- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਥੇਦਾਰ ਗੜ੍ਹੀ ਦੀ ਅਗਵਾਈ ਹੇਠ ਅਕਾਲੀ ਦਲ ਨੇ ਵਾਰਡ ਨੰਬਰ 1 ਤੋਂ ਡੋਰ-ਟੂ-ਡੋਰ ਮੁਹਿੰਮ ਵਿੱਢੀ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਪ੍ਰੋਗਰਾਮ ਤਹਿਤ ਹਲਕਾ ਰਾਜਪੁਰਾ ਵਿਚ ਪਾਰਟੀ ਦੀ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਹਲਕਾ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦੀ ਅਗਵਾਈ ਹੇਠ ਵਾਰਡ ਨੰਬਰ 1 ਤੋਂ ਕੀਤੀ ਗਈ। ਇਸ ਮੌਕੇ ਵਾਰਡ ਦੇ ਅਕਾਲੀ ਕੌਂਸਲਰ ਗੁਰਦੇਵ ਸਿੰਘ ਦੀ ਅਗਵਾਈ ਹੇਠ ਬਾਬਾ ਦੀਪ ਸਿੰਘ ਸਥਿਤ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਆਗੂਆਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਫਾਰਮ ਭਰਦਿਆਂ ਪਾਰਟੀ ਨਾਲ ਜੁੜਨ ਤੇ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਵਾਰਡ ਵਾਸੀਆਂ ਵੱਲੋਂ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਪਾਰਟੀ ਆਗੂਆਂ ਨੇ ਅਕਾਲੀ ਦਲ ਦੀ ਪਿਛਲੀ ਸਰਕਾਰ ਸਮੇਂ ਹੋਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਿਰ ਚੜ੍ਹੇ ਕਰਜ਼ੇ ਦਾ ਹਵਾਲਾ ਦਿੰਦਿਆਂ ਸੂਬੇ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਉਣ ਦਾ ਸੱਦਾ ਦਿੱਤਾ।