ਪੰਜਾਬੀ ਜਾਗਰਣ ਪ੍ਰਤੀਨਿੱਧ, ਪਟਿਆਲਾ : ਜ਼ਿਲੇ੍ਹ 'ਚ ਕੋਰੋਨਾ ਨਾਲ 2 ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ 71 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿਚ ਪ੍ਰਰਾਪਤ 2150 ਦੇ ਕਰੀਬ ਰਿਪੋਰਟਾਂ ਵਿਚੋਂ 71 ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਇਸ ਤਰ੍ਹਾਂ ਹੁਣ ਜ਼ਿਲੇ੍ਹ ਵਿਚ ਪਾਜ਼ੇਟਿਵ ਕੇਸਾਂ ਦੀ ਗਿਣਤੀ 11 ਹਜ਼ਾਰ 469 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 167 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 9839 ਹੋ ਗਈ ਹੈ। ਪਾਜ਼ੇਟਿਵ ਕੇਸਾਂ ਵਿਚੋਂ 2 ਹੋਰ ਮਰੀਜਾਂ ਦੀ ਮੌਤ ਹੋਣ ਕਾਰਨ ਮੌਤਾਂ ਦੀ ਗਿਣਤੀ 320 ਹੋ ਗਈ ਹੈ, 9839 ਕੇਸ ਠੀਕ ਹੋ ਚੁੱਕੇ ਹਨ ਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1310 ਹੈ। ਉਨ੍ਹਾਂ ਦੱਸਿਆ ਕਿ 86 ਫੀਸਦੀ ਦੇ ਕਰੀਬ ਕੋਵਿਡ ਪਾਜ਼ੇਟਿਵ ਮਰੀਜ਼ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਪਾਜ਼ੇਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 71 ਕੇਸਾਂ ਵਿਚੋਂ 42 ਪਟਿਆਲਾ ਸ਼ਹਿਰ, 02 ਸਮਾਣਾ, 09 ਰਾਜਪੁਰਾ, 07 ਨਾਭਾ, ਬਲਾਕ ਭਾਦਸੋਂ ਤੋਂ 04, ਬਲਾਕ ਕੋਲੀ ਤੋਂ 04, ਬਲਾਕ ਹਰਪਾਲ ਪੁਰ ਤੋਂ 02, ਬਲਾਕ ਦੁਧਨਸਾਧਾ ਤੋਂ 01 ਕੇਸ ਰਿਪੋਰਟ ਹੋਏ ਹਨ।ਇਹਨਾਂ ਵਿਚੋਂ 01 ਪਾਜ਼ੇਟਿਵ ਕੇਸਾਂ ਦੇੇ ਸੰਪਰਕ ਵਿਚ ਆਉਣ ਅਤੇ 70 ਕੰਟੈਨਮੈਂਟ ਜੋਨ ਅਤੇ ਓਪੀਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫਲੂ ਲੱਛਣਾਂ ਵਾਲੇ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪਾਜ਼ੇਟਿਵ ਕੇਸ ਸ਼ਾਮਲ ਹਨ। ਪਾਜ਼ੇਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਰਾਘੋਮਾਜਰਾ, ਚਰਨ ਬਾਗ, ਜੁਝਾਰ ਨਗਰ, ਗਾਰਡਨ ਹਾਈਟ, ਨਰੁਲਾ ਕਲੋਨੀ, ਮਜੀਠੀਆਂ ਐਨਕਲੇਵ, ਫੈਕਟਰੀ ਏਰੀਆ, ਪ੍ਰਰੇਮ ਨਗਰ, ਬਡੁੰਗਰ, ਅਰਬਨ ਅਸਟੇਟ ਫੇਸ ਇੱਕ, ਪ੍ਰਤਾਪ ਨਗਰ, ਅਜਾਦ ਨਗਰ, ਬਾਜਵਾ ਕਲੋਨੀ, ਗੋਬਿੰਦ ਬਾਗ, ਮਾਡਲ ਟਾਉਨ, ਵਿਰਕ ਕਲੋਨੀ, ਅਨੰਦ ਨਗਰ, ਓਮੈਕਸ ਸਿਟੀ, ਦਸ਼ਮੇਸ਼ ਨਗਰ ਬੀ, ਪੁਰਾਨਾ ਬਿਸ਼ਨ ਨਗਰ, ਆਦਰਸ਼ ਨਗਰ, ਗੋਕੁਲ ਟਾਵਰ ਆਦਿ ਥਾਵਾਂ ਤੋਂ ਇਲਾਵਾ ਵੱਖ ਵੱਖ ਗੱਲੀ, ਮੁੱਹਲਿਆਂ ਅਤੇ ਕਲੋਨੀਆਂ ਵਿਚੋੌਂ ਪਾਏ ਗਏ ਹਨ।ਇਸੇ ਤਰਾਂ ਰਾਜਪੁਰਾ ਦੇ ਪੁਰਾਨਾ ਰਾਜਪੁਰਾ, ਰਾਜਪੁਰਾ ਟਾਉਨ, ਅੰਡਰ ਬਿ੍ਜ, ਪੀਰ ਕਲੋਨੀ, ਸਮਾਣਾ ਦੇ ਬਂੈਕ ਕਲੋਨੀ, ਚੱਕਲਾ ਬਜਾਰ, ਨਾਭਾ ਤੋਂ ਆਸਾ ਸਿੰਘ ਸਟਰੀਟ, ਨਿਉ ਪਟੇਲ ਨਗਰ, ਥੱਥੜੀਆਂ ਮੁਹੱਲਾ, ਕਰਤਾਰ ਕਲੋਨੀ ਅਤੇ ਪਿੰਡਾਂ ਵਿਚੌਂ ਪਾਏ ਗਏ ਹਨ। ਪਾਜ਼ੇਟਿਵ ਆਏ ਇਹਨਾਂ ਕੇਸਾਂ ਨੂੰ ਨਵੀਆਂ ਗਾਈਡਲਾਈਨ ਅਨੁਸਾਰ ਕੋਵਿਡ ਕੇਅਰ ਸੈਂਟਰ, ਹੋਮ ਆਈਸੋਲੇਸ਼ਨ ਤੇ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਨ੍ਹਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।

