- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨ ਆਗੂ ਸੀਤਾ ਸਿੰਘ ਹਰਿਆਊ ਨੂੰ ਸ਼ਰਧਾਂਜਲੀਆਂ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸਾਬਕਾ ਬਲਾਕ ਪ੍ਰਧਾਨ ਅਤੇ ਕਿਸਾਨ ਸੰਘਰਸ਼ਾਂ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਸੀਤਾ ਸਿੰਘ ਹਰਿਆਊ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਹਰਿਆਊ ਖੁਰਦ ਵਿਖੇ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਦੀ ਸ਼ੁਰੂਆਤ ਗੁਰੂ ਘਰ ਦੇ ਕੀਰਤਨੀਏ ਸਿੰਘਾਂ ਵੱਲੋਂ ਵੈਰਾਗਮਈ ਕੀਰਤਨ ਨਾਲ ਕੀਤੀ ਗਈ। ਇਸ ਮੌਕੇ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਕਿਹਾ ਕਿ ਸੀਤਾ ਸਿੰਘ ਹਰਿਆਊ ਦਾ ਜੀਵਨ ਸੰਘਰਸ਼ ਤੇ ਲੋਕ ਸੇਵਾ ਨੂੰ ਸਮਰਪਿਤ ਰਿਹਾ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਡਾ. ਦਰਸ਼ਨ ਪਾਲ ਨੇ ਪਰਿਵਾਰ ਵੱਲੋਂ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਲਾਕ ਪਾਤੜਾਂ ਵਿੱਚ ਜਥੇਬੰਦੀ ਦੀ ਨੀਂਹ ਰੱਖਣ ਵਾਲੇ ਸੀਤਾ ਸਿੰਘ ਹੀ ਸਨ। ਸਾਲ 2015 ਵਿਚ ਚੱਲੇ ਹਰਿਆਊ ਮੋਰਚੇ ਦੌਰਾਨ ਉਨ੍ਹਾਂ ਨੇ ਲੋਕਾਂ ਦੇ ਹੱਕਾਂ ਦੀ ਲੜਾਈ ਲੜਦਿਆਂ ਜਥੇਬੰਦੀ ਨੂੰ ਇਲਾਕੇ ’ਚ ਮਜ਼ਬੂਤ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਜਗਤਾਰ ਸਿੰਘ ਰਾਜਲਾ, ਹਰਭਜਨ ਸਿੰਘ ਬੁੱਟਰ, ਅਮਰਜੀਤ ਸਿੰਘ ਘੱਗਾ, ਰਮੇਸ਼ ਕੁਮਾਰ ਕੁੱਕੂ, ਕੁਲਵੰਤ ਸਿੰਘ ਮੌਲਵੀਵਾਲਾ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕਰਦਿਆਂ ਸੀਤਾ ਸਿੰਘ ਦੇ ਸੰਘਰਸ਼ਮਈ ਜੀਵਨ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਜਗਮੀਤ ਸਿੰਘ ਹਰਿਆਊ, ਮਹਿੰਦਰ ਸਿੰਘ ਲਾਲਵਾ, ਗੁਰਦਰਸ਼ਨ ਸਿੰਘ ਡਰੋਲੀ, ਸੁਖਜੀਤ ਸਿੰਘ ਹੈਪੀ ਕਾਲੇਕਾ, ਚਰਨਜੀਤ ਕੌਰ ਧੂੜੀਆਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।