ਰੈੱਡ ਰਿਬਨ ਕਲੱਬ ਵੱਲੋਂ ਵਿਸ਼ਵ ਸਿਹਤ ਦਿਵਸ ਮਨਾਇਆ
ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿੱਚ ਰੈੱਡ ਰਿਬਨ ਕਲੱਬ ਵੱਲੋਂ ਵਿਸ਼ਵ ਸਿਹਤ ਦਿਵਸ ਮਨਾਇਆ
Publish Date: Tue, 07 Apr 2026 04:52 PM (IST)
Updated Date: Tue, 07 Apr 2026 04:56 PM (IST)

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਦੀ ਅਗਵਾਈ ਹੇਠ ਨੋਡਲ ਅਫਸਰ ਡਾ. ਤੇਜਿੰਦਰ ਪਾਲ ਸਿੰਘ ਦੇ ਯਤਨਾਂ ਸਦਕਾ ਰੈੱਡ ਰਿਬਨ ਕਲੱਬ ਵੱਲੋਂ ਵਿਸ਼ਵ ਸਿਹਤ ਦਿਵਸ ਮੌਕੇ ਇਕ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਲੈਕਚਰ ਅਤੇ ਵਿਚਾਰ-ਵਟਾਂਦਰਾ ਕਰਵਾਇਆ ਗਿਆ, ਜਿਸ ਵਿੱਚ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਲੋਡ਼ ਉਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਕਾਲਜ ਦੇ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਨੇ ਕਿਹਾ ਕਿ ਸਿਹਤਮੰਦ ਸਮਾਜ ਦੀ ਨਿਰਮਾਣ ਲਈ ਨੌਜਵਾਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਜੇ ਨੌਜਵਾਨ ਆਪਣੀ ਸਿਹਤ ਪ੍ਰਤੀ ਸਚੇਤ ਹੋਣਗੇ ਤਾਂ ਸਮਾਜ ਵੀ ਤੰਦਰੁਸਤ ਅਤੇ ਮਜ਼ਬੂਤ ਬਣੇਗਾ। ਇਸ ਮੌਕੇ ਰੈੱਡ ਰਿਬਨ ਕਲੱਬ ਦੇ ਨੋਡਲ ਅਫਸਰ ਡਾ. ਤੇਜਿੰਦਰ ਪਾਲ ਸਿੰਘ ਨੇ ਕਿਹਾ ਕਿ ਵਿਸ਼ਵ ਸਿਹਤ ਦਿਵਸ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਵੀ ਸਿਹਤ ਸੰਬੰਧੀ ਜਾਗਰੂਕਤਾ ਫੈਲਾਉਣ ਦਾ ਸੰਕਲਪ ਲਿਆ ਅਤੇ ਰੈੱਡ ਰਿਬਨ ਕਲੱਬ ਦੀਆਂ ਗਤੀਵਿਧੀਆਂ ਵਿਚ ਸਰਗਰਮ ਭਾਗੀਦਾਰੀ ਦਾ ਭਰੋਸਾ ਦਿੱਤਾ। ਸਿਹਤ ਸਬੰਧੀ ਹੋਏ ਵਿਚਾਰ ਵਟਾਂਦਰੇ ਦੌਰਾਨ ਹਿੱਸਾ ਲੈਣ ਵਾਲੀਆਂ ਵਿਦਿਆਰਥਣਾਂ ਦਲਜੀਤ ਕੌਰ, ਮਨਪ੍ਰੀਤ ਕੌਰ, ਅੰਮ੍ਰਿਤ ਕੌਰ, ਕਿਰਨਦੀਪ ਕੌਰ, ਰਮਨਜੋਤ ਕੌਰ, ਮਨਪ੍ਰੀਤ ਕੌਰ ਅਤੇ ਨੈਤਿਕਾ ਨੂੰ ਧਰਮ ਅਧਿਐਨ ਮੰਚ ਵੱਲੋਂ ਸਨਮਾਨਿਤ ਕੀਤਾ ਗਿਆ।