- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟਰੱਕ ਯੂਨੀਅਨ ਦੁੱਧਨਸਾਧਾਂ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜਾਰੀ: ਪ੍ਰਧਾਨ ਨਿੱਪੀ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਜਿਮੀਂਦਾਰਾ ਟਰੱਕ ਯੂਨੀਅਨ ਦੁੱਧਨਸਾਧਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਰਹਿਨਮਈ ਹੇਠ ਦੇਵੀਗਡ਼੍ਹ, ਦੁਧਨਸਾਧਾਂ, ਮਸੀਂਗਣ, ਘਡ਼ਾਮ, ਪੁਰ, ਖੇਡ਼ੀ ਰਾਨਵਾਂ, ਹਡਾਣਾ, ਮਾਡ਼ੂ ਆਦਿ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਕਿਸਾਨਾਂ ਤੇ ਆਡ਼੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਟਰੱਕ ਯੂਨੀਅਨ ਦੁੱਧਨਸਾਧਾਂ ਦੇ ਪ੍ਰਧਾਨ ਨਵਦੀਪ ਸਿੰਘ ਨਿੱਪੀ ਵਿਰਕ, ਪ੍ਰਧਾਨ ਧਿਆਨ ਸਿੰਘ ਹਾਜੀਪੁਰ ਅਤੇ ਚੇਅਰਮੈਨ ਸੁਰਜੀਤ ਸਿੰਘ ਥਿੰਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਮੰਡੀਆਂ ਵਿੱਚੋਂ ਫ਼ਸਲ ਦੀ ਲਿਫਟਿੰਗ ਕਰਵਾਉਣਾ ਬਹੁਤ ਅਹਿਮ ਕਾਰਜ ਹੈ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸੇ ਮਕਸਦ ਨੂੰ ਮੁੱਖ ਰੱਖਦਿਆਂ ਟਰੱਕ ਯੂਨੀਅਨ ਵੱਲੋਂ ਲਿਫਟਿੰਗ ਦੇ ਕੰਮ ਨੂੰ ਨਿਰੰਤਰ ਜਾਰੀ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਾਲ ਭਰ ਮਿਹਨਤ ਕਰਕੇ ਆਪਣੀ ਫ਼ਸਲ ਤਿਆਰ ਕਰਦੇ ਹਨ ਅਤੇ ਝੋਨੇ ਦੀ ਖ਼ਰੀਦ ਤੋਂ ਬਾਅਦ ਸਮੇਂ ਸਿਰ ਲਿਫਟਿੰਗ ਹੋਣੀ ਬਹੁਤ ਜ਼ਰੂਰੀ ਹੈ। ਇਸ ਨਾਲ ਮੰਡੀਆਂ ਵਿੱਚ ਫ਼ਸਲ ਰੱਖਣ ਲਈ ਜਗ੍ਹਾ ਬਣੀ ਰਹਿੰਦੀ ਹੈ ਅਤੇ ਨਵੀਂ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਵੀ ਸਹੂਲਤ ਮਿਲਦੀ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਟਰੱਕ ਯੂਨੀਅਨ ਵੱਲੋਂ ਝੋਨੇ ਦੀ ਲਿਫਟਿੰਗ ਦੇ ਕੰਮ ਵਿੱਚ ਕੋਈ ਖਡ਼ੋਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੂਨੀਅਨ ਕਿਸਾਨਾਂ ਅਤੇ ਆਡ਼੍ਹਤੀਆਂ ਦੇ ਸਹਿਯੋਗ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਂਦੀ ਰਹੇਗੀ, ਤਾਂ ਜੋ ਮੰਡੀਆਂ ਵਿੱਚ ਖ਼ਰੀਦ ਅਤੇ ਲਿਫਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਚੱਲਦਾ ਰਹੇ। ਇਸ ਮੌਕੇ ਟਰੱਕ ਯੂਨੀਅਨ ਦੇ ਮੈਨੇਜ਼ਰ ਹਰਦੀਪ ਸ਼ਰਮਾ ਮੰਗਾ, ਕੁਲਦੀਪਸਿੰਘ ਖਜਾਨਚੀ, ਜਸਵੰਤ ਸਿੰਘ ਤੇ ਜੀਵਨ ਸਿੰਘ ਹਾਜੀਪੁਰ, ਗਗਨਦੀਪ ਮਸੀਂਗਣ, ਬਿੰਦਰੀ ਅਕਬਰਪੁਰ, ਗੁਰਮੇਜ ਸਿੰਘ, ਤੀਰਥ ਕੁਮਾਰ ਠੇਕੇਦਾਰ, ਸੁਮਨਦੀਪ ਛੰਨਾ, ਜਤਿੰਦਰ ਕੁਮਾਰ, ਹਰਭਜਨ ਸਿੰਘ ਤੇ ਨਰੇਸ਼ ਕੁਮਾਰ ਤੋਂ ਇਲਾਵਾ ਆਡ਼ਤੀ ਅਤੇ ਕਿਸਾਨ ਨਾਲ ਮੌਜੂਦ ਸਨ।