- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਤਰੰਗੀ ਕਾਵਿ ਫੁਲਵਾੜੀ’ ਕਿਤਾਬ ਦੀ ਘੁੰਡ ਚੁਕਾਈ

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਪੰਜਾਬੀ ਸਾਹਿਤ ਦੇ ਖੇਤਰ ਵਿਚ ਆਪਣਾ ਵਿਸ਼ੇਸ਼ ਸਥਾਨ ਰੱਖਣ ਵਾਲੀ ਕਾਵਿ ਪੁਸਤਕ ‘ਸਤਰੰਗੀ ਕਾਵਿ ਫੁਲਵਾੜੀ’ ਦੀ ਘੁੰਡ ਚੁਕਾਈ ਸਮਾਗਮ ਕਰਵਾਇਆ ਗਿਆ। ਇਸ ਮੌਕੇ ਐੱਸਡੀਐੱਮ ਰੀਚਾ ਗੋਇਲ, ਡੀਐਸਪੀ ਫਤਿਹ ਸਿੰਘ ਬਰਾੜ ਤੇ ਪੰਜਾਬੀ ਸਾਹਿਤ ਦੇ ਮਹਾਨ ਨੈਸ਼ਨਲ ਐਵਾਰਡੀ ਦਰਸ਼ਨ ਆਸ਼ਟ ਸਮੇਤ ਸਾਹਿਤਕਾਰਾਂ ਅਤੇ ਪਤਵੰਤੇ ਵਿਅਕਤੀਆਂ ਵੱਲੋਂ ਪੁਸਤਕ ਨੂੰ ਲੋਕ ਅਰਪਣ ਕੀਤਾ ਗਿਆ। ਸਮਾਗਮ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪੰਜਾਬੀ ਮਾਂ ਬੋਲੀ, ਸਾਹਿਤ ਅਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਵਿਚ ਸਾਹਿਤਕਾਰਾਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਕਵਿਤਾ ਮਨੁੱਖੀ ਭਾਵਨਾਵਾਂ ਨੂੰ ਸੁੰਦਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਗਟ ਕਰਨ ਦਾ ਸ਼ਕਤੀਸ਼ਾਲੀ ਮਾਧਿਅਮ ਹੈ। ‘ਸਤਰੰਗੀ ਕਾਵਿ ਫੁਲਵਾੜੀ’ ਵਿਚ ਵੱਖ-ਵੱਖ ਰੰਗਾਂ ਦੀ ਤਰ੍ਹਾਂ ਵੱਖ-ਵੱਖ ਭਾਵਨਾਵਾਂ, ਵਿਚਾਰਾਂ ਅਤੇ ਜੀਵਨ ਦੇ ਅਨੁਭਵਾਂ ਨੂੰ ਕਾਵਿ ਰੂਪ ਵਿਚ ਪੇਸ਼ ਕੀਤਾ ਗਿਆ ਹੈ। ਐੱਸਡੀਐੱਮ ਰੀਚਾ ਗੋਇਲ ਨੇ ਕਿਹਾ ਕਿ ਸਾਹਿਤ ਸਮਾਜ ਨੂੰ ਸਹੀ ਦਿਸ਼ਾ ਦੇਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਡੀਐਸਪੀ ਫਤਿਹ ਸਿੰਘ ਬਰਾੜ ਨੇ ਵੀ ਪੁਸਤਕ ਦੇ ਪ੍ਰਕਾਸ਼ਨ ’ਤੇ ਲੇਖਕ ਅਤੇ ਸਮੁੱਚੀ ਸਾਹਿਤਕ ਟੀਮ ਨੂੰ ਵਧਾਈ ਦਿੱਤੀ। ਨੈਸ਼ਨਲ ਐਵਾਰਡੀ ਦਰਸ਼ਨ ਆਸ਼ਟ ਨੇ ਕਿਹਾ ਕਿ ਅਜਿਹੀਆਂ ਸਾਹਿਤਕ ਪੁਸਤਕਾਂ ਪੰਜਾਬੀ ਭਾਸ਼ਾ ਦੀ ਅਮੀਰ ਵਿਰਾਸਤ ਨੂੰ ਅੱਗੇ ਵਧਾਉਣ ਵਿੱਚ ਸਹਾਈ ਸਾਬਤ ਹੁੰਦੀਆਂ ਹਨ। ਉਨ੍ਹਾਂ ਨਵੇਂ ਲੇਖਕਾਂ ਨੂੰ ਸਾਹਿਤ ਨਾਲ ਜੁੜਨ ਅਤੇ ਮਾਂ ਬੋਲੀ ਦੀ ਸੇਵਾ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਸਮਾਗਮ ਵਿੱਚ ਸਾਹਿਤਕਾਰਾਂ, ਕਵੀਆਂ, ਪਾਠਕਾਂ ਅਤੇ ਹੋਰ ਪਤਵੰਤੇ ਵਿਅਕਤੀਆਂ ਨੇ ਸ਼ਿਰਕਤ ਕੀਤੀ।