ਤਖ਼ਤ ਸ੍ਰੀ ਪਟਨਾ ਸਾਹਿਬ ਨੂੰ ਗੁ: ਕਰਹਾਲੀ ਸਾਹਿਬ ਤੋਂ ਕਣਕ ਦਾ ਟਰੱਕ ਰਵਾਨਾ ਕੀਤਾ
ਤਖ਼ਤ ਸ੍ਰੀ ਪਟਨਾ ਸਾਹਿਬ ਨੂੰ ਗੁ: ਕਰਹਾਲੀ ਸਾਹਿਬ ਤੋਂ ਕਣਕ ਦਾ ਟਰੱਕ ਰਵਾਨਾ ਕੀਤਾ
Publish Date: Tue, 05 May 2026 04:23 PM (IST)
Updated Date: Tue, 05 May 2026 04:26 PM (IST)

ਫੋਟੋ 5ਪੀਟੀਐਲ: 3 ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ, ਬਲਬੇੜ੍ਹਾ : ਕਾਰ ਸੇਵਾ ਦੇ ਪੁੰਜ ਜਥੇਦਾਰ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਡੇਰਾ ਕਾਰਸੇਵਾ ਭੂਰੀ ਵਾਲਿਆਂ ਵੱਲੋ ਗੁ: ਕਰਹਾਲੀ ਸਾਹਿਬ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਨੂੰ ਗੁਰੂ ਕੇ ਲੰਗਰਾਂ ਦੀ ਸੇਵਾ ਲਈ ਕਣਕ ਦਾ ਟਰੱਕ ਰਵਾਨਾ ਕੀਤਾ ਗਿਆ। ਇਸ ਮੌਕੇ ਜਥੇਦਾਰ ਬਾਬਾ ਰਾਣਾ ਜੀ ਕਾਰਸੇਵਾ ਡੇਰਾ ਗੁ: ਕਰਹਾਲੀ ਸਾਹਿਬ ਨੇ ਗੱਲਬਾਤ ਕਰਦਿਆਂ ਕਿਹਾ ਕਿ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਮਹਾਰਾਜ ਜੀ ਦੀ ਅਪਰਾ ਅਪਾਰ ਕਿਰਪਾ ਤੇ ਰਹਿਮਤ ਸਦਕਾ ਸੰਪਰਦਾਇ ਕਾਰ ਸੇਵਾ ਭੂਰੀ ਵਾਲਿਆਂ ਵੱਲੋਂ ਅਨੇਕਾਂ ਹੀ ਗੁਰੂ ਘਰਾਂ ਦੀਆਂ ਇਮਾਰਤਾਂ ਅਤੇ ਰਿਹਾਇਸ਼ੀ ਕਮਰਿਆਂ ਦੀ ਉਸਾਰੀ ਦੀ ਸੇਵਾ ਵੱਡੇ ਪੱਧਰ ਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ, ਉਹਨਾਂ ਕਿਹਾ ਇਸੇ ਲੜੀ ਤਹਿਤ ਖਾਲਸਾ ਪੰਥ ਦੇ ਤਖਤ ਸ੍ਰੀ ਪਟਨਾ ਸਾਹਿਬ ਦੇ ਗੁਰੂ ਕੇ ਲੰਗਰਾਂ ਦੀ ਸੇਵਾ ਲਈ ਜਥੇਦਾਰ ਸ੍ਰੀਮਾਨ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ ਦੀ ਸਰਪ੍ਰਸਤੀ ਹੇਠ ਅਤੇ ਬਾਬਾ ਸੁਖਵਿੰਦਰ ਸਿੰਘ ਸੁੱਖਾ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੇਰਾ ਕਾਰਸੇਵਾ ਭੂਰੀ ਵਾਲੇ ਕਰਹਾਲੀ ਸਾਹਿਬ ਤੋਂ ਕਣਕ ਦਾ ਟਰੱਕ ਭਰ ਕੇ ਤਖਤ ਸ੍ਰੀ ਪਟਨਾ ਸਾਹਿਬ ਨੂੰ ਰਵਾਨਾ ਕੀਤਾ। ਇਸ ਮੌਕੇ ਨੂੰ ਪ੍ਰੈਸ ਦੇ ਮਾਧਿਅਮ ਰਾਹੀਂ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਅਪੀਲ ਕਰਦਿਆਂ ਜਥੇਦਾਰ ਬਾਬਾ ਰਾਣਾ ਜੀ ਨੇ ਕਿਹਾ ਕਿ ਇਤਿਹਾਸਕ ਸਥਾਨ ਪਾਤਸ਼ਾਹੀ ਛੇਵੀਂ ਤੇ ਨੌਵੀਂ ਕਰਹਾਲੀ ਸਾਹਿਬ ਵਿਖੇ ਵੀ ਸੰਗਤਾਂ ਦੇ ਰਿਹਾਇਸ਼ੀ ਕੁਆਰਟਰਾਂ ਦੀ ਉਸਾਰੀ ਦੀ ਸੇਵਾ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ, ਇਸ ਲਈ ਸੰਗਤਾਂ ਆਪਣੀ ਦਸਵੰਧ ਕੱਢ ਕੇ ਗੁਰੂ ਘਰ ਦੀਆਂ ਸੇਵਾਵਾਂ ਚ ਆਪਣਾ ਹਿੱਸਾ ਪਾ ਕੇ ਗੁਰੂ ਕਾ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।