- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੋਲੋ ਗਰਾਊਂਡ ਪਟਿਆਲਾ ਵਿਖੇ ਦੋ ਸਿੰਥੈਟਿਕ ਬਾਸਕਟਬਾਲ ਕੋਰਟ ਤਿਆਰ ਕੀਤੇ ਜਾਣਗੇ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਅੱਜ ਸਕੱਤਰ, ਰੈੱਡ ਕਰਾਸ ਪਟਿਆਲਾ ਅਤੇ ਜਨਰਲ ਮੈਨੇਜਰ, ਇੰਡੀਅਨ ਆਇਲ ਵੱਲੋਂ ਇਕ ਸਮਝੌਤਾ ਪੱਤਰ (ਐਮ.ਓ.ਯੂ.) ਸਾਈਨ ਕੀਤਾ ਗਿਆ। ਇਸ ਸਮਝੌਤੇ ਤਹਿਤ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਦੋ ਸਿੰਥੈਟਿਕ ਬਾਸਕਿਟਬਾਲ ਕੋਰਟ ਤਿਆਰ ਕਰਵਾਏ ਜਾਣਗੇ, ਜਿਨ੍ਹਾਂ ਦੇ ਨਾਲ ਚੇਨ ਲਿੰਕ ਫੈਂਸਿੰਗ ਵੀ ਲਗਾਈ ਜਾਵੇਗੀ। ਇਸ ਮੌਕੇ ਏਡੀਸੀ (ਜਨਰਲ) ਅਨੁਪ੍ਰੀਤ ਜੌਹਲ, ਪੀ.ਆਈ.ਐੱਸ. ਦੇ ਡਾਇਰੈਕਟਰ ਟ੍ਰੇਨਿੰਗ ਜੀਵਨਜੋਤ ਸਿੰਘ ਤੇਜਾ ਤੇ ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਨਵਜੋਤ ਸਿੰਘ ਧਾਲੀਵਾਲ ਵੀ ਮੌਜੂਦ ਸਨ। ਇਸ ਸਮਝੌਤੇ ਤਹਿਤ ਰੈੱਡ ਕਰਾਸ ਵੱਲੋਂ ਪੋਲੋ ਗਰਾਊਂਡ ਪਟਿਆਲਾ ਵਿਖੇ ਦੋ ਸਿੰਥੈਟਿਕ ਬਾਸਕਿਟਬਾਲ ਕੋਰਟ ਤਿਆਰ ਕਰਵਾ ਕੇ ਮੁਹੱਈਆ ਕਰਵਾਏ ਜਾਣਗੇ। ਇਹ ਪਹਿਲ ਸ਼ਹਿਰ ਵਿਚ ਖੇਡ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਖਿਡਾਰੀਆਂ ਨੂੰ ਬਿਹਤਰ ਖੇਡ ਸਹੂਲਤਾਂ ਪ੍ਰਦਾਨ ਕਰਨ ਵੱਲ ਇਕ ਅਹਿਮ ਕਦਮ ਹੈ। ਇਨ੍ਹਾਂ ਕੋਰਟਾਂ ਦੇ ਤਿਆਰ ਹੋਣ ਨਾਲ ਬਾਸਕਟਬਾਲ ਖਿਡਾਰੀਆਂ ਨੂੰ ਅਭਿਆਸ ਅਤੇ ਖੇਡ ਗਤੀਵਿਧੀਆਂ ਲਈ ਬਿਹਤਰ ਸਹੂਲਤਾਂ ਮਿਲਣਗੀਆਂ, ਜਿਸ ਨਾਲ ਉਨ੍ਹਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਢੁਕਵਾਂ ਮਾਹੌਲ ਮਿਲੇਗਾ।