ਖ਼ਾਲਸਾ ਕਾਲਜ ਪਟਿਆਲਾ ’ਚ ਦੋ ਰੋਜ਼ਾ ਰਾਸ਼ਟਰੀ ਪੁਸਤਕ ਮੇਲਾ ਸ਼ੁਰੂ ਖ਼ਾਲਸਾ ਕਾਲਜ ਪਟਿਆਲਾ ਵਿਖੇ ਦੋ ਰੋਜ਼ਾ ਰਾਸ਼ਟਰੀ ਪੁਸਤਕ ਮੇਲਾ ਸ਼ੁਰੂ
Publish Date: Thu, 17 Sep 2026 05:34 PM (IST)
Updated Date: Fri, 18 Sep 2026 04:06 AM (IST)
ਫੋਟੋ 17ਪੀਟੀਐਲ: 12: ਪੱਤਰ ਪ੍ਰੇਕਰ, ਪੰਜਾਬੀ ਜਾਗਰਣ, ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਵਿਖੇ ਦੋ ਰੋਜ਼ਾ ਰਾਸ਼ਟਰੀ ਪੁਸਤਕ ਮੇਲਾ ਅੱਜ ਭਰਵੇਂ ਉਤਸ਼ਾਹ ਨਾਲ ਸ਼ੁਰੂ ਹੋ ਗਿਆ। ਪੁਸਤਕ ਮੇਲੇ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਨੇ ਕੀਤਾ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਸਤਕਾਂ ਮਨੁੱਖੀ ਜੀਵਨ ਦੀਆਂ ਉੱਤਮ ਮਾਰਗਦਰਸ਼ਕ ਹਨ, ਜੋ ਸੋਚ ਨੂੰ ਉੱਚਾ ਚੁੱਕਣ ਤੇ ਗਿਆਨ ਦੇ ਦਾਇਰੇ ਨੂੰ ਵਿਸ਼ਾਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਡਿਜੀਟਲ ਯੁੱਗ ਵਿੱਚ ਵੀ ਵਿਦਿਆਰਥੀਆਂ ਲਈ ਚੰਗੀਆਂ ਪੁਸਤਕਾਂ ਨਾਲ ਜੁੜਨਾ ਜ਼ਰੂਰੀ ਹੈ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਦੇ ਸਾਬਕਾ ਡਾਇਰੈਕਟਰ, ਨਾਟਕਕਾਰ ਅਤੇ ਰੰਗ ਕਰਮੀ ਡਾ. ਸਤੀਸ਼ ਕੁਮਾਰ ਵਰਮਾ ਨੇ ਵਿਦਿਆਰਥੀਆਂ ਨਾਲ ਰੂਬਰੂ ਹੁੰਦਿਆਂ ਮਾਤ ਭਾਸ਼ਾ ਪੰਜਾਬੀ ਦੀ ਮਹੱਤਤਾ ਬਾਰੇ ਸੰਵਾਦ ਰਚਾਇਆ। ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੁਸਤਕ ਮੇਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਰੁਚੀ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੌਕੇ ਡਾ. ਕਮਲ ਕਿੰਗਰ, ਡਾ. ਜਸਲੀਨ ਕੌਰ, ਡਾ. ਹਰਵਿੰਦਰ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ, ਡੀਨ, ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ। ਵਿਦਿਆਰਥੀਆਂ ਨੇ ਪੁਸਤਕ ਮੇਲੇ ਵਿੱਚ ਆਪਣੀ ਪਸੰਦ ਦੀਆਂ ਕਿਤਾਬਾਂ ਦੀ ਖਰੀਦ ਵੀ ਕੀਤੀ।