- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੂਨੀਅਨ ਆਗੂਆਂ ਨੇ ਸ਼੍ਰੀ ਵਿਸ਼ਵਕਰਮਾ ਦਿਵਸ ਸ਼ਰਧਾ ਨਾਲ ਮਨਾਇਆ

ਗੁਲਸ਼ਨ ਸ਼ਰਮਾ, ਪੰਜਾਬੀ ਜਾਗਰਣ ਪਟਿਆਲਾ : ਜਲ ਸਪਲਾਈ ਸਕੀਮ ਮੁੱਖ ਦਫ਼ਤਰ ਵਿਖੇ ਪੀਡਬਲਿਯੂਡੀ ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਪਟਿਆਲਾ 1 ਦੇ ਆਗੂਆਂ ਵੱਲੋਂ ਭਗਵਾਨ ਸ੍ਰੀ ਵਿਸ਼ਵਕਰਮਾ ਦਿਵਸ ਬਹੁਤ ਹੀ ਸ਼ਰਧਾ ਨਾਲ ਮਨਾਉਂਦਿਆਂ ਸਾਰਿਆਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਸ਼ੁਭਕਾਮਨਾ ਦਿੱਤੀਆਂ। ਯੂਨੀਅਨ ਦੇ ਪ੍ਰਧਾਨ ਧਰਮਪਾਲ ਸਿੰਘ ਲੌਟ ਨੇ ਕਿਹਾ ਕਿ ਸ੍ਰੀ ਵਿਸ਼ਵਕਰਮਾ ਜੀ ਨੂੰ ਹੱਥ ਵਿਚ ਹੁਨਰ ਅਤੇ ਕੰਮ ਵਿਚ ਕਲਾ ਦਾ ਪ੍ਰਤੀਕ ਵੀ ਮੰਨਿਆ ਜਾਂਦਾ ਹੈ। ਉਨ੍ਹਾਂ ਦੇ ਲੱਖਾਂ ਭਗਤ ਅੱਜ ਹੁਨਰ ਅਤੇ ਮਿਹਨਤ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਹੇ ਹਨ। ਆਗੂ ਨੇ ਕਿਹਾ ਕਿ ਭਗਵਾਨ ਸ੍ਰੀ ਵਿਸਵਕਰਮਾ ਜੀ ਨੇ ਦੇਸ਼ ਨੂੰ ਅੱਗੇ ਲਿਜਾਣ ਲਈ ਵੱਡਮੁੱਲਾ ਯੋਗਦਾਨ ਦਿੱਤਾ। ਅੱਜ ਲੱਖਾਂ ਕਿਰਤ ਕਾਮੇ ਭਗਵਾਨ ਸ਼੍ਰੀ ਵਿਸ਼ਵਕਰਮਾ ਜੀ ਤੋਂ ਆਸ਼ੀਰਵਾਦ ਲੈ ਕੇ ਆਪਣੀ ਕਿਰਤ ਨੂੰ ਹੋਰ ਅੱਗੇ ਵਧਾਉਣ ਦਾ ਕੰਮ ਕਰ ਰਹੇ ਹਨ। ਇਸ ਸ਼ੁਭ ਮੌਕੇ