ਪੱਤਰ ਪੇ੍ਰਕ, ਰਾਜਪੁਰਾ : ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਡਾ. ਮਦਨ ਮੋਹਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਹਾਇਕ ਡਾਇਰੈਕਟਰ ਮੱਛੀ ਪਾਲਣ ਪਟਿਆਲਾ ਪਵਨ ਕੁਮਾਰ ਦੀ ਰਹਿਨੁਮਾਈ ਹੇਠ ਮੱਛੀ ਪਾਲਣ ਅਫਸਰ ਵੀਰਪਾਲ ਕੌਰ ਅਤੇ ਖੇਤਰੀ ਸਹਾਇਕ ਰਾਜਿੰਦਰ ਸਿੰਘ ਵੱਲੋਂ ਪਿੰਡ ਚਮਾਰੂ ਵਿਖੇ ਪੰਜ ਰੋਜ਼ਾ ਮੱਛੀ ਪਾਲਣ ਸਿਖਲਾਈ ਕੈਂਪ ਲਗਾਇਆ ਗਿਆ। ਪੰਜ ਰੋਜ਼ਾ ਕੈਂਪ 'ਚ ਪਿੰਡ ਚਮਾਰੂ ਅਤੇ ਲਾਛੜੂ ਕਲਾਂ ਦੇ 31 ਸਿਖਿਆਰਥੀਆਂ ਨੇ ਭਾਗ ਲਿਆ ਜਿਨ੍ਹਾਂ ਨੂੰ ਮੱਛੀ ਪਾਲਣ ਦੇ ਕਿੱਤੇ ਬਾਰੇ ਜਾਣੂ ਕਰਵਾਇਆ ਗਿਆ ਤੇ ਮੱਛੀ ਤਲਾਬ ਦੀ ਪੁਟਾਈ ਅਤੇ ਹੋਰ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਮੱਛੀ ਮਹਿਕਮੇ ਦੀਆਂ ਪੀ.ਐਮ.ਐਮ.ਐਸ.ਵਾਈ. (ਪ੍ਰਧਾਨ ਮੰਤਰੀ ਮਤੱਸਿਆ ਸੰਪਰਦਾ ਯੋਜਨਾਂ) ਅਧੀਨ ਚੱਲ ਰਹੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਕੈਂਪ ਦੌਰਾਨ ਸਿਖਿਆਰਥੀਆਂ ਨੂੰ ਸਹਾਇਕ ਧੰਦਿਆਂ ਨੂੰ ਅਪਣਾਉਣ ਲਈ ਜਾਗਰੂਕ ਕੀਤਾ ਗਿਆ ਤਾਂ ਜੋ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ ਅਤੇ ਸਰਕਾਰ ਦੀਆਂ ਚੱਲ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪ੍ਰਰਾਪਤ ਕਰ ਸਕਣ।