
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜੱਗਾ ਦੀ ਅਗਵਾਈ ਹੇਠ ਕੱਢੀ ਤਿਰੰਗਾ ਯਾਤਰਾ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਤੇ ਲੋਕਾਂ ਨੂੰ ਰਾਸ਼ਟਰੀ ਝੰਡੇ ਪ੍ਰਤੀ ਸਨਮਾਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਭਾਜਪਾ ਹਲਕਾ ਰਾਜਪੁਰਾ ਦੇ ਇੰਚਾਰਜ ਜਗਦੀਸ਼ ਕੁਮਾਰ ਜੱਗਾ ਦੀ ਅਗਵਾਈ ਹੇਠ ਤਿਰੰਗਾ ਯਾਤਰਾ ਕੱਢੀ ਗਈ। ਇਸ ਮੌਕੇ ਭਾਜਪਾ ਹਲਕਾ ਇੰਚਾਰਜ ਜਗਦੀਸ਼ ਕੁਮਾਰ ਜੱਗਾ ਨੇ ਆਪਣੇ ਘਰ ਦੀ ਛੱਤ ’ਤੇ ਤਿਰੰਗਾ ਝੰਡਾ ਲਹਿਰਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ। ਹੱਥਾਂ ਵਿਚ ਤਿਰੰਗੇ ਝੰਡੇ ਲੈ ਕੇ ਦੇਸ਼ ਭਗਤੀ ਦੇ ਨਾਅਰੇ ਲਗਾਉਂਦੇ ਹੋਏ ਵਰਕਰਾਂ ਨੇ ਸ਼ਹਿਰ ਦੇ ਬਾਜ਼ਾਰਾਂ ’ਚੋਂ ਮਾਰਚ ਕੀਤਾ। ਜਗਦੀਸ਼ ਕੁਮਾਰ ਜੱਗਾ ਨੇ ਕਿਹਾ ਕਿ ਤਿਰੰਗਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਮਾਣ ਦਾ ਪ੍ਰਤੀਕ ਹੈ। ‘ਹਰ ਘਰ ਤਿਰੰਗਾ’ ਮੁਹਿੰਮ ਦਾ ਉਦੇਸ਼ ਹਰ ਨਾਗਰਿਕ ਦੇ ਮਨ ਵਚ ਦੇਸ਼ ਪ੍ਰਤੀ ਸਨਮਾਨ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਮੌਕੇ ਭਾਜਪਾ ਦੇ ਸਥਾਨਕ ਆਗੂ ਜ਼ਿਲ੍ਹਾ ਜਨਰਲ ਸਕੱਤਰ ਪ੍ਰਦੀਪ ਨੰਦਾ, ਜ਼ਿਲ੍ਹਾ ਜਨਰਲ ਸਕੱਤਰ ਕੌਂਸਲਰ ਰੁਪਿੰਦਰ ਸਿੰਘ ਸੰਧੂ, ਐਡਵੋਕੇਟ ਪਰਮਬੀਰ ਚੌਧਰੀ, ਸੋਨੂ ਡਾਲੀਮ ਵਿਹਾਰ, ਐਡਵੋਕੇਟ ਇਕਬਾਲ ਸਿੰਘ ਕੰਬੋਜ, ਦਲਵੀਰ ਸਿੰਘ ਭੰਗੂ, ਜ਼ਿਲ੍ਹਾ ਐਸੀ ਮੋਰਚਾ ਦੇ ਪ੍ਰਧਾਨ ਜਗਦੀਪ ਸਿੰਘ ਜੱਗੀ, ਮਹਿਲਾ ਆਗੂ ਨਰਿੰਦਰ ਕੌਰ ਗਿੱਲ, ਕੌਂਸਲਰ ਰੰਜਨਾ ਵਰਮਾ, ਕੌਂਸਲਰ ਪ੍ਰਤੀਕ ਕੁਮਾਰ, ਦਿਨੇਸ਼ ਮਹਿਤਾ, ਜਸਵਿੰਦਰ ਸਿੰਘ ਜੱਸੀ ਸੰਧੂ, ਐਡਵੋਕੇਟ ਨਰਿੰਦਰ ਪਟਿਆਲ, ਐਡਵੋਕੇਟ ਸ਼ੇਖਰ ਚੌਧਰੀ, ਸੁਖਪਾਲ ਸਿੰਘ ਪਾਲਾ, ਸੁਦਰਸ਼ਨ ਸੋਢੀ, ਕੌਂਸਲਰ ਆਸਾ ਸਹਿਜੜਾ, ਕੌਂਸਲਰ ਹਿਮਾਂਸ਼ੂ ਸਪਰਾ ਸਮੇਤ ਭਾਜਪਾ ਅਹੁਦੇਦਾਰ, ਮਹਿਲਾ ਮੋਰਚਾ, ਯੁਵਾ ਮੋਰਚਾ ਦੇ ਵਰਕਰਾਂ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।