
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜਾਂਚ ਕਰਨ ’ਤੇ ਬੈਗ ਵਿਚ ਪੁਰਾਣੇ ਕੱਪੜੇ ਅਤੇ ਕੁਝ ਰੁਪਏ ਮਿਲੇ। ਬੈਗ ’ ਕੋਈ ਸ਼ੱਕੀ ਜਾਂ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ। ਡੀਐੱਸਪੀ ਸੰਜੀਵ ਸਿੰਗਲਾ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚ ਗਈ ਸੀ

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਵੱਡੀ ਬਾਰਾਂਦਰੀ ਸਥਿਤ ਡੀਆਈਜੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਸ਼ਨਿੱਚਰਵਾਰ ਨੂੰ ਇਕ ਬੈਗ ਲਾਵਾਰਿਸ ਹਾਲਤ ਵਿਚ ਮਿਲਣ ਨਾਲ ਹਲਚਲ ਮਚ ਗਈ। ਕਾਫ਼ੀ ਦੇਰ ਤੋਂ ਪਿਆ ਇਸ ਬੈਗ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਡੀਐਸਪੀ ਸਿਟੀ-1 ਸੰਜੀਵ ਸਿੰਗਲਾ, ਥਾਣਾ ਲਾਹੌਰੀ ਗੇਟ ਦੇ ਇੰਚਾਰਜ ਸੌਰਵ ਸਭਰਵਾਲ ਸਮੇਤ ਬੰਬ ਸਕੁਐਡ ਟੀਮ ਮੌਕੇ ’ਤੇ ਪਹੁੰਚੀ। ਪੁਲਿਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਬੈਗ ਦੀ ਜਾਂਚ ਕੀਤੀ ਗਈ ਤੇ ਇਸ ਦੌਰਾਨ ਸੜਕ ’ਤੇ ਕੁਝ ਸਮੇਂ ਲਈ ਆਵਾਜਾਈ ਰੋਕ ਦਿੱਤੀ ਗਈ। ਜਾਂਚ ਕਰਨ ’ਤੇ ਬੈਗ ਵਿਚ ਪੁਰਾਣੇ ਕੱਪੜੇ ਅਤੇ ਕੁਝ ਰੁਪਏ ਮਿਲੇ। ਬੈਗ ’ ਕੋਈ ਸ਼ੱਕੀ ਜਾਂ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ। ਡੀਐੱਸਪੀ ਸੰਜੀਵ ਸਿੰਗਲਾ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚ ਗਈ ਸੀ। ਸੁਰੱਖਿਆ ਦੇ ਮੱਦੇਨਜ਼ਰ ਆਵਾਜਾਈ ਰੋਕ ਕੇ ਬੈਗ ਦੀ ਪੂਰੀ ਜਾਂਚ ਕੀਤੀ ਗਈ। ਉਨ੍ਹਾਂ ਕਿਹਾ ਕਿ ਸੰਭਵ ਹੈ ਕਿ ਕੋਈ ਵਿਅਕਤੀ ਗਲਤੀ ਨਾਲ ਜਾਂ ਕੋਈ ਭਿਖਾਰੀ ਬੈਗ ਉੱਥੇ ਰੱਖ ਕੇ ਚਲਾ ਗਿਆ ਹੋਵੇ। ਹਾਲਾਂਕਿ ਸ਼ਰਾਰਤੀ ਅਨਸਰ ਵੀ ਅਜਿਹੀ ਹਰਕਤ ਕਰ ਸਕਦੇ ਹਨ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਕੋਈ ਲਾਵਾਰਿਸ ਬੈਗ ਜਾਂ ਸ਼ੱਕੀ ਵਸਤੂ ਮਿਲਦੀ ਹੈ ਤਾਂ ਉਸ ਨੂੰ ਖੁਦ ਨਾ ਛੂਹਣ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ।