ਜਨਗਣਨਾ 2027 ਸਬੰਧੀ 2 ਦਿਨਾਂ ਟ੍ਰੇਨਿੰਗ ਵਰਕਸ਼ਾਪ ਸ਼ੁਰੂ
ਪਟਿਆਲਾ ਵਿਖੇ ਜਨਗਣਨਾ 2027 ਸਬੰਧੀ 2 ਦਿਨਾਂ ਟ੍ਰੇਨਿੰਗ ਵਰਕਸ਼ਾਪ ਸ਼ੁਰੂ
Publish Date: Fri, 06 Mar 2026 04:40 PM (IST)
Updated Date: Fri, 06 Mar 2026 04:42 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ 2 ਦਿਨਾਂ ਟ੍ਰੇਨਿੰਗ ਵਰਕਸ਼ਾਪ ਡਿਪਟੀ ਕਮਿਸ਼ਨਰ,-ਕਮ-ਪਿੰਸੀਪਲ ਸੈਸੰਜ ਅਫਸਰ ਪਟਿਆਲਾ ਵਰਜੀਤ ਵਾਲੀਆ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ। ਇਸ ਟ੍ਰੇਨਿੰਗ ਵਿਚ ਏਡੀਸੀ (ਦਿਹਾਤੀ ਵਿਕਾਸ)-ਕਮ ਜ਼ਿਲ੍ਹਾ ਸੈਸੰਜ ਅਫਸਰ ਦਮਨਜੀਤ ਸਿੰਘ ਮਾਨ ਦੀ ਹਾਜ਼ਰੀ ’ਚ ਜਨਗਣਨਾ ਵਿਭਾਗ ਦੇ ਡਿਪਟੀ ਡਾਇਰੈਕਟਰ ਅਮਿਤ ਕੁਮਾਰ ਭਾਰਗਵ ਅਤੇ ਸਟੈਟਿਸਟਿਕਲ ਇੰਨਵੈਸਟੀਗੇਟਰਗ੍ਰੇਡ-2 ਨਿਧੀ ਨੇ ਟ੍ਰੇਨਿੰਗ ਪ੍ਰਦਾਨ ਕੀਤੀ। ਉਨ੍ਹਾਂ ਦੱਸਿਆ ਕਿ ਇਹ ਜਨਗਣਨਾ ਪਹਿਲੀ ਵਾਰ ਡਿਜ਼ੀਟਲ ਮੋਡ ਵਿੱਚ ਕੀਤੀ ਜਾ ਰਹੀ ਹੈ। ਇਸ ਜਨਗਣਨਾ ਵਿੱਚ ‘ਸੈਲਫ ਇਨੁਮੀਰੇਸ਼ਨ’ ਦੇ ਕੰਮ ਵਜੋਂ ਪਹਿਲ ਕੀਤੀ ਗਈ, ਜਿਸ ਵਿੱਚ ਕੋਈ ਵੀ ਨਾਗਰਿਕ ਆਪਣੇ ਘਰ ਦੀ ਗਿਣਤੀ ਮਿਤੀ 30 ਅਪ੍ਰੈਲ ਤੋਂ 14 ਮਈ ਤੱਕ ਆਪ ਕਰ ਸਕਦਾ ਹੈ। ਇਸ ਉਪਰੰਤ ਜਨਗਣਨਾ ਦਾ ਪਹਿਲਾ ਫੇਜ਼ 15 ਮਈ 2026 ਤੋਂ 13 ਜੂਨ 2026 ਤੱਕ ਹਾਊਸ ਲਿਸਟਿੰਗ ਵਜੋਂ ਸ਼ੁਰੂ ਕੀਤਾ ਜਾਵੇਗਾ, ਜਿਸ ਵਿੱਚ ਇਨੁਮੀਰੇਟਰ ਲੋਕਾਂ ਦੇ ਘਰ-ਘਰ ਜਾ ਕੇ ਹਾਊਸ ਲਿਸਟਿੰਗ ਦਾ ਕੰਮ ਕਰਨਗੇ ਅਤੇ ਨਾਗਰਿਕਾਂ ਨੂੰ 33 ਸਵਾਲ ਪੁੱਛੇ ਜਾਣਗੇ। ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਕਰਵਾਏ ਜਾ ਰਹੇ ਜਨਗਣਨਾ ਦੇ ਇਸ ਕੰਮ ਵਿਚ ਪੂਰਨ ਸਹਿਯੋਗ ਕਰਨ। ਇਸ ਵਰਕਸ਼ਾਪ ਵਿੱਚ ਨਗਰ ਨਿਗਮ ਦੇ ਸੰਯੁਕਤ ਕਮਿਸਨਰ , ਉਪ ਅਰਥ ਅਤੇ ਅੰਕੜਾ ਸਲਾਹਕਾਰ ਜਸਵਿੰਦਰ ਕੌਰ, ਕਲਰਕ ਨਰਿੰਦਰ ਕੁਮਾਰ, ਇਨਵੈਸਟੀਗੇਟਰ ਬਿਕਰਮਾਜੀਤ ਸਿੰਘ, ਕੁਲਇੰਦਰਜੀਤ ਸਿੰਘ, ਰਮਨਜੀਤ ਸਿੰਘ, ਹੇਮੰਤ ਕੁਮਾਰ ਅਤੇ ਸਮੂਹ ਤਹਿਸੀਲਦਾਰਾਂ, ਨਗਰ ਕੌਸਲਾਂ, ਨਗਰ ਪੰਚਾਇਤਾਂ ਦੇ ਕਾਰਜਸਾਧਕ ਅਫਸਰਾਂ, ਸਬੰਧਤ ਚਾਰਜ ਅਫਸਰਾਂ ਦੇ ਕਲਰਕਾਂ ਅਤੇ ਤਕਨੀਕੀ ਸਹਾਇਕਾਂ ਨੇ ਭਾਗ ਲਿਆ।