ਪੰਜਾਬੀ ਜਾਗਰਣ ਪ੍ਰਤੀਨਿੱਧ, ਪਟਿਆਲਾ : ਬੇਰੁਜ਼ਗਾਰ ਬੀਐੱਡ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੀ ਮੀਟਿੰਗ ਪਟਿਆਲਾ ਤੋਂ ਲੋਕ ਸਭਾ ਮੈਂਬਰ ਪਰਨੀਤ ਕੌਰ ਨਾਲ ਹੋਈ। ਇਸ ਮੌਕੇ ਬੇਰੁਜ਼ਗਾਰਾਂ ਨੇ ਕਿਹਾ ਕਿ ਉਹ ਪਿਛਲੇ ਲੰਮੇਂ ਸਮੇਂ ਤੋਂ ਪੰਜਾਬ ਸਰਕਾਰ ਕੋਲੋੋਂ ਰੁਜ਼ਗਾਰ ਦੀ ਮੰਗ ਕਰਦੇ ਆ ਰਹੇ ਹਨ ਪਰ ਹਾਲੇ ਤਕ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ। ਐੱਮਪੀ ਪਰਨੀਤ ਕੌਰ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਹਮਣੇ ਰੱਖਣਗੇ ਤੇ ਜਲਦ ਤੋਂ ਜਲਦ ਲਾਗੂ ਕਰਵਾਉਣਗੇ।

ਜਾਣਕਾਰੀ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਰਿਹਾਇਸ਼ ਕੋਠੀ ਅੱਗੇ 31 ਦਸੰਬਰ ਤੋਂ ਪੱੱਕਾ ਮੋਰਚਾ ਲਾ ਕੇ ਬੈਠੇ 5 ਬੇਰੁਜ਼ਗਾਰ ਜਥੇਬੰਦੀਆਂ ਨੇ 11 ਅਪ੍ਰਰੈਲ ਨੂੰ ਪਟਿਆਲਾ ਵਿਖ ੇਮੋਤੀ ਮਹਿਲ ਵੱਲ ਮਾਰਚ ਕੀਤਾ ਸੀ। ਜਿੱਥੇ ਲਾਠੀਚਾਰਜ ਮਗਰੋਂ ਪਟਿਆਲਾ ਤੋਂ ਲੋਕ ਸਭਾ ਮੈਂਬਰ ਪਰਨੀਤ ਕੌਰ ਨਾਲ ਮੀਟਿੰਗ ਤੈਅ ਹੋਈ ਸੀ। ਮੰਗਲਵਾਰ ਨੂੰ ਮੋਤੀ ਮਹਿਲ ਵਿਖੇ ਹੋਈ ਮੀਟਿੰਗ ਵਿੱਚ ਮੋਰਚੇ ਦੇ ਆਗੂ ਕਿ੍ਸ਼ਨ ਸਿੰਘ ਨਾਭਾ, ਗੁਰਪ੍ਰਰੀਤ ਸਿੰਘ ਲਾਲਿਆਂਵਾਲੀ, ਗੁਰਸੰਤ ਸਿੰਘ, ਸੰਦੀਪ ਸਿੰਘ ਗਿੱਲ ਹਰਬੰਸ ਸਿੰਘ ਦਾਨਗੜ੍ਹ ਆਦਿ ਨੇ ਕਿਹਾ ਕਿ ਮੀਟਿੰਗ ਵਿੱਚ ਪਰਨੀਤ ਕੌਰ ਨੇ ਬੇਰੁਜ਼ਗਾਰਾਂ ਦੀਆਂ ਮੰਗਾਂ ਬਾਰੇ ਜਲਦੀ ਹੀ ਸਿੱਖਿਆ ਤੇ ਸਿਹਤ ਵਿਭਾਗ ਨਾਲ ਲੋੜੀਂਦੀ ਰਿਪੋਰਟ ਪ੍ਰਰਾਪਤ ਕਰਕੇ ਮੁੱਖ ਮੰਤਰੀ ਪੰਜਾਬ ਸਾਹਮਣੇ ਮਸਲਾ ਰੱਖਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਕਾਂਗਰਸ ਜਲਦੀ ਹੀ ਘਰ-ਘਰ ਰੁਜ਼ਗਾਰ ਦੇ ਵਾਅਦੇ ਦੀ ਪੂਰਤੀ ਕਰਨ ਜਾ ਰਹੀ ਹੈ। ਬੇਰੁਜ਼ਗਾਰਾਂ ਨੇ ਲਾਠੀਚਾਰਜ ਕਰਨ ਵਾਲੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਅਤੇ ਬੇਰੁਜ਼ਗਾਰਾਂ ਖ਼ਿਲਾਫ਼ ਦਰਜ ਮਾਮਲੇ ਨੂੰ ਰੱਦ ਕਰਨ ਲਈ ਆਖਿਆ। ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿਚ 25 ਅਪ੍ਰਰੈਲ ਨੂੰ ਮੁੜ ਮੋਤੀ ਮਹਿਲ ਦੇ ਿਘਰਾਓ ਦਾ ਐਲਾਨ ਕੀਤਾ ਗਿਆ।

ਇਸ ਮੌਕੇ ਜਗਸੀਰ ਸਿੰਘ ਘੁੰਮਾਣ, ਹਰਜਿੰਦਰ ਸਿੰਘ, ਜਸਪਾਲ ਸਿੰਘ ਘੁੰਮਣ, ਅਮਨ ਸੇਖਾ, ਰਵਿੰਦਰ ਸਿੰਘ ਮੁੱਲੇਵਾਲਾ, ਸੰਦੀਪ ਸਿੰਘ ਨਾਭਾ, ਪ੍ਰਸ਼ਿੰਦਰ ਕੌਰ ਆਦਿ ਹਾਜ਼ਰ ਸਨ।