- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿਤਾ ਅਨੁਸਾਰ, ਮੁਲਜ਼ਮ ਔਰਤ ਵੀ ਹਸਪਤਾਲ ’ਚ ਨੌਕਰੀ ਕਰਦੀ ਸੀ ਅਤੇ ਕਰੀਬ ਇਕ ਮਹੀਨਾ ਪਹਿਲਾਂ ਉਸ ਨੂੰ ਨੌਕਰੀ ਤੋਂ ਹਟਾ ਦਿੱਤਾ ਗਿਆ ਸੀ। ਇਸ ਦੇ ਬਾਵਜੂਦ ਉਹ ਕਥਿਤ ਤੌਰ ’ਤੇ ਉਸ ਦੇ ਪੁੱਤਰ ਨੂੰ ਤੰਗ ਕਰਦੀ ਰਹੀ। ਪਿਤਾ ਨੇ ਦੋਸ਼ ਲਾਇਆ ਕਿ ਇਸੇ ਤੋਂ ਦੁਖੀ ਹੋ ਕੇ ਸਾਲਿਮ ਨੇ ਇਹ ਕਦਮ ਚੁੱਕਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪਟਿਆਲਾ ਦੇ ਨਾਭਾ ਰੋਡ ’ਤੇ ਭਾਖੜਾ ਨਹਿਰ ’ਚ ਛਾਲ ਮਾਰ ਕੇ 23 ਸਾਲਾ ਸਾਲਿਮ ਅਲੀ ਨੇ ਖ਼ੁਦਕੁਸ਼ੀ ਕਰ ਲਈ। ਉਸ ਦੇ ਪਿਤਾ ਨੇ ਇੱਕ ਔਰਤ ’ਤੇ ਪੁੱਤਰ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ। ਸ਼ਿਕਾਇਤ ਮੁਤਾਬਕ, ਸਾਲਿਮ ਇੱਕ ਹਸਪਤਾਲ ਦੇ ਫਾਰਮੇਸੀ ਵਿਭਾਗ ’ਚ ਕੰਮ ਕਰਦਾ ਸੀ ਅਤੇ ਉੱਥੇ ਹੀ ਕਿਰਾਏ ’ਤੇ ਰਹਿੰਦਾ ਸੀ। ਪਿਤਾ ਨੇ ਦੱਸਿਆ ਕਿ 22 ਅਕਤੂਬਰ ਨੂੰ ਉਸ ਨੂੰ ਅਮਿਤ ਕੁਮਾਰ ਨੇ ਫੋਨ ਕਰ ਕੇ ਘਟਨਾ ਦੀ ਜਾਣਕਾਰੀ ਦਿੱਤੀ। ਪਿਤਾ ਅਨੁਸਾਰ, ਮੁਲਜ਼ਮ ਔਰਤ ਵੀ ਹਸਪਤਾਲ ’ਚ ਨੌਕਰੀ ਕਰਦੀ ਸੀ ਅਤੇ ਕਰੀਬ ਇਕ ਮਹੀਨਾ ਪਹਿਲਾਂ ਉਸ ਨੂੰ ਨੌਕਰੀ ਤੋਂ ਹਟਾ ਦਿੱਤਾ ਗਿਆ ਸੀ। ਇਸ ਦੇ ਬਾਵਜੂਦ ਉਹ ਕਥਿਤ ਤੌਰ ’ਤੇ ਉਸ ਦੇ ਪੁੱਤਰ ਨੂੰ ਤੰਗ ਕਰਦੀ ਰਹੀ। ਪਿਤਾ ਨੇ ਦੋਸ਼ ਲਾਇਆ ਕਿ ਇਸੇ ਤੋਂ ਦੁਖੀ ਹੋ ਕੇ ਸਾਲਿਮ ਨੇ ਇਹ ਕਦਮ ਚੁੱਕਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।