ਪੰਜਾਬੀ ਜਾਗਰਣ ਪ੍ਰਤੀਨਿੱਧ, ਪਟਿਆਲਾ : ਰੁਜ਼ਗਾਰ ਦੀ ਮੰਗ ਲਈ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ 92ਵੇਂ ਦਿਨ ਵੀ ਜਿਥੇ ਅੱਤ ਦੀ ਗਰਮੀ ’ਚ ਟਾਵਰ ’ਤੇ ਡਟਿਆ ਰਿਹਾ। ਉਥੇ ਹੀ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਤੰਗ ਬੇਰੁਜ਼ਗਾਰ ਨੇ ਰਾਸ਼ਟਰਪਤੀ ਤੇ ਪੰਜਾਬ ਸਰਕਾਰ ਤੋਂ ਸਵੈ-ਇੱਛਾ ਮੌਤ ਦੀ ਮੰਗ ਕਰਦਿਆਂ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ।

ਧਰਨਾਕਾਰੀ ਬੇਰੁਜ਼ਗਾਰ ਅਧਿਆਪਕ ਸੁਰਿੰਦਰਪਾਲ ਗੁਰਦਾਸਪੁਰ ਨੇ ਕਿਹਾ ਕਿ ਉਹ ਪਿਛਲੇ ਲੰਮੇਂ ਸਮੇਂ ਤੋਂ ਰੁਜ਼ਗਾਰ ਦੀ ਮੰਗ ਕਰਦੇ ਆ ਰਹੇ ਹਨ ਪਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਤਾਂ ਕੀ ਪੂਰੀਆਂ ਕਰਨੀਆਂ ਸਨ। ਉਸ ਨੂੰ ਚਮੜੀ ਦੇ ਰੋਗ ਤੇ ਸਰੀਰਕ ਦਰਦ ਵਰਗੀ ਬੀਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਸੁਰਿੰਦਰਪਾਲ ਗੁਰਦਾਸਪੁਰ ਨੇ ਰਾਸ਼ਟਰਪਤੀ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਜੇਕਰ ਸਾਡੀਆਂ ਹੱਕੀ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ ਉਸ ਨੂੰ ਇੱਛਕ ਮੌਤ ਦੀ ਮਨਜ਼ੂਰੀ ਦਿੱਤੀ ਜਾਵੇ ਤੇ ਉਸ ਨੇ ਐਤਵਾਰ ਨੂੰ ਟਾਵਰ ’ਤੇ ਹੀ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਹੜੀ ਪੰਜਾਬ ਸਰਕਾਰ ਘਰ-ਘਰ ਨੌਕਰੀ ਦੇ ਵਾਅਦੇ ਨੂੰ ਲੈ ਕੇ ਸੱਤਾ ਵਿਚ ਆਈ ਸੀ, ਅੱਜ ਉਹ ਸਰਕਾਰ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇ ਰਹੀ ਹੈ ਜਦੋਂਕਿ ਬੇਰੁਜ਼ਗਾਰ ਅਧਿਆਪਕਾਂ ਨੂੰ ਸੜਕਾਂ ’ਤੇ ਰੁਲਣ ਲਈ ਮਜਬੂਰ ਕੀਤਾ ਜਾ ਰਿਹਾ ਹੈ।

ਇਹ ਈਟੀਟੀ ਦੀਆਂ ਪੋਸਟਾਂ ’ਤੇ ਜਦੋਂਕਿ ਪਹਿਲਾ ਹੱਕ ਈਟੀਟੀ ਟੈੱਟ ਪਾਸ ਉਮੀਦਵਾਰਾਂ ਦਾ ਬਣਦਾ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਬੀਐੱਡ ਸਿੱਖਿਆ ਪ੍ਰੋਵਾਈਡਰ ਤੇ ਵਲੰਟੀਅਰ ਨੂੰ ਵਿਚਾਰ ਕੇ ਉਨ੍ਹਾਂ ਦੀਆਂ ਹੱਕੀ ਪੋਸਟਾਂ ਤੋਂ ਉਨ੍ਹਾਂ ਨੂੰ ਵਾਂਝਾ ਕੀਤਾ ਜਾ ਰਿਹਾ ਹੈ। ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਉਦੋਂ ਤਕ ਉਹ ਸੰਘਰਸ਼ ਕਰਦੇ ਰਹਿਣਗੇ।

Posted By: Jagjit Singh