- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
23 ਸਤੰਬਰ ਨੂੰ ਹੋਵੇਗਾ ਵਾਮਨ ਦੁਆਦਸ਼ੀ ਸਮਾਗਮ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸ਼੍ਰੀ ਸਨਾਤਨ ਧਰਮ ਸਭਾ ਪਟਿਆਲਾ ਵੱਲੋਂ 23 ਸਤੰਬਰ ਨੂੰ ਵਾਮਨ ਦੁਆਦਸ਼ੀ ਦਾ ਪਾਵਨ ਤਿਉਹਾਰ ਸ਼ਰਧਾ ਤੇ ਅਨੁਸ਼ਾਸਨ ਨਾਲ ਮਨਾਉਣ ਸਬੰਧੀ ਮੀਟਿੰਗ ਸਭਾ ਦੇ ਪ੍ਰਧਾਨ ਲਾਲ ਚੰਦ ਜਿੰਦਲ ਦੀ ਪ੍ਰਧਾਨਗੀ ਹੇਠ ਐੱਸਡੀਐੱਸਈ ਸੀਨੀਅਰ ਸੈਕੰਡਰੀ ਸਕੂਲ, ਆਰੀਆ ਸਮਾਜ ਚੌਕ ਵਿਖੇ ਹੋਈ। ਮੀਟਿੰਗ ਦੌਰਾਨ ਤਿਉਹਾਰ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਸਭਾ ਵੱਲੋਂ ਫੈਸਲਾ ਕੀਤਾ ਗਿਆ ਕਿ ਪਟਿਆਲਾ ਦੀ ਪੁਰਾਤਨ ਪਛਾਣ ਨਾਲ ਜੁੜੇ ਇਸ ਤਿਉਹਾਰ ਨੂੰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਧੂਮਧਾਮ ਨਾਲ ਮਨਾਇਆ ਜਾਵੇਗਾ। ਪ੍ਰਧਾਨ ਲਾਲ ਚੰਦ ਜਿੰਦਲ, ਸੀਨੀਅਰ ਮੀਤ ਪ੍ਰਧਾਨ ਵਿਜੈ ਮੋਹਨ ਗੁਪਤਾ, ਮੀਤ ਪ੍ਰਧਾਨ ਨਰੇਸ਼ ਕੁਮਾਰ ਜੈਨ, ਰਾਕੇਸ਼ ਕੁਮਾਰ, ਪਵਨ ਕੁਮਾਰ ਜਿੰਦਲ, ਤ੍ਰਿਭੁਵਨ ਗੁਪਤਾ ਅਤੇ ਜਨਰਲ ਸਕੱਤਰ ਅਨਿਲ ਗੁਪਤਾ ਦੀ ਅਗਵਾਈ ਹੇਠ ਕਿਲ੍ਹਾ ਚੌਕ ਵਿਖੇ ਰਾਤ 8:30 ਵਜੇ ਭਗਵਾਨ ਵਾਮਨ ਅਵਤਾਰ ਦੀ ਪੂਜਾ-ਅਰਚਨਾ ਕੀਤੀ ਜਾਵੇਗੀ। ਇਸ ਤੋਂ ਬਾਅਦ ਵਿਸ਼ੇਸ਼ ਸਟੇਜ ਸਜਾਈ ਜਾਵੇਗੀ। ਜਿੱਥੇ ਵੱਖ-ਵੱਖ ਝਾਕੀਆਂ, ਹਿੰਡੋਲੇ ਅਤੇ ਟਿੱਪਰੀਆਂ ਲਈ ਇਨਾਮ ਦਿੱਤੇ ਜਾਣਗੇ। ਪ੍ਰਧਾਨ ਲਾਲ ਚੰਦ ਜਿੰਦਲ ਨੇ ਪਟਿਆਲਾ ਵਾਸੀਆਂ ਅਤੇ ਸ਼ਰਧਾਲੂਆਂ ਨੂੰ ਵਾਮਨ ਦੁਆਦਸ਼ੀ ਦੀ ਵਧਾਈ ਦਿੰਦਿਆਂ ਪਰਿਵਾਰਾਂ ਸਮੇਤ ਇਸ ਸ਼ਾਨਦਾਰय ਤਿਉਹਾਰ ਵਿਚ ਸ਼ਾਮਲ ਹੋ ਕੇ ਭਗਵਾਨ ਵਾਮਨ ਦਾ ਆਸ਼ੀਰਵਾਦ ਪ੍ਰਾਪਤ ਕਰਨ ਦੀ ਅਪੀਲ ਕੀਤੀ। ਮੀਟਿੰਗ ਵਿਚ ਡਾ. ਐੱਨ.ਕੇ. ਸ਼ਰਮਾ, ਸੰਜੀਵ ਕੁਮਾਰ ਗੁਪਤਾ, ਮੁਕੇਸ਼ ਪੁਰੀ ਤੇ ਐੱਸਡੀਐੱਸਈ ਸਕੂਲ ਦੇ ਪ੍ਰਿੰਸੀਪਲ ਰਿਪੁਦਮਨ ਸਿੰਘ ਸਮੇਤ ਹੋਰ ਅਹੁਦੇਦਾਰ ਹਾਜ਼ਰ ਸਨ।