- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਜਾਗਰ ਸਿੰਘ ਦੀ ਪੁਸਤਕ‘ਪੰਜਾਬ ਦੇ ਅਨਮੋਲ ਰਤਨ’ ਲੋਕ ਅਰਪਣ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬੀਆਂ ਦੀਆਂ ਵਿਲੱਖਣ ਪ੍ਰਾਪਤੀਆਂ ਤੇ ਵਿਸ਼ਵ ਪੱਧਰ ’ਤੇ ਪੰਜਾਬ ਦਾ ਮਾਣ ਵਧਾਉਣ ਵਾਲੀਆਂ ਸ਼ਖ਼ਸੀਅਤਾਂ ਦੇ ਜੀਵਨ ’ਤੇ ਅਧਾਰਤ ਉਜਾਗਰ ਸਿੰਘ ਦੀ ਪੁਸਤਕ ‘ਪੰਜਾਬ ਦੇ ਅਨਮੋਲ ਰਤਨ’ ਸ਼ੁਕਰਵਾਰ ਨੂੰ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਲੋਕ ਸੰਪਰਕ ਵਿਭਾਗ ਦੇ ਸੇਵਾ ਮੁਕਤ ਅਧਿਕਾਰੀਆਂ ਦੀ ਮਾਸਕ ਮੀਟਿੰਗ ਦੌਰਾਨ ਲੋਕ ਅਰਪਣ ਕੀਤੀ ਗਈ। ਇਸ ਮੌਕੇ ਊਨਾ (ਹਿਮਾਚਲ ਪ੍ਰਦੇਸ਼)ਦੇ ਸਾਬਕਾ ਵਿਧਾਇਕ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੇ ਸਾਬਕਾ ਪ੍ਰੈਸ ਸਕੱਤਰ ਓ.ਪੀ.ਰਤਨ ਨੇ ਪੁਸਤਕ ਲੋਕ ਅਰਪਣ ਕੀਤੀ। ਇਸ ਮੌਕੇ ‘ਤੇ ਸੰਬੋਧਨ ਕਰਦਿਆਂ ਓ.ਪੀ.ਰਤਨ ਨੇ ਕਿਹਾ ਕਿ ਇਹ ਪੁਸਤਕ ਨੌਜਵਾਨ ਪੀੜ੍ਹੀ ਲਈ ਮਾਰਗ ਦਰਸ਼ਕ ਸਾਬਤ ਹੋਵੇਗੀ। ਇਸ ਪੁਸਤਕ ਵਿਚ ਵੱਖ-ਵੱਖ ਖੇਤਰਾਂ ਵਿਚ ਆਪਣੀ ਪ੍ਰਤਿਭਾ, ਮਿਹਨਤ ਅਤੇ ਸਮਰਪਣ ਭਾਵਨਾ ਸਦਕਾ ਵਿਲੱਖਣ ਪਛਾਣ ਬਣਾਉਣ ਵਾਲੀਆਂ 54 ਪੰਜਾਬੀ ਸ਼ਖ਼ਸੀਅਤਾਂ ਦੇ ਜੀਵਨ ਤੇ ਪ੍ਰਾਪਤੀਆਂ ਨੂੰ ਦਰਜ ਕੀਤਾ ਗਿਆ ਹੈ। ਪੁਸਤਕ ਵਿੱਚ ਏਅਰ ਚੀਫ਼ ਮਾਰਸ਼ਲ ਅਰਜਨ ਸਿੰਘ, ਲੈਫ਼.ਜਨਰਲ ਜਗਜੀਤ ਸਿੰਘ ਅਰੋੜਾ, ਲੈਫ਼. ਜਨਰਲ ਹਰਬਖ਼ਸ਼ ਸਿੰਘ, ਏਅਰ ਮਾਰਸ਼ਲ ਅਮਰਪ੍ਰੀਤ ਸਿੰਘ, ਵਿਸ਼ਵ ਬੈਂਕ ਮੁਖੀ ਅਜੇਪਾਲ ਸਿੰਘ ਬੰਗਾ, ਫਾਈਬਰ ਆਪਟਿਕ ਤਕਨਾਲੋਜੀ ਦੇ ਪਿਤਾਮਾ ਡਾ.ਨਰਿੰਦਰ ਸਿੰਘ ਕਪਾਨੀ, ਰਾਜਾ ਰਣਧੀਰ ਸਿੰਘ, ਮਿਲਖਾ ਸਿੰਘ, ਸੰਤ ਅਤਰ ਸਿੰਘ ਮਸਤੂਆਣਾ, ਸਿਰਦਾਰ ਕਪੂਰ ਸਿੰਘ, ਰਵੀ ਸਿੰਘ ਖਾਲਸਾ ਏਡ, ਬਾਬਾ ਰਾਮ ਸਿੰਘ, ਮਹਿੰਦਰ ਸਿੰਘ ਰੰਧਾਵਾ, ਡਾ.ਸਰਦਾਰਾ ਸਿੰਘ ਜੌਹਲ ਅਤੇ ਡਾ.ਪਿਆਰਾ ਲਾਲ ਗਰਗ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼ਾਮਲ ਕੀਤਾ ਗਿਆ ਹੈ। ਮੀਟਿੰਗ ਵਿਚ ਓਪਿੰਦਰ ਸਿੰਘ ਲਾਂਬਾ, ਜਰਨੈਲ ਸਿੰਘ, ਸਾਧੂ ਸਿੰਘ ਬਰਾੜ, ਡਾ.ਮੇਘਾ ਸਿੰਘ, ਅਜੀਤ ਕੰਵਲ ਸਿੰਘ ਹਮਦਰਦ, ਸੁਰਿੰਦਰ ਮਲਿਕ, ਸ਼ਿਖ਼ਾ ਕੌਸ਼ਲ ਨਹਿਰਾ, ਰਾਜਿੰਦਰ ਕੌਰ, ਉਮਾ ਸ਼ਰਮਾ, ਸਰਵਜੀਤ ਕੰਗਣੀਵਾਲ, ਆਰ.ਸੀ.ਬਾਲੀ ਤੇ ਪ੍ਰੇਮ ਵਿਜ ਸ਼ਾਮਲ ਸਨ। ਲੇਖਕ ਉਜਾਗਰ ਸਿੰਘ ਨੇ ਸਮਾਗਮ ਆਯੋਜਤ ਕਰਕੇ ਉਨ੍ਹਾਂ ਦਾ ਮਾਣ ਵਧਾਉਣ ਲਈ ਸੇਵਾ ਮੁਕਤ ਅਧਿਕਾਰੀਆਂ ਦਾ ਧੰਨਵਾਦ ਕੀਤਾ।