ਮੁੱਖ ਮੰਤਰੀ ਸਹਾਇਤਾ ਕੇਂਦਰ ’ਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
ਮੁੱਖ ਮੰਤਰੀ ਸਹਾਇਤਾ ਕੇਂਦਰ ’ਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
Publish Date: Mon, 23 Mar 2026 06:32 PM (IST)
Updated Date: Tue, 24 Mar 2026 04:08 AM (IST)

ਵਰਿੰਦਰ ਸਿੰਘ, ਪੰਜਾਬੀ ਜਾਗਰਣ, ਧੂਰੀ : ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਦੇਸ਼ ਦੇ ਮਹਾਨ ਸ਼ਹੀਦਾਂ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੀ ਸ਼ਹਾਦਤ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਆਪ ਆਗੂਆਂ ਤੇ ਇਲਾਕਾ ਵਾਸੀਆਂ ਵੱਲੋਂ ਸ਼ਹੀਦਾਂ ਦੇ ਬੇਮਿਸਾਲ ਬਲਿਦਾਨ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਦਿਖਾਏ ਰਾਹ ’ਤੇ ਚੱਲਣ ਦਾ ਸੰਕਲਪ ਲਿਆ ਗਿਆ। ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਸ਼ਹੀਦਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਕੇ ਸਾਨੂੰ ਆਜ਼ਾਦੀ ਦਿਵਾਈ ਤੇ ਇਕ ਆਜ਼ਾਦ ਸਮਾਜ ਦੀ ਨੀਂਹ ਰੱਖੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ਹੀਦਾਂ ਦੇ ਸੁਪਨਿਆਂ ਵਾਲਾ ਸਮਾਜ ਸਿਰਜਣ ਲਈ ਪਿਛਲੇ ਚਾਰ ਸਾਲਾਂ ਦੌਰਾਨ ਕਈ ਕ੍ਰਾਂਤੀਕਾਰੀ ਕਦਮ ਚੁੱਕੇ ਗਏ ਹਨ ਤੇ ਇਹ ਯਤਨ ਭਵਿੱਖ ਵਿਚ ਵੀ ਜਾਰੀ ਰਹਿਣਗੇ। ਇਸ ਦੌਰਾਨ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸ਼ਹਾਦਤ ਸਾਨੂੰ ਹਮੇਸ਼ਾ ਬੇਇਨਸਾਫ਼ੀ, ਜੁਲਮ ਤੇ ਦਮਨ ਖ਼ਿਲਾਫ਼ ਡਟ ਕੇ ਖੜ੍ਹੇ ਹੋਣ ਦੀ ਪ੍ਰੇਰਣਾ ਦਿੰਦੀ ਹੈ। ਆਪ ਆਗੂਆਂ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅੱਗੇ ਆਉਣ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਚੇਅਰਮੈਨ ਗਊ ਸੇਵਾ ਕਮਿਸ਼ਨ ਅਸ਼ੋਕ ਕੁਮਾਰ ਲੱਖਾ, ਸੀਨੀਅਰ ਆਪ ਆਗੂ ਸਤਿੰਦਰ ਸਿੰਘ ਚੱਠਾ, ਡਾਇਰੈਕਟਰ ਸਮਾਲ ਇੰਡਸਟਰੀਜ਼ ਅਨਿਲ ਮਿੱਤਲ, ਬਲਾਕ ਸੰਮਤੀ ਧੂਰੀ ਦੇ ਚੇਅਰਮੈਨ ਰਣਯੋਧ ਸਿੰਘ ਕਾਂਝਲਾ, ਮੈਂਬਰ ਜ਼ਿਲਾ ਪ੍ਰੀਸ਼ਦ ਹਰਜਿੰਦਰ ਸਿੰਘ ਕਾਂਝਲਾ, ਰਛਪਾਲ ਸਿੰਘ ਭੁੱਲਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਰਪੰਚ ਦਵਿੰਦਰ ਸਿੰਘ ਧੂਰਾ , ਸਰਪੰਚ ਜਸਵੀਰ ਸਿੰਘ ਦੋਹਲਾ , ਨਰੇਸ਼ ਸਿੰਗਲਾ, ਸਤਨਾਮ ਸਿੰਘ, ਦਰਸ਼ਨ ਸਿੰਘ ਪਾਠਕ, ਪੁਸ਼ਪਿੰਦਰ ਸ਼ਰਮਾ, ਵੀਰਭਾਨ, ਸੁਖਪਾਲ ਸਿੰਘ, ਅਜੈਬ ਸਿੰਘ, ਨਵਜੋਤ ਕੌਰ ਮੌਜੂਦ ਸਨ।