-----

ਇਨ੍ਹਾਂ ਵਿਅਕਤੀਆਂ ਦੀ ਹੋਈ ਮੌਤ

ਡਾ. ਮਲਹੋਤਰਾ ਨੇ ਦੱਸਿਆ ਅੱਜ ਜਿਲੇ ਵਿੱਚ ਦੋ ਕੋਵਿਡ ਪਾਜ਼ੇਟਿਵ ਮਰੀਜਾਂ ਦੀ ਮੌਤ ਹੋਈ ਹੈ। ਜੋ ਕਿ ਦੋਨੋ ਹੀ ਪਟਿਆਲਾ ਸ਼ਹਿਰ ਦੇ ਰਹਿਣ ਵਾਲੇ ਸਨ। ਪਹਿਲਾ ਰਣਬੀਰ ਪੁਰਾ ਦੀ ਰਹਿਣ ਵਾਲੀ 65 ਸਾਲਾ ਅੌਰਤ ਜੋ ਕਿ ਪੁਰਾਣੀ ਸੂਗਰ, ਬੀਪੀ ਅਤੇ ਦਿਲ ਦੀਆਂ ਬਿਮਾਰੀਆਂ ਦੀ ਮਰੀਜ਼ ਸੀ ਅਤੇ ਰਜਿੰਦਰਾ ਹਸਪਤਾਲ ਵਿੱਚ ਦਾਖਲ਼ ਸੀ। ਦੁਸਰਾ ਫੋਕਲ ਪੁਆਇੰਟ ਦਾ ਰਹਿਣ ਵਾਲਾ 37 ਸਾਲਾ ਵਿਅਕਤੀ ਜੋ ਕਿ ਸਾਹ ਦੀ ਦਿੱਕਤ ਕਾਰਨ ਰਾਜਿੰਦਰਾ ਹਸਪਤਾਲ ਵਿਚ ਦਾਖਲ ਸੀ। ਇਹ ਦੋਨੋ ਮਰੀਜ਼ ਹਸਪਤਾਲ ਵਿਚ ਦਾਖਲ ਸਨ ਤੇ ਇਲਾਜ ਦੌਰਾਨ ਇਨ੍ਹਾਂ ਦੀ ਮੌਤ ਹੋ ਗਈ। ਜਿਸ ਨਾਲ ਹੁਣ ਜ਼ਿਲੇ੍ਹ ਵਿਚ ਕੁੱਲ ਕੋਵਿਡ ਪਾਜ਼ੇਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 320 ਹੋ ਗਈ ਹੈ। ਉਨ੍ਹਾਂ ਦੱਸਿਆਂ ਗਾਈਡਲਾਈਨਜ਼ ਅਨੁਸਾਰ ਸਮਾਂ ਪੁਰਾ ਹੋਣ ਤੇ ਏਰੀਏ ਵਿਚੋਂ ਕੋਈ ਨਵਾਂ ਕੇਸ ਨਾ ਆਉਣ ਤੇਂ ਪਿੰਡ ਮੰਜੋਲੀ ਨੇੜੇ ਘਨੌਰ ਤੇ ਪਟਿਆਲਾ ਦੁੇ ਘੁੰਮਣ ਨਗਰ ਬੀ ਦੀ ਗਲੀ ਨੰਬਰ 8 ਵਿਚ ਲਗਾਈਆਂ ਗਈਆਂ ਮਾਈਕਰੋਕੰਟੈਨਮੈਂਟਾ ਹਟਾ ਦਿੱਤੀਆਂ ਗਈਆਂ ਹਨ। ਜਿਸ ਨਾਲ ਜ਼ਿਲ੍ਹੇ ਵਿਚ ਹੁਣ ਕੰਟੈਨਮੈਂਟ ਅਤੇ ਮਾਈਕਰੋਕੰਟੈਨਮੈਂਟ ਵਾਲੇ ਏਰੀਏ ਦੀ ਕੁੱਲ ਗਿਣਤੀ ਚਾਰ ਰਹਿ ਗਈ ਹੈ।

------

86 ਫ਼ੀਸਦੀ ਮਰੀਜ਼ ਹੋਏ ਸਿਹਤਯਾਬ : ਡਾ. ਮਲਹੋਤਰਾ

ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ 86 ਫੀਸਦੀ ਦੇ ਕਰੀਬ ਕੋਵਿਡ ਪਾਜ਼ੇਟਿਵ ਮਰੀਜ਼ ਸਿਹਤਮੰਦ ਹੋ ਚੁੱਕੇ ਹਨ। ਡਾ. ਮਲਹੋਤਰਾ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 2350 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 1 ਲੱਖ 53 ਹਜ਼ਾਰ 483 ਸੈਂਪਲ ਲਏ ਜਾ ਚੁੱਕੇ ਹਨ। ਜਿਨ੍ਹਾਂ ਵਿਚੋ ਜ਼ਿਲ੍ਹਾ ਪਟਿਆਲਾ ਦੇ 11 ਹਜ਼ਾਰ 469 ਕੋਵਿਡ ਪਾਜ਼ੇਟਿਵ, 1,40,214 ਨੈਗੇਟਿਵ ਅਤੇ ਲੱਗਭਗ 1450 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।