ਅੰਤਰਰਾਸ਼ਟਰੀ ਜਲ ਦਿਵਸ ਤੇ ਵਿਸ਼ਵ ਵਣ ਦਿਵਸ ਮਨਾਇਆ
ਅੰਤਰਰਾਸ਼ਟਰੀ ਜਲ ਦਿਵਸ ਅਤੇ ਵਿਸ਼ਵ ਵਣ ਦਿਵਸ ਮਨਾਇਆ
Publish Date: Sun, 22 Mar 2026 04:42 PM (IST)
Updated Date: Sun, 22 Mar 2026 04:43 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸੈਕੰਡਰੀ ਮਾਡਲ ਸਕੂਲ ਵਿਖੇ ਸਵੇਰੇ ਦੀ ਪ੍ਰਾਰਥਨਾ ਸਭਾ ਦੌਰਾਨ ਵਿਦਿਆਰਥੀਆਂ ਵੱਲੋਂ ਅੰਤਰਰਾਸ਼ਟਰੀ ਜਲ ਦਿਵਸ ਤੇ ਵਿਸ਼ਵ ਵਣ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਪਾਣੀ ਤੇ ਵਣਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਵਿਦਿਆਰਥਣ ਚਾਹਤ ਭਾਰਦਵਾਜ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਪਾਣੀ ਦੀ ਬਚਤ ਅਤੇ ਵਣਾਂ ਦੀ ਰੱਖਿਆ ਲਈ ਸਭ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਇੰਚਾਰਜ ਸਤਵੀਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਜਨਮਦਿਨ ਦੇ ਮੌਕੇ ‘ਤੇ ਘੱਟੋ-ਘੱਟ ਇਕ ਰੁੱਖ ਜ਼ਰੂਰ ਲਗਾਉਣ ਅਤੇ ਵਾਤਾਵਰਣ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਜੇ ਹਰ ਵਿਦਿਆਰਥੀ ਇੱਕ ਰੁੱਖ ਲਗਾਏ, ਤਾਂ ਭਵਿੱਖ ਵਿਚ ਹਰੇ-ਭਰੇ ਵਾਤਾਵਰਣ ਦੀ ਸਿਰਜਣਾ ਹੋ ਸਕਦੀ ਹੈ। ਇਸ ਮੌਕੇ ਹੋਰ ਅਧਿਆਪਕ ਵੀ ਮੌਜੂਦ ਸਨ ਅਤੇ ਇਸ ਦੌਰਾਨ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਪ੍ਰੋਗਰਾਮ ਨੂੰ ਸਫਲ ਬਣਾਇਆ।