ਭੁਪਿੰਦਰਾ ਗਲੋਬਲ ਸਕੂਲ ’ਚ ਦਸਤਾਰ ਮੁਕਾਬਲੇ ਕਰਵਾਏ ਭੁਪਿੰਦਰਾ ਗਲੋਬਲ ਸਕੂਲ ’ਚ ਦਸਤਾਰ ਮੁਕਾਬਲੇ ਕਰਵਾਏ
Publish Date: Wed, 25 Nov 2026 03:58 PM (IST)
Updated Date: Thu, 26 Nov 2026 04:02 AM (IST)
ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਮੁਕਾਬਲੇ ਸੱਤਪਾਲ ਸਿੰਘ ਕਾਲਾਬੂਲਾ/ਲਾਡੇਵਾਲ, ਪੰਜਾਬੀ ਜਾਗਰਣ, ਮਾਲੇਰਕੋਟਲਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਆਓ ਦਸਤਾਰਾਂ ਸਜਾਈਏ’ ਮੁਹਿੰਮ ਤਹਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਅਤੇ ਭੁਪਿੰਦਰਾ ਗਲੋਬਲ ਸਕੂਲ ਮਾਲੇਰਕੋਟਲਾ ਵੱਲੋਂ ਬੱਚਿਆਂ ਤੇ ਨੌਜਵਾਨਾਂ ਨੂੰ ਦਸਤਾਰਾਂ ਸਜਾਉਣ ਲਈ ਪ੍ਰੇਰਿਤ ਕਰਨ ਸੰਬੰਧੀ ਸਕੂਲ ਪੱਧਰੀ ਦਸਤਾਰ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਸਕੂਲ ਦੇ 90 ਵਿਦਿਆਰਥੀਆਂ ਨੇ ਭਾਗ ਲਿਆ ਵਿਦਿਆਰਥੀਆਂ ਨੂੰ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਦਸਤਾਰਾਂ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ ਨਾਲ ਹੀ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਪ੍ਰਸ਼ੰਸਾ ਪੱਤਰ ਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭੁਪਿੰਦਰਾ ਗਲੋਬਲ ਸਕੂਲ ਦੇ ਐਮਡੀ ਲਖਵੀਰ ਕੌਰ ਢੀਂਡਸਾ ਅਤੇ ਪ੍ਰਿੰਸੀਪਲ ਸਤਬੀਰ ਕੌਰ ਸਾਹੀ ਵੱਲੋਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਦਸਤਾਰ ਕੋਚਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਡਾ. ਮਨਦੀਪ ਸਿੰਘ ਖੁਰਦ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਸਤਾਰ ਸਾਡੀ ਪਹਿਚਾਣ ਤੇ ਕੇਸ਼ ਗੁਰੂ ਦੀ ਮੋਹਰ ਹਨ ਇਸ ਲਈ ਸਾਨੂੰ ਸਾਡੇ ਗੁਰੂ ਸਾਹਿਬਾਨ ਦੇ ਚਲਾਏ ਪੂਰਨਿਆਂ ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਚੇਅਰਮੈਨ ਜਰਨੈਲ ਸਿੰਘ ਨੱਥੋਹੇੜੀ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਲਖਵੀਰ ਕੌਰ, ਪ੍ਰਿੰਸੀਪਲ ਸਤਬੀਰ ਕੌਰ ਸਾਹੀ, ਵਿਰਸਾ ਸੰਭਾਲ ਸਰਦਾਰੀ ਲਹਿਰ ਦੇ ਇੰਟਰਨੈਸ਼ਨਲ ਦਸਤਾਰ ਕੋਚ ਸੁਖਚੈਨ ਸਿੰਘ ਭੈਣੀ, ਹਰਵਿੰਦਰ ਸਿੰਘ ਅਮਰਗੜ੍ਹ, ਹਰਪ੍ਰੀਤ ਸਿੰਘ ਚੀਮਾ ਹਾਜ਼ਰ ਸਨ।