- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੁਖੀ ਮਾਂ ਕੋਲ ਆਪਣੇ ਪੁੱਤਰ ਦੀ ਲਾਸ਼ ਵਾਪਸ ਲਿਆਉਣ ਲਈ ਪੈਸੇ ਨਹੀਂ ਹਨ। ਆਪਣੇ ਇਕਲੌਤੇ ਪੁੱਤਰ ਦੀ ਲਾਸ਼ ਨੂੰ ਸਸਕਾਰ ਲਈ ਲਿਆਉਣ ਲਈ ਲੱਖਾਂ ਰੁਪਏ ਦਾ ਵੱਡਾ ਖਰਚਾ ਪਰਿਵਾਰ ਦੀ ਸਮਰੱਥਾ ਤੋਂ ਪੂਰੀ ਤਰ੍ਹਾਂ ਬਾਹਰ ਹੈ।ਜਿਸ ਤੋਂ ਬਾਅਦ ਪੰਜਾਬ ਦੇ ਰਾਜਪਾਲ ਨੂੰ ਬੇਨਤੀ ਕੀਤੀ ਗਈ ਹੈ ਕਿ ਸਰਕਾਰੀ ਖਰਚੇ 'ਤੇ ਲਾਸ਼ ਨੂੰ ਭਾਰਤ ਲਿਆਉਣ ਲਈ ਮਦਦ ਦੀ ਗੁਹਾਰ ਲਗਾਈ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖੰਨਾ : ਰਾਜਪੁਰਾ ਦੇ 24 ਸਾਲਾ ਰੂਬਲ ਕੁਮਾਰ ਦੀ ਕੈਨੇਡਾ ’ਚ ਇੱਕ ਹਾਦਸੇ ਦੌਰਾਨ ਮੌਤ ਹੋ ਗਈ। ਪਰਿਵਾਰ ਲਾਸ਼ ਵਾਪਸ ਲਿਆਉਣ ’ਚ ਅਸਮਰੱਥ ਹੈ। ਪਰਿਵਾਰ ਨੇ ਇਹ ਮਾਮਲਾ ਖੰਨਾ ਤੋਂ ਭਾਜਪਾ ਆਗੂ ਪਰਮ ਵਾਲੀਆ ਦੇ ਧਿਆਨ ’ਚ ਲਿਆਂਦਾ, ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਨੂੰ ਇੱਕ ਪੱਤਰ ਲਿਖ ਕੇ ਲਾਸ਼ ਵਾਪਸ ਭੇਜਣ ਦੀ ਬੇਨਤੀ ਕੀਤੀ। ਪੱਤਰ ’ਚ ਕਿਹਾ ਗਿਆ ਹੈ ਕਿ ਰੂਬਲ ਦੇ ਪਿਤਾ ਸ਼ਿਵ ਕੁਮਾਰ ਦੀ 22 ਸਾਲ ਪਹਿਲਾਂ ਮੌਤ ਹੋ ਗਈ ਸੀ। ਉਸਦੀ ਵਿਧਵਾ ਮਾਂ ਗੁਰਜੀਤ ਕੌਰ ਨੇ ਰੂਬਲ ਨੂੰ ਬਹੁਤ ਮੁਸ਼ਕਿਲ ਨਾਲ ਕੈਨੇਡਾ ਭੇਜਿਆ ਸੀ। ਰੂਬਲ ਦੀ ਭੈਣ ਦਾ ਹਾਲ ਹੀ ’ਚ ਵਿਆਹ ਹੋਇਆ ਸੀ। ਹਾਲਾਂਕਿ ਉਸਦੀ ਮੌਤ ਦੀ ਖ਼ਬਰ ਨੇ ਪਰਿਵਾਰ ’ਚ ਸੋਗ ਦੀ ਲਹਿਰ ਦੌੜਾ ਦਿੱਤੀ ਹੈ। ਦੁਖੀ ਮਾਂ ਕੋਲ ਆਪਣੇ ਪੁੱਤਰ ਦੀ ਲਾਸ਼ ਵਾਪਸ ਲਿਆਉਣ ਲਈ ਪੈਸੇ ਨਹੀਂ ਹਨ। ਆਪਣੇ ਇਕਲੌਤੇ ਪੁੱਤਰ ਦੀ ਲਾਸ਼ ਨੂੰ ਸਸਕਾਰ ਲਈ ਲਿਆਉਣ ਲਈ ਲੱਖਾਂ ਰੁਪਏ ਦਾ ਵੱਡਾ ਖਰਚਾ ਪਰਿਵਾਰ ਦੀ ਸਮਰੱਥਾ ਤੋਂ ਪੂਰੀ ਤਰ੍ਹਾਂ ਬਾਹਰ ਹੈ।ਜਿਸ ਤੋਂ ਬਾਅਦ ਪੰਜਾਬ ਦੇ ਰਾਜਪਾਲ ਨੂੰ ਬੇਨਤੀ ਕੀਤੀ ਗਈ ਹੈ ਕਿ ਸਰਕਾਰੀ ਖਰਚੇ 'ਤੇ ਲਾਸ਼ ਨੂੰ ਭਾਰਤ ਲਿਆਉਣ ਲਈ ਮਦਦ ਦੀ ਗੁਹਾਰ ਲਗਾਈ ਹੈ।