਕ ਵਾਹਨ ਸਮੇਤ ਫਰਾਰ ਹੋ ਗਿਆ ਸੀ।
ਟੱਕਰ ਕਾਰਨ ਉਸ ਦਾ ਭਰਾ ਗੰਭੀਰ ਜ਼ਖ਼ਮੀ ਹੋ ਗਿਆ ਸੀ ਤੇ ਉਸ ਨੂੰ ਇਲਾਜ ਲਈ ਸਮਾਣਾ ਲਿਆਂਦਾ ਗਿਆ। ਪਰ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਪਹਿਲਾ ਪਟਿਆਲਾ ਤੇ ਫਿਰ ਸੋਹਾਣਾ ਹਸਪਤਾਲ ਮੋਹਾਲੀ ਲਜਾਇਆ ਗਿਆ ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਰ ਸਵਾਰ ਦੀ ਪਛਾਣ ਬਾਬੂ ਰਾਮ ਪੁੱਤਰ ਰਮੇਸ਼ਵਰ ਦਾਸ ਵਾਸੀ ਚੀਕਾ (ਹਰਿਆਣਾ) ਵਜੋਂ ਹੋਈ ਹੈ ਤੇ ਉਸ ਵਿਰੁੱਧ ਮਾਮਲਾ ਦਰਜ ਕਰਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ ਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ।