ਪੱਤਰ ਪ੍ੇਰਕ, ਪਟਿਆਲਾ : ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ, ਪੰਜਾਬ ਦੀ ਜਿਲ੍ਹਾ ਪਟਿਆਲਾ ਇਕਾਈ ਦੀ ਮੀਟਿੰਗ ਪੰਜਾਬੀ ਯੂਨੀਵਰਸਿਟੀ ਵਿਖੇ ਹੋਈ। ਮੀਟਿੰਗ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਵੱਲੋਂ 17 ਫਰਵਰੀ ਨੂੰ “ਅਣਦੱਸੀ ਜਗ੍ਹਾ“ ਕੀਤੀ ਜਾਣ ਵਾਲੀ ਸੂਬਾਈ ਮਹਾਂਰੋਸ ਰੈਲੀ ਦੀਆਂ ਤਿਆਰੀਆਂ ਗੱਲਬਾਤ ਕੀਤੀ ਗਈ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸੂਬਾ ਕਮੇਟੀ ਮੈਂਬਰ ਅਮਨ ਸੇਖਾ ਨੇ ਕਿਹਾ ਕਿ ਸਿੱਖਿਆ ਮੰਤਰੀ , ਪੰਜਾਬ ਵੱਲੋਂ ਤਿੰਨ ਮਹੀਨੇ ਪਹਿਲਾਂ ਨਵੀਂ ਅਧਿਆਪਕ ਭਰਤੀ ਦਾ ਇਸ਼ਤਿਹਾਰ ਜਾਰੀ ਕਰਨ ਸਬੰਧੀ ਭਰੋਸਾ ਦਿੱਤਾ ਗਿਆ ਸੀ, ਪਰ ਹਾਲੇ ਤੱਕ ਕੋਈ ਪ੍ਕਿਰਿਆ ਸ਼ੁਰੂ ਨਹੀਂ ਹੋਈ ਪੰਜਾਬ ਵਿਚ ਸੱਤਾ 'ਤੇ ਬਿਰਾਜਮਾਨ ਕਾਂਗਰਸ ਹਕੂਮਤ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੱਤਾ ਹਾਸਲ ਕਰਨ ਲਈ ਲੋਕਾਂ ਨਾਲ ਅਨੇਕਾਂ ਲਿਖਤੀ ਵਾਅਦੇ (ਚੋਣ ਮੈਨੀਫੈਸਟੋ ਰਾਹੀਂ) ਕੀਤੇ ਸਨ ਨੌਜਵਾਨਾਂ ਵਿੱਚ ਵੱਡੇ ਪੱਧਰ 'ਤੇ ਫੈਲੀ ਬੇਰੁਜ਼ਗਾਰੀ ਦੂਰ ਕਰਨ ਹਿੱਤ 'ਹਰ ਘਰ ਇਕ ਸਰਕਾਰੀ ਨੌਕਰੀ' ਦੇਣ ਦਾ ਵਾਅਦਾ ਵੀ ਕੀਤਾ ਗਿਆ ਸੀ। ਨੌਕਰੀ ਮਿਲਣ ਤੱਕ ਲੱਗਣ ਵਾਲੇ ਸਮੇਂ ਦੌਰਾਨ 2500 ਰੁਪਏ ਪ੍ਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦੇ ਐਲਾਨ ਕੀਤੇ ਗਏ ਸਨ ਪਰ ਕਾਂਗਰਸ ਹਕੂਮਤ ਦੇ ਪਿਛਲੇ ਲਗਭਗ ਦੋ ਸਾਲਾਂ ਦੇ ਅਮਲ ਨਾਲ ਹੋਰ ਵਾਅਦਿਆਂ ਦੀ ਤਰ੍ਹਾਂ ਇਸ ਵਾਅਦੇ ਦੀ ਵੀ ਬਿੱਲੀ ਥੈਲਿਉਂ ਬਾਹਰ ਆ ਗਈ ਹੈ ਕਹਿਣ ਨੂੰ ਤਾਂ ਸਰਕਾਰ ਵੱਲੋਂ ਆਪਣਾ ਵਾਅਦਾ ਪੁਗਾਉਣ ਲਈ ਵੱਖ ਵੱਖ ਜਿਲਿ੍ਹਆਂ ਵਿਚ ਰੁਜ਼ਗਾਰ ਮੇਲੇ ਲਾਏ ਗਏ ਹਨ ,ਪਰ ਅਸਲ ਵਿਚ ਇਹਨਾਂ ਮੇਲਿਆਂ ਰਾਹੀਂ ਬਹੁਕੌਮੀ ਕੰਪਨੀਆਂ ਨੂੰ ਸਸਤੀ ਕਿਰਤ ਮੁਹੱਈਆ ਕਰਵਾ ਕੇ ਸਰਕਾਰ ਵੱਲੋਂ 'ਵਾਅਦਾ ਪੂਰਾ' ਹੋ ਜਾਣ ਦਾ ਪ੍ਚਾਰ ਕਰਦਿਆਂ ਆਪਣੀ ਪਿੱਠ ਥਾਪੜੀ ਜਾ ਰਹੀ ਹੈ। ਪਿਛਲੇ ਵਰ੍ਹੇ ਅਪ੍ੈਲ ਤੋਂ ਲੈ ਕੇ ਹੁਣ ਤੱਕ ਸਰਕਾਰ ਵੱਲੋਂ ਵੱਖ ਵੱਖ ਜਿਲਿ੍ਹਆਂ ਵਿਚ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਰੁਜ਼ਗਾਰ ਮੇਲੇ ਲਾਏ ਗਏ ਸਨ। ਲੱਖਾਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਦਿੱਤੇ ਜਾਣ ਦੇ ਦਾਅਵੇ ਵੀ ਕੀਤੇ ਜਾ ਰਹੇ ਹਨ। ਪਰ ਇਨ੍ਹਾਂ ਮੇਲਿਆਂ ਵਿਚ ਪ੍ਾਈਵੇਟ ਕੰਪਨੀਆਂ ਨੂੰ ਹੀ ਭਰਤੀ ਲਈ ਬੁਲਾਇਆ ਗਿਆ ਇਸ ਦੌਰਾਨ ਪਿਛਲੇ ਦਿਨੀਂ ਪਟਿਆਲਾ ਵਿਖੇ ਅਧਿਆਪਕਾਂ 'ਤੇ ਕੀਤੇ ਗਏ ਲਾਠੀਚਾਰਜ ਦੀ ਸ਼ਖ਼ਤ ਨਿਖੇਧੀ ਕੀਤੀ ਗਈਇਸ ਮੌਕੇ ਜਿਲ੍ਹਾ ਆਗੂ ਕੁਲਦੀਪ ਮਾਨ, ਪਰਮਜੀਤ ਸਿੰਘ,ਮਨਪ੍ਰੀਤ ਸਿੰਘ, ਪਿ੍ੰਸਪਾਲ,ਵਿਕਾਸ, ਜਸ਼ਨ,ਰਮਨਦੀਪ ਸਿੰਘ,ਸੁਖਵੀਰ ਦੁਗਾਲ,ਜਗਸੀਰ ਸਿੰਘ, ਰਾਜਵਿੰਦਰ ਕੌਰ, ਮਨਜੀਤ ਕੌਰ,ਸੁਖਦੀਪ ਕੌਰ,ਚਰਨਜੀਤ ਕੌਰ,ਮਨਦੀਪ ਕੌਰ ਹਾਜ਼ਰ ਸਨ।